Punjab CM vs Governor: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਇੱਕ ਵਾਰ ਮੁੜ ਤੋਂ ਸ਼ਬਦੀ ਵਾਰ ਦੇਖਣ ਨੂੰ ਮਿਲ ਰਹੇ ਹਨ। ਬੀਤੇ ਦਿਨ ਰਾਜਪਾਲ ਸਰਹੱਦੀ ਖੇਤਰ ਦੇ ਦੌਰੇ 'ਤੇ ਸਨ ਤਾਂ ਉਹਨਾਂ ਨੇ ਕਿਹਾ ਸੀ ਕਿ ਪੰਜਾਬ ਦਾ ਮੁੱਖ ਮੰਤਰੀ ਬਹੁਤ ਬੀਜ਼ੀ ਬੰਦਾ ਹੈ ਉਹ ਸਾਨੂੰ ਕੀ ਮਿਲਣਗੇ ਉਹ ਤਾਂ ਆਪਣੇ ਡੀਜੀਪੀ ਅਤੇ ਚੀਫ਼ ਸੈਕਟਰੀ ਨੂੰ ਹੀ ਨਹੀਂ ਮਿਲਦੇ। ਇਸ ਦਾ ਜਵਾਬ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਹੈ।


ਸੀਐਮ ਮਾਨ ਨੇ ਕਿਹਾ ਕਿ  ਰਾਜਪਾਲ ਸਾਨੂੰ ਪ੍ਰੇਸ਼ਾਨ ਕਰਨਾ ਚਾਹੁੰਦਾ ਹਨ, ਪਰ ਅਸੀਂ ਨਹੀਂ ਹੋਵਾਂਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਜਲੰਧਰ ਦੇ ਪੀਏਪੀ ਕੈਂਪਸ ਵਿੱਚ ਪੱਤਰਕਾਰਾਂ ਵੱਲੋਂ ਰਾਜਪਾਲ ਦੇ ਸਰਹੱਦੀ ਖੇਤਰਾਂ ਦੇ ਦੌਰਿਆਂ ਬਾਰੇ ਸਵਾਲ ਪੁੱਛੇ ਜਾਣ ’ਤੇ ਇਹ ਜਵਾਬ ਦਿੱਤਾ। ਉਨ੍ਹਾਂ ਰਾਜਪਾਲ ਨੂੰ ਸਲਾਹ ਦਿੰਦੇ ਹੋਏ ਕਿਹਾ ਕਿ ਸੰਵਿਧਾਨਕ ਸਰੂਪ ਨੂੰ ਦੇਖਦੇ ਹੋਏ ਰਾਜਪਾਲ ਨੂੰ ਟਕਰਾਅ ਦਾ ਮਾਹੌਲ ਪੈਦਾ ਕਰਨ ਤੋਂ ਬਚਣਾ ਚਾਹੀਦਾ ਹੈ ਇਸ ਲਈ ਉਹ ਸਾਡੇ ਨਾਲ ਪੰਗਾ ਨਾ ਲੈਣ। 



ਸੀਐਮ ਮਾਨ ਨੇ ਕਿਹਾ ਕਿ ਰਾਜਪਾਲ ਕਾਲਜਾਂ ਵਿੱਚ ਸੈਮੀਨਾਰਾਂ ਵਿੱਚ ਜਾਂਦੇ ਹਨ ਜਿਵੇਂ ਮਰਜੀ ਜਾਣ ਪਰ ਉਹ ਤਾਂ ਆਪਣੇ ਦੌਰਿਆਂ ਦੌਰਾਨ ਅੱਧੀ ਸਰਕਾਰੀ ਯਾਨੀ ਅਫ਼ਸਰ ਹੀ ਨਾਲ ਲੈ ਜਾਂਦੇ ਹਨ। ਉਨ੍ਹਾਂ ਕਿਹਾ ਕਿ ਰਾਜਪਾਲ ਇੱਕ ਸੰਵਿਧਾਨਕ ਅਹੁਦਾ ਹੈ। ਮੁੱਖ ਮੰਤਰੀ ਨੇ ਰਾਜਪਾਲ ਨੂੰ ਸਰਕਾਰ ਨਾਲ ਟਕਰਾਅ ਨਾ ਕਰਨ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਪੰਜਾਬ 27 ਜੁਲਾਈ ਨੂੰ ਹੋਣ ਵਾਲੀ ਨੀਤੀ ਆਯੋਗ ਦੀ ਕੇਂਦਰੀ ਮੀਟਿੰਗ ਵਿੱਚ ਹਿੱਸਾ ਨਹੀਂ ਲਵੇਗਾ।


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਹੋਣ ਵਾਲੀ ਇਸ ਮੀਟਿੰਗ ਵਿੱਚ ਪੰਜਾਬ ਦੇ ਨੁਮਾਇੰਦੇ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਰਕਤ ਕਰਨੀ ਸੀ। ਵਰਨਣਯੋਗ ਹੈ ਕਿ ਇੰਡੀਆ ਗਠਜੋੜ ਵਾਲੀਆਂ ਸੂਬਾਂ ਸਰਕਾਰਾਂ ਵਾਲੇ ਸਾਰੇ ਮੁੱਖ ਮੰਤਰੀ ਵੀ ਇਸ ਮੀਟਿੰਗ ਦਾ ਬਾਈਕਾਟ ਕਰ ਰਹੇ ਹਨ। ਮੁੱਖ ਮੰਤਰੀ ਨੇ ਆਮ ਬਜਟ ਵਿੱਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਾਇਆ।


 



 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial