ਪੜਚੋਲ ਕਰੋ

Governor Border Visit: ਸਰਹੱਦੀ ਦੌਰੇ ਦੇ ਪਹਿਲੇ ਦਿਨ ਫਾਜ਼ਿਲਕਾ ਪਹੁੰਚੇ ਪੰਜਾਬ ਦੇ ਰਾਜਪਾਲ, ਲੋਕਾਂ ਨੂੰ ਮਿਲੇ ਤੇ ਕੀਤੇ ਵੱਡੇ ਐਲਾਨ 

Governor of Punjab reached Fazilka - ਰਾਜਪਾਲ ਨੇ ਕਿਹਾ ਕਿ ਸਾਡਾ ਗੁਆਂਢੀ ਮੁਲਕ ਸਾਨੂੰ ਕਮਜ਼ੋਰ ਕਰਨ ਲਈ ਕੋਝੀਆਂ ਚਾਲਾਂ ਚੱਲ ਰਿਹਾ ਹੈ ਪਰ ਪਾਕਿਸਤਾਨ ਦੇ ਇਸ ਕੁਚੱਕਰ ਨੂੰ ਪ੍ਰਸ਼ਾਸਨ ਅਤੇ ਪਿੰਡ ਸੁਰੱਖਿਆ ਕਮੇਟੀਆਂ ਦੇ ਤਾਲਮੇਲ ਦੇ ਸਹਾਰੇ

ਫਾਜ਼ਿਲਕਾ  - ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁਲਕ ਨੂੰ ਮੁੜ ਵਿਸਵ ਗੁਰੂ ਬਣਾਉਣ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ ਹੈ। ਉਹ ਅੱਜ ਕੌਮਾਂਤਰੀ ਸਰਹੱਦ ਨੇੜੇ ਬਣੇ ਆਸਫਵਾਲਾ ਵਾਰ ਮੈਮੋਰੀਅਲ ਵਿਖੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ।

ਇਸ ਮੌਕੇ ਪੰਜਾਬ ਦੇ ਰਾਜਪਾਲ ਨੇ ਕਿਹਾ ਕਿ ਸਾਡਾ ਗੁਆਂਢੀ ਮੁਲਕ ਸਾਨੂੰ ਕਮਜ਼ੋਰ ਕਰਨ ਲਈ ਕੋਝੀਆਂ ਚਾਲਾਂ ਚੱਲ ਰਿਹਾ ਹੈ ਪਰ ਪਾਕਿਸਤਾਨ ਦੇ ਇਸ ਕੁਚੱਕਰ ਨੂੰ ਪ੍ਰਸ਼ਾਸਨ ਅਤੇ ਪਿੰਡ ਸੁਰੱਖਿਆ ਕਮੇਟੀਆਂ ਦੇ ਤਾਲਮੇਲ ਦੇ ਸਹਾਰੇ ਤੋੜਿਆ ਜਾ ਰਿਹਾ ਹੈ।ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਨੇ ਹੁਣ ਇਹ ਸੱਚ ਸਵਿਕਾਰ ਕਰ ਲਿਆ ਹੈ ਕਿ ਉਹ ਭਾਰਤ ਨਾਲ ਸਿੱਧੀ ਜੰਗ ਨਹੀਂ ਲੜ੍ਹ ਸਕਦਾ ਇਸ ਲਈ ਉਸ ਵੱਲੋਂ ਨਸ਼ੇ ਨੂੰ ਹਥਿਆਰ ਬਣਾਇਆ ਜਾ ਰਿਹਾ ਹੈ ਪਰ ਜ਼ੇਕਰ ਲੋਕ ਵੀ ਸਰਕਾਰ ਨਾਲ ਮਿਲ ਕੇ ਚੱਲਣ ਤਾਂ ਪਾਕਿਸਤਾਨ ਨੂੰ ਅਸੀਂ ਇਸ ਲੁਕਵੇਂ ਯੁੱਧ ਵਿਚ ਹਰਾ ਸਕਦੇ ਹਾਂ।

May be an image of 10 people, temple and text

ਉਨ੍ਹਾਂ ਨੇ ਕਿਹਾ ਕਿ ਹਜ਼ਾਰਾਂ ਸਾਲ ਪਹਿਲਾਂ ਅਸੀਂ ਵਿਸਵ ਗੁਰੂ ਸੀ ਪਰ ਹੁਣ ਮੁੜ ਵਕਤ ਆ ਗਿਆ ਹੈ ਕਿ ਅਸੀਂ ਆਪਣੇ ਪੁਰਾਣੇ ਗੌਰਵ ਦੀ ਬਹਾਲੀ ਲਈ ਸਾਰੇ ਇਕਜੁੱਟ ਹੋ ਕੇ ਕੰਮ ਕਰੀਏ ਅਤੇ ਆਪਣੇ ਦੇੇਸ਼ ਨੂੰ ਵਿਸਵ ਸ਼ਕਤੀ ਬਣਾਈਏ। ਪਰ ਇਹ ਟੀਚਾ ਇਮਾਨਦਾਰੀ ਨਾਲ ਆਪਣੇ ਦੇਸ਼ ਲਈ ਮਿਹਨਤ ਕਰਨ ਨਾਲ ਹੀ ਪ੍ਰਾਪਤ ਕੀਤਾ ਜਾ ਸਕਦਾ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਨਸ਼ੇ ਫੈਲਾਉਣ ਵਾਲੇ ਗਦਾਰਾਂ ਦੀ ਵੀ ਸਾਨੂੰ ਪਹਿਚਾਣ ਕਰਨੀ ਪਵੇਗੀ।

