Punjab News: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ 7 ਜੂਨ ਤੋਂ ਸਰਹੱਦੀ ਜ਼ਿਲ੍ਹਿਆਂ ਦਾ ਦੋ ਰੋਜ਼ਾ ਦੌਰਾ ਕਰਨਗੇ। ਰਾਜਪਾਲ ਦਾ ਸਰਹੱਦੀ ਜ਼ਿਲ੍ਹਿਆਂ ਦਾ ਇਹ ਚੌਥਾ ਦੌਰਾ ਹੈ। ‘ਆਪ’ ਸਰਕਾਰ ਨਾਲ ਪਿਛਲੇ ਸਮੇਂ ਦੌਰਾਨ ਰਾਜਪਾਲ ਦਾ ਅਲੱਗ-ਅਲੱਗ ਮੁੱਦਿਆਂ ’ਤੇ ਟਕਰਾਅ ਵੀ ਬਣਿਆ ਰਿਹਾ ਹੈ। ਇਨ੍ਹਾਂ ਦੌਰਿਆਂ ਦੌਰਾਨ ਨਸ਼ਿਆਂ ਦੇ ਮੁੱਦੇ ’ਤੇ ਰਾਜਪਾਲ ਨੇ ਸਰਕਾਰ ਨੂੰ ਅਸਿੱਧੇ ਤਰੀਕੇ ਨਾਲ ਨਿਸ਼ਾਨੇ ’ਤੇ ਵੀ ਲਿਆ ਸੀ। ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਝੋਨੇ ਦੀ ਲੁਆਈ ਸ਼ੁਰੂ ਹੋਣ ਤੋਂ ਐਨ ਦੋ ਦਿਨ ਪਹਿਲਾਂ ਰਾਜਪਾਲ ਦੌਰਾ ਕਰਨਗੇ।


7 ਤੇ 8 ਜੂਨ ਨੂੰ ਸਰਹੱਦੀ ਜ਼ਿਲ੍ਹਿਆਂ ਦਾ ਕਰਨਗੇ ਦੌਰਾ


ਰਾਜਪਾਲ ਦੇ ਵਧੀਕ ਮੁੱਖ ਸਕੱਤਰ ਨੇ ਮੁੱਖ ਸਕੱਤਰ ਤੇ ਡੀਜੀਪੀ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ 7 ਤੇ 8 ਜੂਨ ਨੂੰ ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਦਾ ਦੌਰਾ ਕਰਨਗੇ। ਰਾਜ ਭਵਨ ਦੇ ਅਧਿਕਾਰੀ ਨੇ ਸਰਹੱਦੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਐਸਐਸਪੀਜ਼ ਨੂੰ ਇਸ ਦੌਰੇ ਬਾਬਤ ਢੁੱਕਵੇਂ ਪ੍ਰਬੰਧ ਯਕੀਨੀ ਬਣਾਏ ਜਾਣ ਲਈ ਕਿਹਾ ਹੈ।


ਰਾਜਪਾਲ ਦਾ ਚੌਥਾ ਸਰਹੱਦੀ ਜ਼ਿਲ੍ਹਿਆ ਦਾ ਦੌਰਾ


ਦੱਸ ਦਈਏ ਕਿ ਰਾਜਪਾਲ ਨੇ ਸਰਹੱਦੀ ਜ਼ਿਲ੍ਹਿਆਂ ਦਾ ਪਹਿਲਾ ਦੌਰਾ ਅਪਰੈਲ 2022 ਵਿੱਚ ਕੀਤਾ ਸੀ ਤੇ ਉਨ੍ਹਾਂ ਦੇ ਪਹਿਲੇ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੀ ਨਾਲ ਗਏ ਸਨ। ਦੂਜੇ ਦੌਰੇ ਦੌਰਾਨ ਰਾਜਪਾਲ ਨੇ ਸਰਕਾਰ ਖ਼ਿਲਾਫ਼ ਸੁਰ ਤਿੱਖੇ ਕਰ ਲਏ ਸਨ ਤੇ ਇਹ ਦੌਰਾ ਸਤੰਬਰ 2022 ਵਿਚ ਕੀਤਾ ਗਿਆ ਸੀ। ਰਾਜਪਾਲ ਨੇ ਉਦੋਂ ‘ਆਪ’ ਸਰਕਾਰ ਨੂੰ ਟੇਢੇ ਤਰੀਕੇ ਨਾਲ ਨਿਸ਼ਾਨੇ ’ਤੇ ਲੈਂਦਿਆਂ ਕੌਮਾਂਤਰੀ ਤਸਕਰੀ, ਖਣਨ ਤੇ ਹਥਿਆਰਾਂ ਦੀ ਤਸਕਰੀ ਦਾ ਮੁੱਦਾ ਛੋਹਿਆ ਸੀ। ਰਾਜਪਾਲ ਨੇ ਤੀਜਾ ਦੌਰਾ ਫਰਵਰੀ 2023 ’ਚ ਕੀਤਾ ਸੀ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :