ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਦਾ ਇੱਕ ਦਿਨਾਂ ਸੈਸ਼ਨ 27 ਸਤੰਬਰ ਨੂੰ ਸੱਦਿਆ ਗਿਆ ਹੈ। ਇਸ ਤੋਂ ਪਹਿਲਾਂ ਹੀ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਵਿਧਾਨ ਸਭਾ ਦੇ ਸਕੱਤਰ ਤੋਂ ਸੈਸ਼ਨ ਦੀ ਲੈਜਿਸਲੇਟਿਵ ਬਿਜਨੈਸ ਡਿਟੇਲ ਮੰਗੀ ਹੈ। ਪੰਜਾਬ ਰਾਜ ਭਵਨ ਤੋਂ ਜਾਰੀ ਚਿੱਠੀ ਵਿੱਚ 27 ਸਤੰਬਰ ਨੂੰ ਹੋਣ ਵਾਲੇ ਵਿਧਾਨ ਸਭਾ ਸ਼ੈਸਨ ਦੇ ਉਦੇਸ਼ ਬਾਰੇ ਪੁਛਿਆ ਗਿਆ ਹੈ।




ਮੁੱਖ ਮੰਤਰੀ  ਭਗਵੰਤ ਮਾਨ ਟਵਿਟ ਕਰ ਲਿਖਿਆ ਹੈ ਕਿ ਪਹਿਲਾਂ 75 ਸਾਲਾ ਦੇ ਰਾਜ ਵਿੱਚ ਕਦੇ ਡਿਟੇਲ ਨਹੀਂ ਮੰਗੀ। ਸੈਸ਼ਨ ਤੋਂ ਪਹਿਲਾਂ ਕਿਸੇ ਰਾਜਪਾਲ ਨੇ ਬਿਸਨੈਸ ਨਹੀਂ ਪੁਛਿਆ।


 


 






 


22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਸੀ


ਅਪਰੇਸ਼ਨ ਲੋਟਸ ਖਿਲਾਫ਼ ਪੰਜਾਬ ਸਰਕਾਰ ਵੱਲੋਂ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਸੀ। ਜਿਸ ਨੂੰ ਬੀਤੇ ਕੱਲ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਰੱਦ ਕਰ ਦਿੱਤਾ ਹੈ। ਰਾਜਪਾਲ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੀ ਕਾਰਵਾਈ ‘ਚ ਅਜਿਹਾ ਕੋਈ ਕਾਨੂੰਨ ਨਹੀਂ ਹੈ, ਜੋ ਵਿਸ਼ਵਾਸ ਮਤ ਲਈ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਇਜਾਜ਼ਤ ਦਿੰਦਾ ਹੋਵੇ। ਸੈਸ਼ਨ ਬੁਲਾਉਣ ਸਬੰਧੀ ਰਾਜਪਾਲ ਦਫ਼ਤਰ ਵੱਲੋਂ ਪਹਿਲਾਂ ਕਾਨੂੰਨੀ ਸਲਾਹ ਲਈ ਗਈ, ਜਿਸ ਤੋਂ ਬਾਅਦ ਹੁਕਮ ਜਾਰੀ ਕੀਤੇ ਗਏ।


 


 



ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।