Punjab News: ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਪੰਜਵੀਂ ਵਾਰ ਪੰਜਾਬ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕਰਨਗੇ। ਉਹ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਗੱਲਬਾਤ ਕਰਨਗੇ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਕਰ ਚੁੱਕੇ ਹਨ, ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਹ ਰਾਜਭਵਨ ਵਿੱਚ ਬੈਠਣ ਵਾਲੇ ਰਾਜਪਾਲ ਨਹੀਂ ਹਨ।


ਸਰਹੱਦੀ ਇਲਾਕਿਆਂ ਵਿੱਚ ਰਾਜਪਾਲ ਦੀ ਪੰਜਵੀਂ ਫੇਰੀ


ਪ੍ਰਸ਼ਾਸਕ ਨੇ ਦੱਸਿਆ ਕਿ ਉਹ 7 ਅਤੇ 8 ਜੂਨ ਨੂੰ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਜਾ ਰਹੇ ਹਨ। ਇਸ ਵਾਰ ਉਹ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਗੱਲਬਾਤ ਵੀ ਕਰਨਗੇ। ਉੱਥੇ ਕੀ ਸਥਿਤੀ ਹੈ, ਇਹ ਸਮਝਣ ਦੀ ਕੋਸ਼ਿਸ਼ ਕਰਨਗੇ। ਪ੍ਰਸ਼ਾਸਕ ਨੇ ਕਿਹਾ ਕਿ ਇਹ ਉਨ੍ਹਾਂ ਦੀ ਪੰਜਵੀਂ ਫੇਰੀ ਹੋਵੇਗੀ।


ਸਰਹੱਦੀ ਜ਼ਿਲ੍ਹਿਆਂ ਦੇ ਦੌਰਿਆਂ ਦਾ ਹੋ ਰਿਹਾ ਹੈ ਅਸਰ


ਪੁਰੋਹਿਤ ਨੇ ਕਿਹਾ ਕਿ ਉਹ ਰਾਜ ਭਵਨ ਵਿੱਚ ਬੈਠਣ ਵਾਲੇ ਰਾਜਪਾਲ ਨਹੀਂ ਹਨ। ਹੁਣ ਤੱਕ ਉਹ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਕਰ ਚੁੱਕੇ ਹਨ। ਪਿਛਲੇ ਦੌਰਿਆਂ ਤੋਂ ਬਾਅਦ ਰਾਜਪਾਲ ਨੇ ਸੂਬਾ ਸਰਕਾਰ ਨੂੰ ਕਈ ਸੁਝਾਅ ਦਿੱਤੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦੌਰਿਆਂ ਦੇ ਬਹੁਤ ਸਾਰੇ ਫਾਇਦੇ ਹਨ। ਕੇਂਦਰ ਅਤੇ ਰਾਜ ਸਰਕਾਰ ਦੀਆਂ ਸਾਰੀਆਂ ਏਜੰਸੀਆਂ ਮਿਲ ਕੇ ਕੰਮ ਕਰਦੀਆਂ ਹਨ। ਆਪਸ ਵਿੱਚ ਗੱਲਬਾਤ ਹੁੰਦੀ ਹੈ, ਜਿੰਮੇਵਾਰੀ ਨਿਸ਼ਚਿਤ ਕੀਤੀ ਜਾਂਦੀ ਹੈ, ਜਿਸ ਦਾ ਅਸਰ ਸਰਹੱਦ 'ਤੇ ਨਸ਼ਿਆਂ ਵਿਰੁੱਧ ਲਗਾਤਾਰ ਕਾਰਵਾਈ ਦੇ ਰੂਪ 'ਚ ਵੀ ਦੇਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਹੱਦ 'ਤੇ ਸੁਰੱਖਿਆ ਬਹੁਤ ਸਖ਼ਤ ਹੋ ਗਈ ਹੈ।


ਇਹ ਵੀ ਪੜ੍ਹੋ: Lawrence Bishnoi Gang : ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ 10 ਸ਼ੂਟਰ ਗ੍ਰਿਫਤਾਰ, ਪੁਲਿਸ ਦੀ ਵਰਦੀ ਸਮੇਤ ਹਥਿਆਰ ਬਰਾਮਦ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :