ਪੜਚੋਲ ਕਰੋ

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਰਾਜ ਭਵਨ ਵਿਖੇ ਰੁਦਰਾਕਸ਼ ਦਾ ਬੂਟਾ ਲਾਇਆ

ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਆਪਣੀ ਪਤਨੀ ਸ੍ਰੀਮਤੀ ਅਨੀਤਾ ਕਟਾਰੀਆ ਨਾਲ ਪੰਜਾਬ ਰਾਜ ਭਵਨ ਦੇ ਕੈਂਪਸ ਵਿੱਚ ‘ਰੁਦਰਾਕਸ਼’ ਦੇ ਬੂਟੇ ਦੇ ਨਾਲ ਨਾਲ ਕਈ ਫਲਦਾਰ ਬੂਟੇ ਵੀ ਲਾਏ

ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਆਪਣੀ ਪਤਨੀ ਸ੍ਰੀਮਤੀ ਅਨੀਤਾ ਕਟਾਰੀਆ ਨਾਲ ਪੰਜਾਬ ਰਾਜ ਭਵਨ ਦੇ ਕੈਂਪਸ ਵਿੱਚ ‘ਰੁਦਰਾਕਸ਼’ ਦੇ ਬੂਟੇ ਦੇ ਨਾਲ ਨਾਲ ਹੋਰ ਕਈ ਫਲਦਾਰ ਬੂਟੇ ਵੀ ਲਾਏ। ਇਸ ਮੌਕੇ ਪੰਜਾਬ ਰਾਜ ਭਵਨ ਦੇ ਅਧਿਕਾਰੀਆਂ ਵੱਲੋਂ ਵੀ ਵੱਖ-ਵੱਖ ਫ਼ਲਦਾਰ ਰੁੱਖਾਂ ਦੇ ਬੂਟੇ ਲਗਾਏ ਗਏ।

ਸਮਾਗਮ ਦੌਰਾਨ ਬੋਲਦਿਆਂ ਪੰਜਾਬ ਦੇ ਰਾਜਪਾਲ ਨੇ ਕਿਹਾ ਕਿ ਇਹ ਬੂਟੇ ਲਗਾਉਣ ਦੀ ਮੁਹਿੰਮ ਭਾਰਤ ਦੇ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਬੂਟੇ ਲਗਾਉਣ ਦੀ ਮੁਹਿੰਮ ‘ਏਕ ਪੇਡ ਮਾਂ ਕੇ ਨਾਮ’ (ਮਾਂ ਲਈ ਇੱਕ ਰੁੱਖ) ਦੇ ਤਹਿਤ ਚਲਾਈ ਜਾ ਰਹੀ ਹੈ।

ਰਾਜਪਾਲ ਨੇ ਕਿਹਾ ਕਿ ਪੂਰੀ ਦੁਨੀਆਂ ਗਲੋਬਲ ਵਾਰਮਿੰਗ ਕਾਰਨ ਜਲਵਾਯੂ ਪਰਿਵਰਤਨ ਦੀਆਂ ਵੱਖ-ਵੱਖ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਕਾਰਨ ਮੌਸਮ ਅਤੇ ਕੁਦਰਤ ਦਾ ਸੰਤੁਲਨ ਵਿਗੜ ਰਿਹਾ ਹੈ। ਇਸ ਨਾਲ ਧਰਤੀ ਉੱਤੇ ਮਨੁੱਖਾਂ ਸਮੇਤ ਹੋਰ ਜੀਵ-ਜੰਤੂਆਂ ਲਈ ਵੀ ਬਹੁਤ ਸਾਰੇ ਖ਼ਤਰੇ ਪੈਦਾ ਹੋ ਰਹੇ ਹਨ। 

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦੁਨੀਆਂ ਪ੍ਰਗਤੀ ਦੇ ਰਾਹ ‘ਤੇ ਅੱਗੇ ਵਧ ਰਹੀ ਹੈ, ਅੱਜ ਭਾਰਤ ਵਿੱਚ ਹੀ ਨਹੀਂ ਸਗੋਂ ਪੂਰੀ ਦੁਨੀਆ ਵਿੱਚ ਵਾਤਾਵਰਨ ਸੁਰੱਖਿਆ ਸਬੰਧੀ ਚਿੰਤਾ ਦਾ ਮਾਹੌਲ ਪੈਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵੱਲੋਂ ਸ਼ੁਰੂ ਕੀਤੀ ਗਈ ‘ਏਕ ਪੇਡ ਮਾਂ ਕੇ ਨਾਮ’ ਮੁਹਿੰਮ ਜਲਵਾਯੂ ਤਬਦੀਲੀ ਦੀ ਸਮੱਸਿਆ ਦਾ ਸਹੀ ਹੱਲ ਹੈ।

ਰਾਜਪਾਲ ਨੇ ਪੰਜਾਬ ਅਤੇ ਯੂ.ਟੀ. ਚੰਡੀਗੜ੍ਹ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੁਰੱਖਿਅਤ ਰੱਖਣ ਲਈ ਰੁੱਖ ਲਗਾਉਣ ਲਈ ਇਸ ਨੇਕ ਕਾਰਜ ਵਿੱਚ ਅੱਗੇ ਆਉਣ ਅਤੇ ਵੱਧ ਤੋਂ ਵੱਧ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਲੋਕ ਸਿਰਫ਼ ਰੁੱਖ ਲਗਾਉਣ ਤੱਕ ਹੀ ਸੀਮਤ ਨਾ ਰਹਿਣ ਸਗੋਂ ਵੱਡੇ ਹੋਣ ਤੱਕ ਉਨ੍ਹਾਂ ਦੀ ਸੰਭਾਲ ਵੀ ਕਰਨ।
ਇਸ ਮੌਕੇ ਰਾਜਪਾਲ ਪੰਜਾਬ ਦੇ ਵਧੀਕ ਮੁੱਖ ਸਕੱਤਰ ਸ੍ਰੀ ਕੇ. ਸਿਵਾ ਪ੍ਰਸਾਦ, ਪੰਜਾਬ ਰਾਜ ਭਵਨ ਦੇ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਵੀ ਮੌਜੂਦ ਸਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
Moga 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 
Moga 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 
ASI ਨੇ ਨਹਿਰ 'ਚ ਮਾਰੀ ਛਾਲ ,ਘਟਨਾ ਤੋਂ ਪਹਿਲਾਂ ਬਣਾਈ ਵੀਡੀਓ , ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਲਗਾਏ ਆਰੋਪ  
ASI ਨੇ ਨਹਿਰ 'ਚ ਮਾਰੀ ਛਾਲ ,ਘਟਨਾ ਤੋਂ ਪਹਿਲਾਂ ਬਣਾਈ ਵੀਡੀਓ , ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਲਗਾਏ ਆਰੋਪ  
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Embed widget