Punjab Breaking News Live : ਨਵੇਂ ਰਾਜਪਾਲ ਵਲੋਂ ਲਿਆਂਦੇ ਬਿੱਲ ਨੂੰ ਰਾਜਪਾਲ ਨੇ ਦਿੱਤੀ ਮਨਜ਼ੂਰੀ, ਪੰਜਾਬ ਦੇ 2 ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਨਾਲ ਉਡਾਣ ਦੀ ਪਲਾਨਿੰਗ

Punjab Breaking News Live : ਨਵੇਂ ਰਾਜਪਾਲ ਵਲੋਂ ਲਿਆਂਦੇ ਬਿੱਲ ਨੂੰ ਰਾਜਪਾਲ ਨੇ ਦਿੱਤੀ ਮਨਜ਼ੂਰੀ, ਪੰਜਾਬ ਦੇ 2 ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਨਾਲ ਉਡਾਣ ਦੀ ਪਲਾਨਿੰਗ

ABP Sanjha Last Updated: 17 Sep 2024 12:02 PM
Agricultural Policy: ਮਾਨ ਸਰਕਾਰ ਨੇ ਖੇਤੀ ਨੀਤੀ ਕੀਤੀ ਤਿਆਰ, MSP 'ਤੇ ਕਾਨੂੰਨੀ ਗਰੰਟੀ, ਪੈਨਸ਼ਨ ਦੇਣ ਦੀ ਸਿਫ਼ਾਰਸ਼ ਸਮੇਤ ਆਹ ਕੁੱਝ ਕੀਤੇ ਵਾਅਦੇ

Agricultural Policy Draft: ਪੰਜਾਬ ਸਰਕਾਰ ਨੇ ਸੋਮਵਾਰ ਦੇਰ ਰਾਤ ਆਪਣੀ ਖੇਤੀ ਨੀਤੀ ਦਾ ਖਰੜਾ ਜਾਰੀ ਕੀਤਾ। ਖੇਤੀਬਾੜੀ ਵਿਭਾਗ ਨੇ ਇਸ ਖਰੜੇ ਨੂੰ ਸੂਬੇ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਸਾਂਝਾ ਕਰਕੇ ਉਨ੍ਹਾਂ ਦੇ ਸੁਝਾਅ ਵੀ ਮੰਗੇ ਹਨ। ਕਿਸਾਨਾਂ ਦੇ ਸੁਝਾਵਾਂ ਨੂੰ ਸ਼ਾਮਲ ਕਰਨ ਤੋਂ ਬਾਅਦ ਹੀ ਇਸ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਖਰੜਾ ਨੀਤੀ ਰਾਜ ਵਿੱਚ ਉਗਾਈਆਂ ਜਾਣ ਵਾਲੀਆਂ ਸਾਰੀਆਂ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਕਾਨੂੰਨੀ ਗਾਰੰਟੀ ਅਤੇ ਪੰਜ ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ-ਮਜ਼ਦੂਰਾਂ ਲਈ ਪੈਨਸ਼ਨ ਦੀ ਸਿਫ਼ਾਰਸ਼ ਕਰਦੀ ਹੈ।

60 ਸਾਲ ਦੀ ਉਮਰ ਤੋਂ ਬਾਅਦ ਪੈਨਸ਼ਨ ਲਈ ਪੈਨਸ਼ਨ ਯੋਜਨਾ ਤਿਆਰ ਕਰਨ ਦੀ ਗੱਲ ਕਹੀ ਗਈ ਹੈ। ਛੋਟੇ ਕਿਸਾਨਾਂ ਲਈ ਕਰਜ਼ਾ ਮੁਆਫੀ ਯੋਜਨਾ ਤਿਆਰ ਕਰਨ ਦਾ ਵਿਚਾਰ ਵੀ ਖਰੜੇ ਵਿੱਚ ਸ਼ਾਮਲ ਕੀਤਾ ਗਿਆ ਹੈ। ਪਬਲਿਕ ਡਿਸਟ੍ਰੀਬਿਊਸ਼ਨ ਸਿਸਟਮ (ਪੀਡੀਐਸ) ਵਿੱਚ ਹੋਰ ਸੁਧਾਰ ਕਰਨ ਦੀ ਗੱਲ ਵੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਹ ਮਾਮਲਾ ਕੇਂਦਰ ਸਰਕਾਰ ਕੋਲ ਉਠਾਉਣਾ ਚਾਹੀਦਾ ਹੈ।

ਪਿਛੋਕੜ

Punjab Breaking News Live 17 September 2024: ਪੰਜਾਬ ਸਰਕਾਰ ਵੱਲੋਂ ਪੰਚਾਇਤੀ ਚੋਣਾਂ ਤੋਂ ਪਹਿਲਾਂ ਜਿਹੜਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਵਿੱਚ ਬਿੱਲ ਪਾਸ ਕੀਤਾ ਗਿਆ ਸੀ, ਉਸ ਨੂੰ ਪੰਜਾਬ ਦੇ ਰਾਜਵਾਲ ਗੁਲਾਬ ਚੰਦ ਕਟਾਰੀਆ ਨੇ ਮਨਜ਼ੂਰੀ ਦੇ ਦਿੱਤੀ ਹੈ। ਮਾਨਸੂਨ ਸੈਸ਼ਨ ਵਿੱਚ ਮਾਨ ਸਰਕਾਰ ਨੇ ਪੰਜਾਬ ਪੰਚਾਇਤੀ ਰਾਜ ਸੋਧ ਬਿੱਲ 2024 ਲਿਆਂਦੀ ਸੀ। 

