Punjab News: ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਬਿੱਲਾਂ ਨੂੰ ਮਨਜ਼ੂਰੀ ਦੇਣ ਵਿੱਚ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਵੱਲੋਂ ਕੀਤੀ ਜਾ ਰਹੀ ਦੇਰੀ ਖ਼ਿਲਾਫ਼ ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਸਾਲਿਸਟਰ ਜਨਰਲ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਰਾਜਪਾਲ ਨੇ ਸਾਰੇ 7 ਬਿੱਲਾਂ 'ਤੇ ਫੈਸਲਾ ਲਿਆ ਹੈ। ਇਸ ਦੀ ਜਾਣਕਾਰੀ ਜਲਦੀ ਹੀ ਸਰਕਾਰ ਨੂੰ ਦੇ ਦਿੱਤੀ ਜਾਵੇਗੀ।


ਇਸ ਮਗਰੋਂ ਸੁਪਰੀਮ ਕੋਰਟ ਨੇ ਸੁਣਵਾਈ ਸ਼ੁੱਕਰਵਾਰ ਲਈ ਟਾਲ ਦਿੱਤੀ ਹੈ। ਅਦਾਲਤ ਨੇ ਕਿਹਾ ਹੈ ਕਕਿ ਰਾਜਪਾਲ ਕੋਲ ਕੋਈ ਵੀ ਬਿੱਲ ਸਰਕਾਰ ਨੂੰ ਵਾਪਸ ਭੇਜਣ ਦਾ ਅਧਿਕਾਰ ਹੈ ਪਰ ਰਾਜਪਾਲ ਨੂੰ ਮਾਮਲਾ ਅਦਾਲਤ ਤੱਕ ਪਹੁੰਚਣ ਤੋਂ ਪਹਿਲਾਂ ਹੀ ਫੈਸਲਾ ਲੈਣਾ ਚਾਹੀਦਾ ਹੈ। ਅਦਾਲਤ ਨੇ ਪੰਜਾਬ 'ਚ ਵਿਧਾਨ ਸਭਾ ਸੈਸ਼ਨ ਜਾਰੀ ਰੱਖਣ 'ਤੇ ਵੀ ਸਵਾਲ ਚੁੱਕੇ ਹਨ। ਅਦਾਲਤ ਨੇ ਕਿਹਾ ਕਿ ਇਹ ਸੰਵਿਧਾਨ ਵਿੱਚ ਦਿੱਤੀ ਗਈ ਵਿਵਸਥਾ ਨਹੀਂ ਹੈ।