ਪੰਜਾਬ ਦੇ ਰਾਜਪਾਲ ਬਨਵਾਰੀ ਲਾਲਾ ਪੁਰੋਹਿਤ ਦੇ ਸੁਰ ਮਾਨ ਸਰਕਾਰ ਪ੍ਰਤੀ ਨਰਮ ਦਿਖਾਈ ਦੇ ਰਹੇ ਹਨ। ਪੰਜਾਬ 'ਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਚਿਤਾਵਨੀ ਦੇਣ ਤੋਂ ਬਾਅਦ ਰਾਜਪਾਲ ਥੋੜ੍ਹੇ ਨਰਮ ਹੋ ਗਏ ਹਨ। ਸੂਤਰਾਂ ਦੇ ਮੁਤਾਬਕ ਕੇਂਦਰ ਸਰਕਾਰ ਨੇ ਇਸ ਕਲੇਸ਼ ਵਿੱਚ ਦਖਲ ਦਿੱਤੀ ਹੈ। ਜਿਸ ਕਾਰਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਥੋੜ੍ਹਾ ਨਰਮੀ ਦਿਖਾਈ ਹੈ। 


ਸੂਤਰਾਂ ਅਨੁਸਾਰ ਭਾਰਤ ਸਰਕਾਰ ਸਤੰਬਰ ਦੇ ਪਹਿਲੇ ਹਫ਼ਤੇ ਜੀ 20 ਸੰਮੇਲਨ ਮੌਕੇ ਪੁੱਜਣ ਵਾਲੀਆਂ ਕੌਮਾਂਤਰੀ ਹਸਤੀਆਂ ਦੇ ਮੱਦੇਨਜ਼ਰ ਗੈਰ ਭਾਜਪਾਈ ਸ਼ਾਸਨ ਵਾਲੇ ਸੂਬਿਆਂ ਨਾਲ ਇਨ੍ਹਾਂ ਦਿਨਾਂ 'ਚ ਕੋਈ ਟਕਰਾਅ ਨਹੀਂ ਚਾਹੁੰਦੀ। ਅਹਿਮ ਸੂਤਰ ਅੰਦਾਜ਼ੇ ਲਗਾ ਰਹੇ ਹਨ ਕਿ ਰਾਜਪਾਲ ਨੂੰ ਕੇਂਦਰ ਤਰਫ਼ੋਂ ਕੋਈ ਨਾ ਕੋਈ ਹਦਾਇਤ ਜ਼ਰੂਰ ਮਿਲੀ ਹੋਵੇਗੀ ਜਿਸ ਕਰਕੇ ਰਾਜਪਾਲ ਚੰਡੀਗੜ੍ਹ 'ਚ ਪੰਜਾਬ ਦੀ ਤਾਰੀਫ਼ ਕਰਦੇ ਨਜ਼ਰ ਆਏ। ਰਾਜਪਾਲ ਨੇ ਚੰਡੀਗੜ੍ਹ 'ਚ ਪੰਜਾਬ ਦੇ ਯੋਗਦਾਨ ਦੀ ਸ਼ਲਾਘਾ ਕਰਨ ਦੇ ਨਾਲ- ਨਾਲ ਖੇਡਾਂ 'ਚ ਵੀ ਪੰਜਾਬ ਦੀ ਭੂਮਿਕਾ ਦਾ ਜ਼ੀਕਰ ਕੀਤਾ ਹੈ। 


ਇਸ ਤੋਂ ਪਹਿਲਾਂ ਰਾਜਪਾਲ ਤੇ ਮੁੱਖ ਮੰਤਰੀ ਚਿੱਠੀਆਂ ਨੂੰ ਲੈ ਕੇ ਆਹਮੋ ਸਾਹਮਣੇ ਹੋਏ ਪਏ ਸਨ। ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਸਰਕਾਰ ਨੂੰ 16 ਚਿੱਠੀਆਂ ਲਿਖੀਆਂ ਸਨ। ਅਤੇ ਕਿਹਾ ਸੀ ਕਿ ਸਰਕਾਰ ਨੇ ਮੇਰੀਆਂ ਚਿੱਠੀਆਂ ਦਾ ਜਵਾਬ ਨਹੀਂ ਦਿੱਤਾ। ਜੇਕਰ ਅਜਿਹਾ ਹੋਇਆ ਤਾਂ ਰਾਸ਼ਟਰਪਤੀ ਨੂੰ ਆਰਟੀਕਲ 356 ਲਗਾਉਣ ਦੀ ਸਿਫਾਰਿਸ਼ ਕਰਾਂਗਾ। 



ਇਸ ਦੇ ਜਵਾਬ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ 16 ਚਿੱਠੀਆਂ ਵਿੱਚੋਂ ਅਸੀਂ 9 ਦਾ ਜਵਾਬ ਦੇ ਚੁੱਕੇ ਹਨ। ਰਾਜਪਾਲ ਨੇ ਕੁੱਝ ਅਜਿਹੀਆਂ ਜਾਣਕਾਰੀਆਂ ਮੰਗੀਆਂ ਹੋਈਆਂ ਜਿਸ ਨੂੰ ਇਕੱਠਾ ਕਰਨ ਵਿੱਚ ਸਮਾਂ ਲੱਗ ਰਿਹਾ ਹੈ। 


ਜ਼ਿਕਰਯੋਗ ਹੈ ਕਿ ਜਦੋਂ ਰਾਜਪਾਲ ਸਰਹੱਦੀ ਜ਼ਿਲ੍ਹਿਆਂ ਦੇ ਦੌਰੇ 'ਤੇ ਗਏ ਸਨ ਤਾਂ ਉਨ੍ਹਾਂ ਨਾਲ ਮੁੱਖ ਮੰਤਰੀ ਵੀ ਇੱਕ ਦਫ਼ਾ ਇੱਕੋ ਹੈਲੀਕਾਪਟਰ 'ਚ ਗਏ ਸਨ। ਉਸ ਮਗਰੋਂ ਕਦੇ ਵੀ ਰਾਜਪਾਲ ਤੇ ਪੰਜਾਬ ਸਰਕਾਰ ਦਰਮਿਆਨ ਸਬੰਧ ਬਹੁਤੇ ਸੁਖਾਵੇਂ ਨਹੀਂ ਰਹੇ ਹਨ। ਤਲਖ਼ੀ ਇੱਥੋਂ ਤੱਕ ਵਧ ਗਈ ਕਿ ਰਾਜਪਾਲ ਨੇ ਰਾਸ਼ਟਰਪਤੀ ਰਾਜ ਦੀ ਸਿਫ਼ਾਰਸ਼ ਕਰਨ ਦੀ ਚਿਤਾਵਨੀ ਦੇ ਦਿੱਤੀ ਸੀ।


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial