Governor vs Mann Govt : ਪੰਜਾਬ ਦੇ ਰਾਜਪਾਲ ਆਪਣੇ ਬੋਲਾਂ 'ਤੇ ਖਰੇ ਉੱਤਰੇ, ਜੋ ਕਿਹਾ ਸੀ ਓਹੀ ਕੀਤਾ
Helicopter issue : ਯਾਦ ਰਹੇ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਤਿ ਨੇ 21 ਜੂਨ ਨੁੰ ਐਲਾਨ ਕੀਤਾ ਸੀ ਕਿ ਉਹ ਪੰਜਾਬ ਸਰਕਾਰ ਦਾ ਹੈਲੀਕਾਪਟਰ ਨਹੀਂ ਵਰਤਣਗੇ, ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਉਹਨਾਂ ਨੂੰ ਤਾਹਨੇ ਮਾਰੇ ਹਨ..
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਤਿ ਨੇ ਸੂਬਾ ਸਰਕਾਰ ਦਾ ਹੈਲੀਕਾਪਟਰ ਵਰਤਣਾ ਬੰਦਾ ਕਰ ਦਿੱਤਾ ਹੈ। ਅਜਿਹਾ ਦਾਅਵਾ ਰਾਜਪਾਲ ਨੇ ਕੁਝ ਦਿਨ ਪਹਿਲਾਂ ਕੀਤਾ ਸੀ ਜੋ ਹੁਣ ਸੱਚ ਸਾਬਿਤ ਹੋਇਆ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਹਵਾਈ ਕੰਪਨੀ ਦੀ ਆਮ ਫਲਾਈਟ 'ਤੇ ਸ੍ਰੀਨਗਰ ਦਾ ਦੌਰਾ ਕਰਕੇ ਆਏ ਹਨ। ਉਹਨਾਂ ਨੇ ਪੰਜਾਬ ਸਰਕਾਰ ਦਾ ਹੈਲੀਕਾਪਟਰ ਨਹੀਂ ਲਿਆ। ਯਾਦ ਰਹੇ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਤਿ ਨੇ 21 ਜੂਨ ਨੁੰ ਐਲਾਨ ਕੀਤਾ ਸੀ ਕਿ ਉਹ ਪੰਜਾਬ ਸਰਕਾਰ ਦਾ ਹੈਲੀਕਾਪਟਰ ਨਹੀਂ ਵਰਤਣਗੇ, ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਉਹਨਾਂ ਨੂੰ ਤਾਹਨੇ ਮਾਰੇ ਹਨ।
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ 7 ਜੂਨ ਅਤੇ 8 ਜੂਨ ਨੂੰ ਸਰਹੱਦੀ ਖੇਤਰਾਂ ਦਾ ਦੌਰਾ ਕੀਤਾ ਗਿਆ ਸੀ। ਜਿਸ ਨੂੰ ਲੇ ਕੇ ਰਾਜਪਾਲ ਨੇ ਆਪਣੀ ਫੇਰੀ ਦੌਰਾਨ ਸਰਕਾਰ ਵੱਲੋਂ ਕੀਤੀ ਬਿਆਨਬਾਜ਼ੀ 'ਤੇ ਸਵਾਲ ਖੜ੍ਹੇ ਕੀਤੇ ਸਨ। ਦਰਅਸਲ ਜਦੋਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਬੌਰਡਰ ਏਰੀਆ ਵਿੱਚ ਗਏ ਸਨ ਤਾਂ ਪੰਜਾਬ ਸਰਕਾਰ ਦਾ ਹੈਲੀਪਾਕਟਰ ਵਰਤਿਆ ਗਿਆ ਸੀ।
ਇਸ ਸਬੰਧੀ 21 ਜੂਨ ਨੂੰ ਜਾਣਕਾਰੀ ਦਿੰਦੇ ਹੋਏ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਸੀ ਕਿ ਮੇਰੇ ਵੱਲੋਂ ਵਰਤੇ ਗਏ ਹੈਲੀਕਾਪਟਰ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੈਨੂੰ ਤਾਹਨੇ ਮਾਰੇ ਹਨ। ਮੈਨੂੰ ਵਾਰ ਵਾਰ ਸੁਣਾਇਆ ਗਿਆ ਕਿ ਤੁਹਾਨੂੰ ਜਾਣ ਲਈ ਅਸੀਂ ਆਪਣਾ ਹੈਲੀਕਾਪਟਰ ਦਿੱਤਾ।
ਇਸ 'ਤੇ ਸਵਾਲ ਖੜ੍ਹੇ ਕਰਦੇ ਹੋਏ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਸੀ ਕਿ ਸਰਹੱਦੀ ਦੌਰਾ ਮੇਰੀ ਕੋਈ ਨਿੱਜੀ ਫੇਰੀ ਨਹੀਂ ਸੀ। ਬੌਰਡਰ ਦੇ ਪਿੰਡਾਂ ਦਾ ਨੁਮਾਇਨਾ ਕੀਤਾ ਜਾਣਾ ਸੀ। ਅਜਿਹੇ ਵਿੱਚ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਮੈਨੂੰ ਹੈਲੀਕਾਪਟਰ ਮੁਹੱਈਆ ਕਰਵਾਏ। ਜੇਕਰ ਸਰਕਾਰ ਨੇ ਮੈਨੂੰ ਜਾਣ ਲਈ ਚੌਪਰ ਦੇ ਹੀ ਦਿੱਤਾ ਹੈ ਤਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਮੇਰੇ 'ਤੇ ਅਹਿਸਾਨ ਨਹੀਂ ਕੀਤੀ।
ਇਸ ਤੋਂ ਬਾਅਦ ਹੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਫੈਸਲਾ ਕੀਤਾ ਸੀ ਕਿ ਜਦੋਂ ਤੱਕ ਉਹ ਪੰਜਾਬ ਦੇ ਗਵਰਨਰ ਰਹਿਣਗੇ ਸੂਬੇ ਦੇ ਹੈਲੀਕਾਪਟਰ ਦੀ ਵਰਤੋਂ ਨਹੀਂ ਕਰਨਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।