ਸਰਹੱਦੀ ਪਿੰਡਾਂ ਦੇ ਕੁਝ ਲੋਕ ਨਸ਼ਾ ਤਸਕਰੀ 'ਚ ਸ਼ਾਮਲ, ਅਜਿਹੇ ਲੋਕਾ ਨੂੰ ਕੱਢੋ ਪਿੰਡੋਂ ਬਾਹਰ: ਗਵਰਨਰ
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਕਈ ਪਿੰਡਾਂ ਦੇ ਲੋਕ ਇਸ ਮਾਮਲੇ ਵਿੱਚ ਮਿਲੇ ਹੋਏ ਹਨ, ਜਿਨ੍ਹਾਂ ਨੂੰ ਬਾਹਰ ਕੱਢਣ ਦੀ ਲੋੜ ਹੈ।
Drugs Issue: ਪੰਜਾਬ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਫ਼ਾਜ਼ਿਲਕਾ ਪਹੁੰਚੇ ਜਿੱਥੇ ਉਨ੍ਹਾਂ ਕਿਹਾ ਕਿ ਉਹ ਦੂਜੀ ਵਾਰ ਫ਼ਾਜ਼ਿਲਕਾ ਵਿੱਚ ਦੌਰਾ ਕਰਨ ਲਈ ਆਏ ਹਨ ਉਨ੍ਹਾਂ ਨੂੰ ਲਗਾਤਾਰ ਸਰਹੱਦ ਪਾਰੋ ਆ ਰਹੀ ਨਸ਼ੇ ਦੇ ਖੇਪ ਦੀ ਚਿੰਤਾ ਸਤਾ ਰਹੀ ਹੈ। ਇਸ ਨੂੰ ਲੈ ਕੇ ਆਰਮੀ, ਬੀ.ਐੱਸ.ਐੱਫ, ਪੁਲਿਸ ਸਿਵਲ ਸਭ ਨੂੰ ਮਿਲ ਕੇ ਇਸ ਦੇ ਖ਼ਿਲਾਫ਼ ਐਕਸ਼ਨ ਕਰਨ ਦੀ ਗੱਲ ਕਹੀ ਜਾ ਰਹੀ ਹੈ।
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਕਈ ਪਿੰਡਾਂ ਦੇ ਲੋਕ ਇਸ ਮਾਮਲੇ ਵਿੱਚ ਮਿਲੇ ਹੋਏ ਹਨ, ਜਿਨ੍ਹਾਂ ਨੂੰ ਬਾਹਰ ਕੱਢਣ ਦੀ ਲੋੜ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਿੰਡ ਪੱਧਰ ਤੇ ਵਿਸ਼ੇਸ਼ ਕਮੇਟੀਆਂ ਦਾ ਗਠਨ ਕੀਤਾ ਜਾਵੇ ਜੋ ਇਸ ਬਾਰੇ ਪੁਲਿਸ ਪ੍ਰਸ਼ਾਸਨ ਨੂੰ ਸੂਚਿਤ ਕਰਨ।
ਇਹ ਵੀ ਪੜ੍ਹੋ: ਵਿਦੇਸ਼ ਭੇਜੇ ਜਾ ਰਹੇ ਵਿਆਹ ਦੇ ਕਾਰਡਾਂ ਵਿੱਚੋਂ ਨਸ਼ਾ ਬਰਾਮਦ , ਜੁਗਾੜ ਵੇਖ ਪੁਲਿਸ ਵਾਲਿਆਂ ਦੇ ਵੀ ਉੱਡੇ ਹੋਸ਼
ਉਨ੍ਹਾਂ ਕਿਹਾ ਕਿ ਤਾਰ ਪਾਰ ਕਿਸਾਨਾਂ ਨੂੰ ਆਉਣ ਜਾਣ ਵਿੱਚ ਦਿੱਕਤ ਆ ਰਹੀ ਸੀ ਤਾਂ ਇਸ ਦਿੱਕਤ ਨੂੰ ਦੂਰ ਕਰਦਿਆਂ ਤਾਰ ਪਾਰ ਕਰਨ ਵਿੱਚ ਸਮਾਂ ਵਧਾ ਦਿੱਤਾ ਗਿਆ ਹੈ। ਉੱਥੇ ਹੀ ਉਨ੍ਹਾਂ ਕਿਹਾ ਕਿ ਤਾਰਬੰਦੀ ਦੇ ਪਾਰ ਪੈਂਦੀ ਜ਼ਮੀਨ ਮਾਮਲੇ 'ਤੇ ਵੀ ਗੱਲਬਾਤ ਚੱਲ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਦੀ ਅਗਨੀਪਥ ਸਕੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੇਰੁਜ਼ਗਾਰਾਂ ਲਈ ਇਸ ਤੋਂ ਵਧੀਆ ਕੋਈ ਸਕੀਮ ਨਹੀਂ ਹੈ।
ਇਸ ਮੌਕੇ ਡੀਜੀਪੀ ਗੌਰਵ ਯਾਦਵ, ਮੁੱਖ ਸਕੱਤਰ ਪੰਜਾਬ, ਫ਼ਾਜ਼ਿਲਕਾ ਪੁਲੀਸ ਅਤੇ ਸਿਵਲ ਪ੍ਰਸ਼ਾਸਨ ਅਤੇ ਇਲਾਕੇ ਤੋ ਆਪ ਪਾਰਟੀ ਦੇ ਵਿਧਾਇਕ ਮੌਜੂਦ ਰਹੇ ਇਨ੍ਹਾਂ ਹੀ ਨਹੀ ਇਸ ਮੋਕੇ ਤੇ ਇਲਾਕੇ ਦੇ ਪੰਚ ਸਰਪੰਚ ਵੀ ਮੌਜੂਦ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।