(Source: ECI/ABP News/ABP Majha)
ਗੈਰ-ਕਾਨੂੰਨੀ ਮਾਈਨਿੰਗ 'ਤੇ ਸਰਕਾਰ ਦਾ ਸ਼ਿਕੰਜਾ, ਹੁਣ ਇਸ ਨੰਬਰ 18001802422 'ਤੇ ਕਰੋ ਸ਼ਿਕਾਇਤ
ਪੰਜਾਬ ਦੀ ਨਵੀਂ 'ਆਪ' ਸਰਕਾਰ ਨੇ ਅਜੇ ਤੱਕ ਰੇਤ ਦੀ ਖੁਦਾਈ ਸਬੰਧੀ ਕੋਈ ਨੀਤੀ ਨਹੀਂ ਬਣਾਈ। ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਨੀਤੀ 6 ਮਹੀਨਿਆਂ ਦੇ ਅੰਦਰ-ਅੰਦਰ ਲਿਆਂਦੀ ਜਾਵੇਗੀ
ਚੰਡੀਗੜ੍ਹ: ਪੰਜਾਬ ਵਿੱਚ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ ਕਰਨ ਲਈ ਸਰਕਾਰ ਨੇ ਇੱਕ ਟੋਲ ਫਰੀ ਨੰਬਰ ਜਾਰੀ ਕੀਤਾ ਹੈ। ਹੁਣ ਲੋਕ 18001802422 'ਤੇ ਨਾਜਾਇਜ਼ ਮਾਈਨਿੰਗ ਦੀ ਸ਼ਿਕਾਇਤ ਕਰ ਸਕਦੇ ਹਨ। ਇਸ ਤੋਂ ਇਲਾਵਾ ਨਾਜਾਇਜ਼ ਵਸੂਲੀ, ਮਹਿੰਗੇ ਭਾਅ ਰੇਤਾ ਵੇਚਣ ਤੋਂ ਲੈ ਕੇ ਹੋਰ ਕਿਸੇ ਵੀ ਮਾਮਲੇ ਬਾਰੇ ਸ਼ਿਕਾਇਤ ਕੀਤੀ ਜਾ ਸਕਦੀ ਹੈ। ਮਾਨ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਇਸ ਸਬੰਧੀ ਆਉਣ ਵਾਲੀ ਸ਼ਿਕਾਇਤ 'ਤੇ ਤੁਰੰਤ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਉਹ ਵਿਭਾਗ ਵਿੱਚ ਕਿਸੇ ਵੀ ਤਰ੍ਹਾਂ ਦੀ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕਰਨਗੇ ਤੇ ਰੇਤਾ ਤੇ ਬਜਰੀ ਨੂੰ ਰਿਆਇਤੀ ਦਰਾਂ 'ਤੇ ਉਪਲਬਧ ਕਰਵਾਉਣ ਲਈ ਕੰਮ ਕਰ ਰਹੇ ਹਨ। ਚੋਣਾਂ ਦੌਰਾਨ ਵੀ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚੋਂ ਮਾਫੀਆ ਖਤਮ ਕਰਨ ਦਾ ਵੱਡਾ ਦਾਅਵਾ ਕੀਤਾ ਸੀ ਹਾਲਾਂਕਿ ਅਜੇ ਤੱਕ ਸਰਕਾਰੀ ਪੱਧਰ 'ਤੇ ਮਾਈਨਿੰਗ ਸਬੰਧੀ ਕੋਈ ਵੱਡਾ ਫੈਸਲਾ ਨਹੀਂ ਲਿਆ ਗਿਆ ਹੈ।
ਪੰਜਾਬ ਦੀ ਨਵੀਂ 'ਆਪ' ਸਰਕਾਰ ਨੇ ਅਜੇ ਤੱਕ ਰੇਤ ਦੀ ਖੁਦਾਈ ਸਬੰਧੀ ਕੋਈ ਨੀਤੀ ਨਹੀਂ ਬਣਾਈ। ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਨੀਤੀ 6 ਮਹੀਨਿਆਂ ਦੇ ਅੰਦਰ-ਅੰਦਰ ਲਿਆਂਦੀ ਜਾਵੇਗੀ ਜਿਸ ਕਾਰਨ ਹੁਣ ਤੱਕ ਸਰਕਾਰ ਨੇ ਰੇਤੇ ਦੇ ਰੇਟ ਤੈਅ ਨਹੀਂ ਕੀਤੇ। ਇਸ ਕਾਰਨ ਰੇਤੇ ਦੇ ਰੇਟ ਕਾਫੀ ਵਧ ਗਏ ਹਨ।
ਦੱਸ ਦਈਏ ਕਿ ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਨਾਜਾਇਜ਼ ਮਾਈਨਿੰਗ ਸਬੰਧੀ ਰੋਪੜ ਵਿੱਚ ਮੀਟਿੰਗ ਕੀਤੀ ਸੀ ਜਿਸ ਤੋਂ ਬਾਅਦ ਮੋਹਾਲੀ-ਰੋਪੜ ਦੇ ਮਾਈਨਿੰਗ ਅਫਸਰ ਵਿਪਨ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਮੰਤਰੀ ਦੇ ਹੁਕਮਾਂ 'ਤੇ ਰੋਪੜ ਦੇ ਖੇੜਾ ਕਲਮੋਟ 'ਚ ਵੀ ਕਰੱਸ਼ਰ ਵੀ ਸੀਲ ਕੀਤੇ ਗਏ ਸੀ। ਚੋਣਾਂ ਦੌਰਾਨ ਵੀ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚੋਂ ਰੇਤ ਮਾਫੀਆ ਖਤਮ ਕਰਨ ਦਾ ਵੱਡਾ ਦਾਅਵਾ ਕੀਤਾ ਸੀ। ਹਾਲਾਂਕਿ ਅਜੇ ਤੱਕ ਸਰਕਾਰੀ ਪੱਧਰ 'ਤੇ ਮਾਈਨਿੰਗ ਸਬੰਧੀ ਕੋਈ ਵੱਡਾ ਫੈਸਲਾ ਨਹੀਂ ਲਿਆ ਗਿਆ ਹੈ।