ਚੰਡੀਗੜ੍ਹ: ਪੀਣ ਵਾਲੇ ਪਾਣੀ ਦੀ ਦੁਰਵਰਤੋਂ ਰੋਕਣ ਲਈ ਸਥਾਨਕ ਸਰਕਾਰਾਂ ਵਿਭਾਗ ਨੇ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਇਸ ਮੁਤਾਬਕ ਸਾਰੇ ਸ਼ਹਿਰਾਂ ਵਿੱਚ ਸਿੱਧੇ ਪਾਈਪ ਲਾ ਕੇ ਗੱਡੀਆਂ ਤੇ ਫ਼ਰਸ਼ ਧੋਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਏਗੀ।
ਜਾਰੀ ਨਿਰਦੇਸ਼ਾਂ ਮੁਤਾਬਕ ਪਹਿਲੀ ਵਾਰ ਉਲੰਘਣਾ ਕਰਨ 'ਤੇ 1000 ਰੁਪਏ ਜ਼ੁਰਮਾਨਾ ਲਾਇਆ ਜਾਏਗਾ। ਦੂਜੀ ਵਾਰ ਉਲੰਘਣਾ ਕਰਨ 'ਤੇ 2 ਹਜ਼ਾਰ ਰੁਪਏ ਜ਼ੁਰਮਾਨਾ, ਜਦਕਿ ਤੀਜੀ ਵਾਰ ਉਲੰਘਣਾ ਕਰਨ 'ਤੇ ਪਾਣੀ ਦਾ ਕੁਨੈਕਸ਼ਨ ਹੀ ਕੱਟ ਦਿੱਤਾ ਜਾਏਗਾ ਤੇ 5 ਹਜ਼ਾਰ ਰੁਪਏ ਦਾ ਜ਼ੁਰਮਾਨਾ ਵਸੂਲ ਕਰਕੇ ਦੁਬਾਰਾ ਕੁਨੈਕਸ਼ਨ ਲਾਇਆ ਜਾਏਗਾ।
ਇਸ ਤੋਂ ਇਲਾਵਾ ਬੂਟਿਆਂ ਤੇ ਬਗ਼ੀਚਿਆਂ ਵਿੱਚ ਪਾਈਪ ਲਾ ਕੇ ਸਿਰਫ ਸ਼ਾਮ ਨੂੰ 5 ਵਜੇ ਤੋਂ ਬਾਅਦ ਹੀ ਪਾਣੀ ਲਾਇਆ ਜਾ ਸਕੇਗਾ। ਇਸ ਦੀ ਉਲੰਘਣਾ ਕਰਨ 'ਤੇ ਵੀ ਉਕਤ ਕਾਰਵਾਈ ਕੀਤੀ ਜਾਏਗੀ। ਇਸ ਬਾਰੇ ਹਰ ਪੰਦਰਵਾੜੇ ਮਹਿਕਮੇ ਨੂੰ ਰਿਪੋਰਟ ਭੇਜਣ ਲਈ ਕਿਹਾ ਗਿਆ ਹੈ।
ਇਸ ਸਬੰਧੀ ਵਿਭਾਗ ਨੇ ਕਿਹਾ ਹੈ ਕਿ ਪਾਣੀ ਦੀ ਕਿੱਲਤ ਨੂੰ ਵੇਖਦਿਆਂ ਸਭ ਦਾ ਫ਼ਰਜ਼ ਬਣਦਾ ਹੈ ਕਿ ਪੀਣ ਵਾਲੇ ਪਾਣੀ ਨੂੰ ਸੰਜਮ ਨਾਲ ਵਰਤਿਆ ਜਾਏ ਤਾਂ ਕਿ ਪੀਣ ਵਾਲੇ ਪਾਣੀ ਦੀ ਉਪਲੱਬਧਤਾ ਬਾਰੇ ਕੋਈ ਪਰੇਸ਼ਾਨੀ ਨਾ ਆਏ ਤੇ ਭਵਿੱਖ ਵਿੱਚ ਵੀ ਪੀਣ ਵਾਲੇ ਪਾਣੀ ਦੀ ਕਿੱਲਤ ਦਾ ਸਾਹਮਣਾ ਨਾ ਕਰਨਾ ਪਏ।
ਪੀਣ ਵਾਲੇ ਪਾਣੀ ਨਾਲ ਗੱਡੀਆਂ ਧੋਣ ਵਾਲਿਆਂ ਦੀ ਖ਼ੈਰ ਨਹੀਂ, ਸਰਕਾਰ ਵੱਲੋਂ ਸਖ਼ਤ ਨਿਰਦੇਸ਼ ਜਾਰੀ
ਏਬੀਪੀ ਸਾਂਝਾ
Updated at:
27 Jun 2019 09:14 PM (IST)
ਪਹਿਲੀ ਵਾਰ ਉਲੰਘਣਾ ਕਰਨ 'ਤੇ 1000 ਰੁਪਏ ਜ਼ੁਰਮਾਨਾ ਲਾਇਆ ਜਾਏਗਾ। ਦੂਜੀ ਵਾਰ ਉਲੰਘਣਾ ਕਰਨ 'ਤੇ 2 ਹਜ਼ਾਰ ਰੁਪਏ ਜ਼ੁਰਮਾਨਾ, ਜਦਕਿ ਤੀਜੀ ਵਾਰ ਉਲੰਘਣਾ ਕਰਨ 'ਤੇ ਪਾਣੀ ਦਾ ਕੁਨੈਕਸ਼ਨ ਹੀ ਕੱਟ ਦਿੱਤਾ ਜਾਏਗਾ ਤੇ 5 ਹਜ਼ਾਰ ਰੁਪਏ ਦਾ ਜ਼ੁਰਮਾਨਾ ਵਸੂਲ ਕਰਕੇ ਦੁਬਾਰਾ ਕੁਨੈਕਸ਼ਨ ਲਾਇਆ ਜਾਏਗਾ।
- - - - - - - - - Advertisement - - - - - - - - -