Punjab News: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਸਰਹੱਦੀ ਖੇਤਰ ਦਾ ਦੋ ਰੋਜ਼ਾ ਦੌਰਾ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਸ ਸਬੰਧੀ ਪਹਿਲਾਂ ਹੀ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਤੇ ਡੀਜੀਪੀ ਗੌਰਵ ਯਾਦਵ ਨੂੰ ਗਵਰਨਰ ਹਾਊਸ ਤੋਂ ਪੱਤਰ ਲਿਖ ਕੇ ਜਾਣਕਾਰੀ ਦਿੱਤੀ ਜਾ ਚੁੱਕੀ ਹੈ। ਇਸ ਦੌਰਾਨ ਮੁੱਖ ਸਕੱਤਰ ਜੰਜੂਆ ਵੀ ਰਾਜਪਾਲ ਨਾਲ ਮੌਜੂਦ ਰਹਿ ਸਕਦੇ ਹਨ। ਕੁਝ ਥਾਵਾਂ 'ਤੇ ਡੀਜੀਪੀ ਪੰਜਾਬ ਦੇ ਨਾਲ ਰਹਿਣ ਦੀ ਵੀ ਸੰਭਾਵਨਾ ਹੈ।


ਰਾਜਪਾਲ ਪੁਰੋਹਿਤ ਇਸ ਵਾਰ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ ਤੇ ਫਾਜ਼ਿਲਕਾ ਦਾ ਦੌਰਾ ਕਰਨਗੇ। ਇੱਥੇ ਉਹ ਸਰਹੱਦੀ ਖੇਤਰ ਦੇ ਆਸ-ਪਾਸ ਰਹਿੰਦੇ ਪਰਿਵਾਰਾਂ ਨਾਲ ਗੱਲਬਾਤ ਕਰਕੇ ਸਮੱਸਿਆਵਾਂ ਵੀ ਜਾਣਨਗੇ। ਇਸ ਦੇ ਨਾਲ ਹੀ ਸਰਹੱਦ 'ਤੇ ਸੁਰੱਖਿਆ ਦੀਆਂ ਤਿਆਰੀਆਂ ਤੇ ਮਾਈਨਿੰਗ ਗਤੀਵਿਧੀਆਂ ਸਮੇਤ ਹੋਰ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾਵੇਗੀ। 


ਦੱਸ ਦਈਏ ਕਿ ਰਾਜਪਾਲ ਪੁਰੋਹਿਤ ਨੇ ਕਰੀਬ 4 ਮਹੀਨੇ ਪਹਿਲਾਂ ਵੀ ਪੰਜਾਬ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕੀਤਾ ਸੀ। ਉਸ ਦੌਰਾਨ ਉਨ੍ਹਾਂ ਪੰਜਾਬ ਦੀ ਮਾਨ ਸਰਕਾਰ 'ਤੇ ਕਈ ਸਵਾਲ ਖੜ੍ਹੇ ਕੀਤੇ ਸਨ। ਉਨ੍ਹਾਂ ਕਿਹਾ ਸੀ ਕਿ ਹੁਣ ਤਾਂ ਨਸ਼ੇ ਸਕੂਲਾਂ ਤੱਕ ਵੀ ਪਹੁੰਚ ਗਏ ਹਨ। ਪੰਜਾਬ ਦੇ ਹਾਲਾਤ ਇਹ ਹਨ ਕਿ ਪਿੰਡਾਂ ਦੇ ਜਨਰਲ ਸਟੋਰਾਂ 'ਤੇ ਮਿਲਣ ਵਾਲੀਆਂ ਹੋਰ ਵਸਤਾਂ ਵਾਂਗ ਨਸ਼ੇ ਵੀ ਉਪਲਬਧ ਹਨ। ਉਨ੍ਹਾਂ ਨੇ ਇਸ ਸਬੰਧੀ ਕੁਝ ਵੀ ਨਾ ਕਰਨ ’ਤੇ ਆਪਣੀ ਬੇਵਸੀ ਦਾ ਪ੍ਰਗਟਾਵਾ ਵੀ ਕੀਤਾ ਸੀ। 



ਪਿਛਲੀ ਫੇਰੀ ਦੌਰਾਨ ਪੁਰੋਹਿਤ ਨੇ ਪਾਕਿਸਤਾਨ ਤੋਂ ਪੰਜਾਬ ਵਿੱਚ ਨਸ਼ਿਆਂ ਦੀ ਆਮਦ ਬਾਰੇ ਗੱਲ ਕੀਤੀ ਸੀ। ਬਾਰਡਰ 'ਤੇ ਸਖ਼ਤੀ ਦੇ ਬਾਵਜੂਦ ਚੋਰ ਰਸਤਿਆਂ ਰਾਹੀਂ ਨਸ਼ਿਆਂ ਦੀ ਡਿਲੀਵਰੀ ਹੋਣ ਦਾ ਦਾਅਵਾ ਕੀਤਾ ਸੀ। ਪੰਜਾਬ ਤੇ ਕੇਂਦਰ ਸਰਕਾਰ ਵੱਲੋਂ ਸਾਂਝੇ ਕਦਮ ਚੁੱਕਣ ਲਈ ਕਿਹਾ ਸੀ। ਉਨ੍ਹਾਂ ਪੰਜਾਬ ਸਰਕਾਰ ਨੂੰ ਇਹ ਵੀ ਕਿਹਾ ਸੀ ਕਿ ਨਸ਼ਿਆਂ 'ਤੇ ਕਾਬੂ ਪਾਉਣ ਲਈ ਸਾਧਨ ਘੱਟ ਹੋਣ 'ਤੇ ਕੇਂਦਰ ਸਰਕਾਰ ਤੋਂ ਖੁੱਲ੍ਹ ਕੇ ਮਦਦ ਮੰਗੀ ਜਾਵੇ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