ਬਨਵਾਰੀ ਲਾਲ ਪੁਰੋਹਿਤ ਨੇ ਅੱਗੇ ਕਿਹਾ ਕਿ ਪੁਲਿਸ ਆਪਣਾ ਕੰਮ ਕਰ ਰਹੀ ਹੈ ਪਰ ਸਰਹੱਦੀ ਪਿੰਡਾਂ ਵਿਚ ਬਣੀਆਂ ਪਿੰਡ  ਸੁਰੱਖਿਆ ਕਮੇਟੀਆਂ ਵੀ ਜ਼ੇਕਰ ਮੁਸਤੈਦ ਹੋ ਜਾਣ ਤਾਂ ਸਮਾਜ ਦੇ ਦੁ਼ਸਮਣਾਂ ਦੀ ਪਹਿਚਾਣ ਸਹਿਜੇ ਹੀ ਕੀਤੀ ਜਾ ਸਕਦੀ ਹੈ। ਰਾਜਪਾਲ ਨੇ ਇਸ ਮੌਕੇ ਪੰਜਾਬ ਦੇ ਗੌਰਵਸ਼ਾਲੀ ਇਤਿਹਾਸ ਨੂੰ ਯਾਦ ਕਰਦਿਆਂ ਕਿਹਾ ਕਿ ਪੰਜਾਬ ਹਰ ਖੇਤਰ ਵਿਚ ਅੱਗੇ ਹੈ, ਪਰ ਆਪਾਂ ਇਸਨੂੰ ਹੋਰ ਅੱਗੇ ਲੈਕੇ ਜਾਣਾ ਹੈ। 

May be an image of 6 people, monument and text

ਉਨ੍ਹਾਂ ਨੇ ਪੰਜਾਬ ਦੇ ਕਿਸਾਨਾਂ ਦੀ ਮਿਹਨਤ ਨੂੰ ਸਲਾਮ ਕਰਦਿਆਂ ਕਿਹਾ ਕਿ ਇੰਨ੍ਹਾਂ ਨੇ ਦੇਸ਼ ਨੂੰ ਅਨਾਜ ਦੇ ਖੇਤਰ ਵਿਚ ਆਤਮ ਨਿਰਭਰ ਬਣਾਇਆ ਹੈ। ਪਰ ਨਾਲ ਹੀ ਨਸ਼ੇ ਦੀ ਚੁਣੌਤੀ ਦੇ ਟਾਕਰੇ ਲਈ ਸਭ ਨੇ ਮਿਲ ਕੇ ਕੰਮ ਕਰਨਾ ਹੈ। ਉਨ੍ਹਾਂ ਨੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ ਪਿੰਡ ਵਿਚ ਜ਼ੇਕਰ ਕੋਈ ਨਸ਼ੇ ਤੋਂ ਪੀੜਤ ਹੈ ਤਾਂ ਉਸਦਾ ਇਲਾਜ ਕਰਵਾਓ ਅਤੇ ਜ਼ੇਕਰ ਕੋਈ ਨਸ਼ੇ ਵੇਚਦਾ ਹੈ ਤਾਂ ਉਸਦੀ ਇਤਲਾਹ ਪੁਲਿਸ ਨੂੰ ਦਿਓ।ਉਨ੍ਹਾਂ ਨੇ ਕਿਹਾ ਕਿ ਲੋਕਾਂ ਵੱਲੋਂ ਦਿੱਤੀ ਸੂਚਨਾ ਪੂਰੀ ਤਰਾਂ ਨਾਲ ਗੁਪਤ ਰੱਖੀ ਜਾਂਦੀ ਹੈ। ਉਨ੍ਹਾਂ ਨੇ ਕਿਹਾ ਨਸ਼ੇ ਅੱਜ਼ ਸਿਰਫ ਪੰਜਾਬ ਦੀ ਸਮੱਸਿਆ ਨਹੀਂ ਹਨ, ਹਰਿਆਣਾ ਤੇ ਹੋਰ ਰਾਜਾਂ ਵਿਚ ਵੀ ਇਸਦਾ ਪਸਾਰ ਹੋ ਰਿਹਾ ਹੈ।

