ਪੜਚੋਲ ਕਰੋ
Advertisement
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸੀਐਮ ਮਾਨ ਨੂੰ ਲਿਖੀ ਚਿੱਠੀ, ਕਿਹਾ- 19-20 ਜੂਨ ਨੂੰ ਸੱਦਿਆ ਵਿਧਾਨ ਸਭਾ ਦਾ ਸੈਸ਼ਨ ਸੀ ਗੈਰ-ਕਾਨੂੰਨੀ
Punjab News : ਪੰਜਾਬ ਦੇ ਰਾਜਪਾਲ (Punjab Governor) ਬਨਵਾਰੀ ਲਾਲ ਪੁਰੋਹਿਤ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਹੋਰ ਚਿੱਠੀ ਲਿਖੀ ਹੈ। ਇਸ ਚਿੱਠੀ ਵਿੱਚ ਉਨ੍ਹਾਂ ਨੇ ਲਿਖਿਆ ਹੈ ਕਿ ਪੰਜਾਬ ਸਰਕਾਰ ਵੱ
Punjab News : ਪੰਜਾਬ ਦੇ ਰਾਜਪਾਲ (Punjab Governor) ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਹੋਰ ਚਿੱਠੀ ਲਿਖੀ ਹੈ। ਇਸ ਚਿੱਠੀ ਵਿੱਚ ਉਨ੍ਹਾਂ ਨੇ ਲਿਖਿਆ ਹੈ ਕਿ ਪੰਜਾਬ ਸਰਕਾਰ ਵੱਲੋਂ 19 ਅਤੇ 20 ਜੂਨ ਨੂੰ ਸੱਦਿਆ ਵਿਧਾਨ ਸਭਾ ਸੈਸ਼ਨ ਗੈਰ-ਕਾਨੂੰਨੀ ਸੀ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਨਹੀਂ ਸਗੋਂ ਮਾਹਰਾਂ ਦੀ ਰਾਏ ਹੈ।
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਰਾਜਪਾਲ ਦੇ ਪੱਤਰਾਂ ਨੂੰ ਵਿਧਾਨ ਸਭਾ ਵਿਚ ‘ਲਵ ਲੈਟਰ’ ਕਹਿ ਕੇ ਉਨ੍ਹਾਂ ਦਾ ਮਜ਼ਾਕ ਉਡਾਉਂਦੇ ਹਨ। ਉਨ੍ਹਾਂ ਦਾ ਵੀ ਜਵਾਬ ਦੇਣ। ਉਹਨਾਂ ਕਿਹਾ ਕਿ ਤੁਹਾਡੀ ਜਾਣਕਾਰੀ ਵਾਸਤੇ ਦੱਸ ਦਿਆ ਕਿ ਮੈਂ ਇਕ ਵੱਡੇ ਸੰਵਿਧਾਨਕ ਮਾਹਿਰ ਤੋਂ ਕਾਨੂੰਨੀ ਰਾਏ ਲਈ ਸੀ ,ਜਿਸਨੇ ਦੱਸਿਆ ਕਿ ਸੱਦਿਆ ਗਿਆ ਸੈਸ਼ਨ ਪੂਰਨ ਤੌਰ ’ਤੇ ਗੈਰਕਾਨੂੰਨੀ ਹੈ। ਇਸ ਲਈ ਹੁਣ ਤੁਹਾਡੀਆਂ ਟਿੱਪਣੀਆਂ ’ਤੇ ਹੋਰ ਕੁਝ ਕਹਿਣ ਦੀ ਲੋੜ ਨਹੀਂ ਰਹਿ ਗਈ।
ਉਹਨਾਂ ਕਿਹਾ ਕਿ ਸੰਵਿਧਾਨ ਮੁਤਾਬਕ ਮੁੱਖ ਮੰਤਰੀ ਰਾਜਪਾਲ ਵੱਲੋਂ ਮੰਗੀ ਜਾਂਦੀ ਜਾਣਕਾਰੀ ਦੇਣ ਦਾ ਪਾਬੰਦ ਹੈ। ਅਜਿਹੀ ਸੂਚਨਾ ਨਾ ਦੇਣਾ ਸੰਵਿਧਾਨ ਦੀ ਧਾਰਾ 167 ਦੀ ਸਪਸ਼ਟ ਉਲੰਘਣਾ ਹੈ। ਉਹਨਾਂ ਕਿਹਾ ਕਿ ਸੈਸ਼ਨ ਦੌਰਾਨ ਤੁਸੀਂ ਰਾਜਪਾਲ ’ਤੇ ਹਾਸੋਹੀਣੀਆਂ ਟਿੱਪਣੀਆਂ ਕੀਤੀਆਂ ,ਜਿਹਨਾਂ ਨੂੰ ਲੋਕਾਂ ਨੇ ਪਸੰਦ ਨਹੀਂ ਕੀਤਾ ਕਿਉਂਕਿ ਮੁੱਖ ਮੰਤਰੀ ਦੇ ਅਹੁਦੇ ਦੀ ਇਕ ਗਰਿਮਾ ਹੁੰਦੀ ਹੈ।
ਉਹਨਾਂ ਕਿਹਾ ਕਿ ਤੁਹਾਨੂੰ ਇਹ ਚੇਤੇ ਰੱਖਣਾ ਚਾਹੀਦਾ ਹੈ ਕਿ ਮੈਨੂੰ ਭਾਰਤ ਦੇ ਰਾਸ਼ਟਰਪਤੀ ਵੱਲੋਂ ਨਿਯੁਕਤ ਕੀਤਾ ਗਿਆ ਹੈ ਤੇ ਮੇਰੀ ਜ਼ਿੰਮੇਵਾਰੀ ਹੈ ਕਿ ਮੈਂ ਪ੍ਰਸ਼ਾਸਨ ਨੂੰ ਨਿਰਪੱਖ ਤੇ ਇਮਾਨਦਾਰੀ ਨਾਲ ਚੱਲਣਾ ਯਕੀਨੀ ਬਣਾਵਾਂ। ਉਹਨਾਂ ਕਿਹਾ ਕਿ ਮੈਨੂੰ ਵੱਖ-ਵੱਖ ਭ੍ਰਿਸ਼ਟਾਚਾਰ ਮਾਮਲਿਆਂ ਦੀਆਂ ਸ਼ਿਕਾਇਤਾਂ ਮਿਲੀਆਂ ਹਨ। ਉਹਨਾਂ ਕਿਹਾ ਕਿ ਤੁਸੀਂ ਤੁਰੰਤ ਮੇਰੀਆਂ ਚਿੱਠੀਆਂ ਦਾ ਜਵਾਬ ਦਿਓ ਨਹੀਂ ਤਾਂ ਇਸਨੂੰ ਸੰਵਿਧਾਨ ਦੀ ਉਲੰਘਣਾ ਮੰਨਿਆ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਬਾਲੀਵੁੱਡ
Advertisement