(Source: ECI/ABP News)
ਪੰਜਾਬ ਸਰਕਾਰ ਹੱਥੋਂ ਨਿਕਲ ਜਾਵੇਗੀ ਕਟਾਰੂਚੱਕ ਮਾਮਲੇ ਦੀ ਜਾਂਚ ? ਗਵਰਨਰ CBI ਨੂੰ ਲਿਖ ਸਕਦੇ ਨੇ ਚਿੱਠੀ
ਗਵਰਨਰ ਇਸ ਮਾਮਲੇ ਨੂੰ ਪਹਿਲਾਂ ਹੀ ਗੰਭੀਰ ਦੱਸ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਮਾਮਲੇ ਵਿੱਚ ਦੋ ਵਾਰੀ ਕਾਰਵਾਈ ਕਰਨ ਦੀ ਸ਼ਿਫਾਰਸ਼ ਕਰ ਚੁੱਕੇ ਹਨ। ਹਾਲਾਂਕਿ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਅਜੇ ਤੱਕ ਕੋੀ ਠੋਸ ਕਾਰਵਾਈ ਨਹੀਂ ਕੀਤੀ ਗਈ ਹੈ।
![ਪੰਜਾਬ ਸਰਕਾਰ ਹੱਥੋਂ ਨਿਕਲ ਜਾਵੇਗੀ ਕਟਾਰੂਚੱਕ ਮਾਮਲੇ ਦੀ ਜਾਂਚ ? ਗਵਰਨਰ CBI ਨੂੰ ਲਿਖ ਸਕਦੇ ਨੇ ਚਿੱਠੀ Governor can write letter to CBI to investigate kataruchak matter ਪੰਜਾਬ ਸਰਕਾਰ ਹੱਥੋਂ ਨਿਕਲ ਜਾਵੇਗੀ ਕਟਾਰੂਚੱਕ ਮਾਮਲੇ ਦੀ ਜਾਂਚ ? ਗਵਰਨਰ CBI ਨੂੰ ਲਿਖ ਸਕਦੇ ਨੇ ਚਿੱਠੀ](https://feeds.abplive.com/onecms/images/uploaded-images/2023/06/04/229c6ecf4474dbc4f54c3d9bedd73f501685868316497674_original.jpg?impolicy=abp_cdn&imwidth=1200&height=675)
Punjab News: ਪੰਜਾਬ ਸਰਕਾਰ ਦੇ ਵਿਵਾਦਤ ਮੰਤਰੀ ਲਾਲ ਚੰਦ ਕਟਾਕੂਚੱਕ ਦੀਆਂ ਮੁਸ਼ਕਿਲਾਂ ਵਧਦੀਆਂ ਜਾਪ ਰਹੀਆਂ ਹਨ। ਵਿਵਾਦਿਤ ਵੀਡੀਓ ਦੇ ਮਾਮਲੇ ਵਿੱਚ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਕੇਂਦਰੀ ਜਾਂਚ ਏਜੰਸੀ ਜਾਂ ਚੀਫ਼ ਜਸਟਿਸ ਨੂੰ ਇਸ ਮਾਮਲੇ ਵਿੱਚ ਖ਼ੁਦ ਨੋਟਿਸ ਲੈਣ ਲਈ ਚਿੱਠੀ ਲਿਖ ਸਕਦੇ ਹਨ ਜਿਸ ਤੋਂ ਬਾਅਦ ਇਹ ਜਾਂਚ ਪੰਜਾਬ ਸਰਕਾਰ ਦੇ ਦਾਇਰੇ ਤੋਂ ਬਾਹਰ ਚਲੀ ਜਾਵੇਗੀ।
ਜ਼ਿਕਰ ਕਰ ਦਈਏ ਗਵਰਨਰ ਇਸ ਮਾਮਲੇ ਨੂੰ ਪਹਿਲਾਂ ਹੀ ਗੰਭੀਰ ਦੱਸ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਮਾਮਲੇ ਵਿੱਚ ਦੋ ਵਾਰੀ ਕਾਰਵਾਈ ਕਰਨ ਦੀ ਸ਼ਿਫਾਰਸ਼ ਕਰ ਚੁੱਕੇ ਹਨ। ਹਾਲਾਂਕਿ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਅਜੇ ਤੱਕ ਕੋੀ ਠੋਸ ਕਾਰਵਾਈ ਨਹੀਂ ਕੀਤੀ ਗਈ ਹੈ।
ਦੱਸ ਦਈਏ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਬੀਤੇ ਦਿਨੀਂ ਗਵਰਨਰ ਨੂੰ ਪੱਤਰ ਲਿਖ ਕੇ ਇਸ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲਿਖਿਆ ਸੀ ਕਿ ਗਵਰਨਰ ਇਸ ਸਬੰਧ ਵਿੱਚ ਚੀਫ਼ ਜਸਟਿਸ ਨੂੰ ਚਿੱਠੀ ਲਿਖਣ ਤਾਂ ਕਿ ਉਹ ਖ਼ੁਦ ਇਸ ਮਾਮਲੇ ਦਾ ਨੋਟਿਸ ਲੈਣ। ਜੇ ਇਹ ਮਾਮਲਾ ਪੰਜਾਬ ਸਰਕਾਰ ਦੀ ਜਾਂਚ ਤੋਂ ਬਾਹਰ ਚਲਾ ਜਾਂਦਾ ਹੈ ਤਾਂ ਕਿਤੇ ਨਾ ਕਿਤੇ ਮੰਤਰੀ ਕਟਾਰੂਚੱਕ ਦੀਆਂ ਦਿੱਕਤਾਂ ਵਧ ਸਕਦੀਆਂ ਹਨ।
ਯਾਦ ਰਹੇ ਕਿ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਇਤਰਾਜ਼ਯੋਗ ਵੀਡੀਓ ਵਾਇਰਲ ਹੋਈ ਸੀ। ਇਸ ਤੋਂ ਬਾਅਦ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸ਼ਿਕਾਇਤ ਸਮੇਤ ਵੀਡੀਓ ਪੰਜਾਬ ਦੇ ਰਾਜਪਾਲ ਬੀ.ਐੱਲ. ਪੁਰੋਹਿਤ ਨੂੰ ਦਿੱਤੀ। ਵੀਡੀਓ ਦੀ ਫੋਰੈਂਸਿਕ ਜਾਂਚ ਤੋਂ ਬਾਅਦ ਰਾਜਪਾਲ ਨੇ ਇਸ ਵੀਡੀਓ ਨੂੰ ਸਹੀ ਦੱਸਿਆ ਤੇ ਕਿਹਾ ਕਿ ਇਸ ਵੀਡੀਓ ਨਾਲ ਕੋਈ ਛੇੜਛਾੜ ਨਹੀਂ ਕੀਤੀ ਗਈ ਹੈ। ਇਸ ਤੋਂ ਬਾਅਦ ਲਗਾਤਾਰ ਵਿਰੋਧੀਆਂ ਵੱਲੋਂ ਪੰਜਾਬ ਸਰਕਾਰ ਉੱਤੇ ਮੰਤਰੀ ਕਟਾਰੂਚੱਕ ਉੱਤੇ ਕਾਰਵਾਈ ਕਰਨ ਲਈ ਦਬਾਅ ਬਣਾਇਆ ਜਾ ਰਿਹਾ ਹੈ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)