Governor Border Visit: ਸਰਹੱਦੀ ਦੌਰੇ ਦੇ ਪਹਿਲੇ ਦਿਨ ਫਾਜ਼ਿਲਕਾ ਪਹੁੰਚੇ ਪੰਜਾਬ ਦੇ ਰਾਜਪਾਲ, ਲੋਕਾਂ ਨੂੰ ਮਿਲੇ ਤੇ ਕੀਤੇ ਵੱਡੇ ਐਲਾਨ 

ਇਸ ਤੋਂ ਪਹਿਲਾਂ ਉਨ੍ਹਾਂ ਨੇ ਸ਼ਹੀਦਾਂ ਦੀ ਸਮਾਧੀ ਵਿਖੇ 1971 ਦੀ ਭਾਰਤ ਪਾਕਿ ਜੰਗ ਦੇ ਸ਼ਹੀਦਾਂ ਨੂੰ ਸਰਧਾਂਜਲੀ ਭੇਂਟ ਕੀਤੀ ਅਤੇ ਇੱਥੇ ਬਣੀ ਯਾਦਗਾਰ ਵੇਖੀ।ਉਨ੍ਹਾਂ ਨੇ ਪਿੰਡਾਂ ਦੇ ਲੋਕਾਂ ਵਿਚਕਾਰ ਜਾ ਕੇ ਉਨ੍ਹਾਂ ਦੀਆਂ ਮੁਸਕਿਲਾਂ ਵੀ ਸੁਣੀਆਂ। ਇਸਤੋਂ ਬਿਨ੍ਹਾਂ ਉਨ੍ਹਾਂ ਨੇ ਵਿਦਿਆਰਥਣਾਂ ਵੱਲੋਂ ਲਗਾਈ ਤ੍ਰਿੰਜਣ, ਸਵੈ ਸਹਾਇਤਾਂ ਸਮੂਹਾਂ ਦੇ ਸਟਾਲ ਅਤੇ ਜਿ਼ਲ੍ਹੇ ਦੇ ਖਿਡਾਰੀਆਂ ਨਾਲ ਵੀ ਮੁਲਾਕਾਤ ਕੀਤੀ। ਉਹ ਫੌਜ਼ ਵਿਚ ਨਵੇਂ ਭਰਤੀ ਹੋਏ ਸਰਹੱਦੀ ਪਿੰਡਾਂ ਦੇ ਨੌਜਵਾਨਾਂ ਨੂੰ ਵੀ ਮਿਲੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Advertisement
ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Kidney Health : ਘੱਟ ਨਮਕ ਖਾਣ ਨਾਲ ਗੁਰਦੇ ਦੀਆਂ ਕੋਸ਼ਿਕਾਵਾਂ ਸਿਹਤਮੰਦ ਰਹਿੰਦੀਆਂ ਹਨ, ਜਾਣੋ ਕਿਵੇਂ
Kidney Health : ਘੱਟ ਨਮਕ ਖਾਣ ਨਾਲ ਗੁਰਦੇ ਦੀਆਂ ਕੋਸ਼ਿਕਾਵਾਂ ਸਿਹਤਮੰਦ ਰਹਿੰਦੀਆਂ ਹਨ, ਜਾਣੋ ਕਿਵੇਂ
Cricketer Retirement: ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
Food Recipe: ਫੱਟੇ ਹੋਏ ਦੁੱਧ ਨੂੰ ਸੁੱਟਣ ਦੀ ਬਜਾਏ ਇੰਝ ਕਰੋ ਇਸਤੇਮਾਲ, ਘਰ ‘ਚ ਬਣ ਜਾਵੇਗੀ ਸੁਆਦਿਸ਼ਟ ਡਿਸ਼
Food Recipe: ਫੱਟੇ ਹੋਏ ਦੁੱਧ ਨੂੰ ਸੁੱਟਣ ਦੀ ਬਜਾਏ ਇੰਝ ਕਰੋ ਇਸਤੇਮਾਲ, ਘਰ ‘ਚ ਬਣ ਜਾਵੇਗੀ ਸੁਆਦਿਸ਼ਟ ਡਿਸ਼
Fashion Tips : ਗਰਮੀਆਂ 'ਚ ਤੁਹਾਨੂੰ ਨਹੀਂ ਆਵੇਗੀ ਬਦਬੂ, ਜਾਣੋ ਪਰਫਿਊਮ ਲਗਾਉਣ ਦਾ ਸਹੀ ਤਰੀਕਾ
Fashion Tips : ਗਰਮੀਆਂ 'ਚ ਤੁਹਾਨੂੰ ਨਹੀਂ ਆਵੇਗੀ ਬਦਬੂ, ਜਾਣੋ ਪਰਫਿਊਮ ਲਗਾਉਣ ਦਾ ਸਹੀ ਤਰੀਕਾ
Embed widget