Panchayati Raj Bill: ਨਵੇਂ ਰਾਜਪਾਲ ਨੇ ਮਾਨ ਸਰਕਾਰ ਵੱਲੋਂ ਲਿਆਂਦੇ ਬਿੱਲ ਨੂੰ ਦਿੱਤੀ ਮਨਜ਼ੂਰੀ, ਹੁਣ ਪੰਚਾਇਤੀ ਚੋਣਾਂ 'ਚ ਨਵਾਂ ਕਾਨੂੰਨ ਆਵੇਗਾ ਕੰਮ

Punjab Weather Update: ਪੰਜਾਬ ਦੇ ਦੋ ਜ਼ਿਲ੍ਹਿਆਂ ਰੂਪਨਗਰ ਅਤੇ ਮੁਹਾਲੀ ਅਤੇ ਚੰਡੀਗੜ੍ਹ ਵਿੱਚ ਅੱਜ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਬਾਕੀ ਸਾਰੇ ਜ਼ਿਲ੍ਹੇ ਅੱਜ ਪੂਰੀ ਤਰ੍ਹਾਂ ਸੁੱਕੇ ਰਹਿਣਗੇ। ਮੌਸਮ ਵਿਗਿਆਨ ਕੇਂਦਰ (IMD) ਮੁਤਾਬਕ ਆਉਣ ਵਾਲੇ ਦਿਨਾਂ 'ਚ ਪੰਜਾਬ ਦਾ ਜ਼ਿਆਦਾਤਰ ਹਿੱਸਾ ਖੁਸ਼ਕ ਰਹਿਣ ਵਾਲਾ ਹੈ। ਪਰ ਤਾਪਮਾਨ 'ਚ ਜ਼ਿਆਦਾ ਫਰਕ ਨਹੀਂ ਪਵੇਗਾ। ਉੱਥੇ ਹੀ ਬੀਤੇ ਦਿਨੀਂ ਪੂਰੇ ਸੂਬੇ ਵਿੱਚ ਕੋਈ ਬਾਰਿਸ਼ ਦਰਜ ਨਹੀਂ ਕੀਤੀ ਗਈ। ਤਾਪਮਾਨ 'ਚ ਕੋਈ ਬਦਲਾਅ ਨਹੀਂ ਦੇਖਿਆ ਗਿਆ ਅਤੇ ਤਾਪਮਾਨ ਵੀ ਆਮ ਵਾਂਗ ਰਿਹਾ। ਜਦੋਂਕਿ ਫਰੀਦਕੋਟ ਵਿੱਚ ਤਾਪਮਾਨ 37.4 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ 'ਚ ਵੀ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਆਇਆ ਅਤੇ ਤਾਪਮਾਨ 34 ਡਿਗਰੀ ਦੇ ਆਸ-ਪਾਸ ਰਿਹਾ।

Weather Update: ਚੰਡੀਗੜ੍ਹ ਅਤੇ ਪੰਜਾਬ ਦੇ 2 ਜ਼ਿਲ੍ਹਿਆਂ 'ਚ ਪਵੇਗਾ ਜ਼ੋਰਦਾਰ ਮੀਂਹ, ਜਾਣੋ ਮੌਸਮ ਦਾ ਹਾਲ

Alert In Punjab: ਪਾਕਿਸਤਾਨ ਦੀ ਖੁਫੀਆ ਏਜੰਸੀ ISI, ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਅਤੇ ਅਮਰੀਕਾ ਸਥਿਤ ਗੈਂਗਸਟਰ ਹੈਪੀ ਪਾਸੀਆਂ ਦੀ ਮਦਦ ਨਾਲ ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਤਿਉਹਾਰਾਂ ਦੌਰਾਨ ਵੱਡੀ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਤਿਆਰੀ 'ਚ ਹੈ। ਇਸ ਦੇ ਲਈ ਚੰਡੀਗੜ੍ਹ ਗ੍ਰਨੇਡ ਧਮਾਕੇ ਦੇ ਮੁਲਜ਼ਮ ਰੋਹਨ ਮਸੀਹ ਅਤੇ ਵਿਸ਼ਾਲ ਮਸੀਹ ਦੀ ਮਦਦ ਲਈ ਜਾਣੀ ਸੀ। ਕੁਝ ਦਿਨਾਂ ਬਾਅਦ ਹੈਪੀ ਨੇ ਰੋਹਨ ਅਤੇ ਵਿਸ਼ਾਲ ਨੂੰ ਪੰਜਾਬ ਵਿਚ ਆਪਣੇ 20 ਦੇ ਕਰੀਬ ਲੋਕਾਂ ਨਾਲ ਸੰਪਰਕ ਕਰਵਾਉਣਾ ਸੀ, ਜਿਨ੍ਹਾਂ ਨੇ ਵਿਸ਼ਾਲ ਅਤੇ ਰੋਹਨ ਨੂੰ ਲੋੜੀਂਦੀ ਵਿਸਫੋਟਕ ਸਮੱਗਰੀ ਮੁਹੱਈਆ ਕਰਵਾਉਣੀ ਸੀ। ਰੋਹਨ ਅਤੇ ਵਿਸ਼ਾਲ ਨੇ ਪੁੱਛਗਿੱਛ ਦੌਰਾਨ ਸੁਰੱਖਿਆ ਏਜੰਸੀਆਂ ਨੂੰ ਇਸ ਗੱਲ ਦਾ ਖੁਲਾਸਾ ਕੀਤਾ, ਪਰ ਵਿਸ਼ਾਲ ਅਤੇ ਰੋਹਨ ਹੈਪੀ ਦੇ ਸਲੀਪਰ ਸੈੱਲ ਤੱਕ ਪਹੁੰਚਣ ਤੋਂ ਪਹਿਲਾਂ ਹੀ ਪੁਲਿਸ ਨੇ ਫੜ ਲਏ।

Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.