ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਬਣਾਈ ਤਿੰਨ ਮੈਂਬਰੀ ਕਮੇਟੀ ਨੇ ਅੱਜ ਪੰਜਾਬ ਦੀ ਸਭ ਤੋਂ ਵੱਡੀ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਲੀਡਰਾਂ ਨਾਲ ਮੀਟਿੰਗ ਕੀਤੀ। ਵਿਧਾਨ ਸਭਾ ’ਚ ਸ਼ਰਧਾਂਜਲੀ ਦੀ ਰਸਮ ਦੇ ਤੁਰੰਤ ਬਾਅਦ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਤੇ ਸੁਖਬਿੰਦਰ ਸਿੰਘ ਸਰਕਾਰੀਆ ਪੰਜਾਬ ਭਵਨ ਪੁੱਜੇ। ਮੰਤਰੀ ਇੱਥੇ ਕਿਸਾਨ ਯੂਨੀਅਨ ਲੀਡਰਾਂ ਨੂੰ ਇਹ ਸਮਝਾਉਣਾ ਚਾਹ ਰਹੇ ਹਨ ਕਿ ਉਹ ਆਪਣੇ ਰੋਸ ਮੁਜ਼ਾਹਰੇ ਘਟਾ ਦੇਣ।
ਉਧਰ, ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਉਹ ਉਦੋਂ ਤੱਕ ਆਪਣਾ ਸੰਘਰਸ਼ ਜਾਰੀ ਰੱਖਣਗੇ, ਜਦੋਂ ਤੱਕ ਕੇਂਦਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦਾ ਮੁਕਾਬਲਾ ਕਰਨ ਲਈ ਕੋਈ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕੇ ਜਾਂਦੇ। ਉਨ੍ਹਾਂ ਕਿਹਾ,‘ਅਸੀਂ ਇਹ ਵੀ ਚਾਹੁੰਦੇ ਹਾਂ ਕਿ ਪੰਜਾਬ ਕਾਂਗਰਸ ਏਪੀਐਮਸੀ ਕਾਨੂੰਨ ਵਿੱਚ ਸਾਲ 2017 ਦੌਰਾਨ ਕੀਤੀਆਂ ਸੋਧਾਂ ਵਾਪਸ ਲਵੇ।’
ਅਹਿਮ ਗੱਲ਼ ਹੈ ਕਿ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਰੇਲਾਂ 'ਤੋਂ ਜਾਮ ਹਟਾ ਲਿਆ ਸੀ। ਇਸ ਲਈ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਉਸ ਨਾਲੋਂ ਨਾਤਾ ਤੋੜ ਲਿਆ ਸੀ। ਉਂਝ ਉਗਰਾਹਾਂ ਧੜਾ ਅਜੇ ਵੀ ਸੰਘਰਸ਼ ਕਰ ਰਿਹਾ ਹੈ। ਇਸ ਲਈ ਸਰਕਾਰ ਵੱਲੋਂ ਅਚਾਨਕ ਇਸ ਧੜੇ ਨਾਲ ਮੀਟਿੰਗ ਕਰਨਾ ਕਾਫੀ ਅਹਿਮ ਹੈ।
ਕੈਪਟਨ ਦੇ ਮੰਤਰੀਆਂ ਵੱਲੋਂ ਕਿਸਾਨ ਲੀਡਰਾਂ ਨਾਲ ਮੀਟਿੰਗ, ਉਗਰਾਹਾਂ ਧੜੇ ਨਾਲ ਕੀਤੀ ਚਰਚਾ
ਏਬੀਪੀ ਸਾਂਝਾ
Updated at:
19 Oct 2020 01:50 PM (IST)
ਪੰਜਾਬ ਸਰਕਾਰ ਵੱਲੋਂ ਬਣਾਈ ਤਿੰਨ ਮੈਂਬਰੀ ਕਮੇਟੀ ਨੇ ਅੱਜ ਪੰਜਾਬ ਦੀ ਸਭ ਤੋਂ ਵੱਡੀ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਲੀਡਰਾਂ ਨਾਲ ਮੀਟਿੰਗ ਕੀਤੀ। ਵਿਧਾਨ ਸਭਾ ’ਚ ਸ਼ਰਧਾਂਜਲੀ ਦੀ ਰਸਮ ਦੇ ਤੁਰੰਤ ਬਾਅਦ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਤੇ ਸੁਖਬਿੰਦਰ ਸਿੰਘ ਸਰਕਾਰੀਆ ਪੰਜਾਬ ਭਵਨ ਪੁੱਜੇ। ਮੰਤਰੀ ਇੱਥੇ ਕਿਸਾਨ ਯੂਨੀਅਨ ਲੀਡਰਾਂ ਨੂੰ ਇਹ ਸਮਝਾਉਣਾ ਚਾਹ ਰਹੇ ਹਨ ਕਿ ਉਹ ਆਪਣੇ ਰੋਸ ਮੁਜ਼ਾਹਰੇ ਘਟਾ ਦੇਣ।
- - - - - - - - - Advertisement - - - - - - - - -