Border Area Visit: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਅਸਤੀਫ਼ਾ ਨਾ ਮਨਜ਼ੂਰ ਹੋਣ ਤੋਂ ਬਾਅਦ ਹੁਣ ਰਾਜਪਾਲ ਮੁੜ ਸਰਗਰਮ ਹੋ ਗਏ ਹਨ। ਇਸ ਤਹਿਤ ਇੱਕ ਵਾਰ ਫਿਰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਪਣਾ ਪੰਜਾਬ ਦਾ ਸਰਹੱਦੀ ਦੌਰਾ ਸ਼ੁਰੂ ਕਰ ਦਿੱਤਾ ਹੈ। 


ਰਾਜਪਾਲ ਪੰਜਾਬ ਦੀ ਸੁਰੱਖਿਆ ਅਤੇ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਬਾਰੇ ਹੋਰ ਜਾਣਕਾਰੀ ਹਾਸਲ ਕਰਨ ਦੇ ਲਈ 20 ਫਰਵਰੀ ਤੋਂ 23 ਫਰਵਰੀ ਤਿੰਨ ਦਿਨਾਂ ਦੇ ਦੌਰੇ 'ਤੇ ਜਾ ਰਹੇ ਹਨ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਫੇਰੀ ਸਾਬਤ ਕਰ ਰਹੀ ਹੈ ਕਿ ਉਹਨਾਂ ਦਾ ਅਸਤੀਫ਼ਾ ਹਾਲੇ ਵੀ ਪ੍ਰਵਾਨ ਨਹੀਂ ਹੋਇਆ ਹੈ। 


ਪਿਛਲੇ ਢਾਈ ਸਾਲਾਂ ਵਿੱਚ ਰਾਜਪਾਲ ਦੀ ਇਹ ਛੇਵੀਂ ਫੇਰੀ ਹੈ। 20 ਤੋਂ 23 ਫਰਵਰੀ ਤੱਕ ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਵਿੱਚ ਜਾਣਗੇ।  ਰਾਜਪਾਲ ਬਨਵਾਰੀ ਲਾਲ ਪੁਰੋਹਿਤ ਮੰਗਲਵਾਰ ਨੂੰ ਫਾਜ਼ਿਲਕਾ ਪਹੁੰਚ ਰਹੇ ਹਨ।  ਫਾਜ਼ਿਲਕਾ ਦੇ ਪਿੰਡ ਮਿੱਡਾ ਵਿੱਚ ਗ੍ਰਾਮ ਸੁਰੱਖਿਆ ਕਮੇਟੀ ਦੇ ਮੈਂਬਰਾਂ ਨਾਲ ਵੀ ਮੁਲਾਕਾਤ ਕਰਨਗੇ। ਰਾਜਪਾਲ ਪੁਰੋਹਿਤ ਇਸ ਦੌਰੇ 'ਚ ਆਪਣੇ ਪਿਛਲੇ 5 ਦੌਰਿਆਂ ਤੋਂ ਬਾਅਦ ਹੋਈ ਪ੍ਰਗਤੀ ਦੀ ਸਮੀਖਿਆ ਕਰਨ ਜਾ ਰਹੇ ਹਨ।


ਇਸ ਦੇ ਲਈ  ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੇਂਦਰੀ ਏਜੰਸੀਆਂ ਅਤੇ ਰਾਜ ਸਰਕਾਰ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਵੀ ਕਰਨ ਜਾ ਰਹੇ ਹਨ। ਇਸ ਦੌਰੇ ਦੌਰਾਨ ਮੁੱਖ ਸਕੱਤਰ, ਡੀਜੀਪੀ ਪੰਜਾਬ, ਬੀਐਸਐਫ ਪੰਜਾਬ ਫਰੰਟੀਅਰ ਦੇ ਅਧਿਕਾਰੀ, ਫੌਜ ਦੇ ਅਧਿਕਾਰੀ, ਐਨਆਈਏ ਅਧਿਕਾਰੀ ਅਤੇ ਬੀਐਸਐਨਐਲ ਦੇ ਸੀਨੀਅਰ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਹਨ।


3 ਫਰਵਰੀ ਨੂੰ ਅਸਤੀਫਾ ਦੇਣ ਤੋਂ ਬਾਅਦ ਰਾਜਪਾਲ ਪੁਰੋਹਿਤ ਦਾ ਇਹ ਪਹਿਲਾ ਦੌਰਾ ਹੈ। ਇਸ ਦੌਰੇ ਦੇ ਐਲਾਨ ਤੋਂ ਪਹਿਲਾਂ ਹੀ ਉਨ੍ਹਾਂ ਦੇ ਅਸਤੀਫੇ ਨੂੰ ਲੈ ਕੇ ਸ਼ੱਕ ਪੈਦਾ ਹੋ ਗਿਆ ਸੀ। ਪਰ ਉਨ੍ਹਾਂ ਦੇ ਪੰਜਾਬ ਦੇ ਸਰਹੱਦੀ ਇਲਾਕਿਆਂ ਦੇ ਦੌਰੇ ਦੀਆਂ ਖ਼ਬਰਾਂ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਉਹ ਇਸ ਅਹੁਦੇ 'ਤੇ ਲੰਬੇ ਸਮੇਂ ਤੱਕ ਰਹਿ ਸਕਦੇ ਹਨ।


 


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।