Sukhbir Badal: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੂੰਗੀ ਦੀ ਖਰੀਦ ਸਰਕਾਰੀ ਰੇਟ ਉੱਪਰ ਨਾ ਹੋਣ 'ਤੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਹੈ ਕਿ 'ਆਪ' ਸਰਕਾਰ ਲਗਾਤਾਰ ਦੂਜੀ ਵਾਰ ਮੂੰਗੀ ਉਤਪਾਦਕਾਂ ਨੂੰ ਨਿਰਾਸ਼ ਕਰ ਰਹੀ ਹੈ ਕਿਉਂਕਿ ਉਨ੍ਹਾਂ ਨੂੰ ਆਪਣੀ ਉਪਜ ਘੱਟ ਮੁੱਲ ਉੱਤੇ ਵੇਚਣ ਲਈ ਮਜਬੂਰ ਹੋਣਾ ਪੈ ਰਿਹਾ ਹੈ ਕਿਉਂਕਿ ਸਰਕਾਰੀ ਏਜੰਸੀਆਂ ਮੂੰਗੀ ਦੀ ਖਰੀਦ ਕਰਨ ਵਿੱਚ ਅਸਫਲ ਹਨ।
ਹੋਰ ਪੜ੍ਹੋ : Punjab News: ਬਿਜਲੀ ਚੋਰੀ ਕਰਨ ਵਾਲਿਆਂ ਦੀ ਖੈਰ ਨਹੀਂ, ਜਾਅਲੀ ਟਿਊਬਵੈੱਲ ਕੁਨੈਕਸ਼ਨਾਂ 'ਤੇ ਸ਼ਿਕੰਜਾ
ਫੇਸਬੁੱਕ ਉਪਰ ਪੋਸਟ ਸ਼ੇਅਰ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਹੈ ਕਿ 7755 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ 'ਤੇ ਮੂੰਗੀ ਦੀ ਤੁਰੰਤ ਖਰੀਦ ਤੋਂ ਇਲਾਵਾ, ਸ਼੍ਰੋਮਣੀ ਅਕਾਲੀ ਦਲ ਮੰਗ ਕਰਦਾ ਹੈ ਕਿ ਸਰਕਾਰ ਮੂੰਗੀ ਉਤਪਾਦਕਾਂ ਨੂੰ ਪ੍ਰਾਈਵੇਟ ਵਪਾਰੀਆਂ ਕੋਲ ਘੱਟ ਰੇਟ 'ਤੇ ਫਸਲ ਵੇਚਣ ਕਾਰਨ ਹੋਏ ਨੁਕਸਾਨ ਲਈ ਮੁਆਵਜ਼ਾ ਦੇਵੇ।
ਉਨ੍ਹਾਂ ਕਿਹਾ ਹੈ ਕਿ ਪਿਛਲੇ ਸਾਲ ਕਿਸਾਨਾਂ ਨੇ ਮੁੱਖ ਮੰਤਰੀ ਦੀ ਨਿੱਜੀ ਅਪੀਲ ਤੇ ਭਰੋਸੇ ਦੇ ਬਾਅਦ ਮੂੰਗੀ ਦੀ ਬਿਜਾਈ ਕੀਤੀ ਸੀ ਕਿ ਉਨ੍ਹਾਂ ਦੀ ਉਪਜ ਸਮਰਥਨ ਮੁੱਲ (ਐਮਐਸਪੀ) 'ਤੇ ਖਰੀਦੀ ਜਾਵੇਗੀ। ਹਾਲਾਂਕਿ ਸਰਕਾਰ ਨੇ ਮੰਡੀ ਵਿੱਚ ਆਉਣ ਵਾਲੀ ਕੁੱਲ ਉਪਜ ਦਾ ਸਿਰਫ਼ 17% ਹੀ ਖਰੀਦਿਆ ਤੇ ਇਸ ਸੀਜ਼ਨ ਵਿੱਚ ਤਾਂ ਸਰਕਾਰੀ ਖਰੀਦ ਪਿਛਲੇ ਸਾਲ ਦੇ ਮੁਕਾਬਲੇ ਵੀ 77% ਘੱਟ ਹੈ।
ਸੁਖਬੀਰ ਬਾਦਲ ਨੇ ਕਿਹਾ ਹੈ ਕਿ ਇੱਥੇ ਹੀ ਬੱਸ ਨਹੀਂ, ਮੱਕੀ ਬੀਜਣ ਵਾਲੇ ਕਿਸਾਨਾਂ ਨੂੰ ਵੀ ਖੱਜਲ-ਖੁਆਰ ਕੀਤਾ ਗਿਆ ਹੈ। ਮੱਕੀ ਦਾ 2090 ਰੁਪਏ ਪ੍ਰਤੀ ਕੁਇੰਟਲ ਘੱਟੋ-ਘੱਟ ਸਮਰਥਨ ਮੁੱਲ ਹੋਣ ਦੇ ਬਾਵਜੂਦ ਕਿਸਾਨ 1900 ਰੁਪਏ ਪ੍ਰਤੀ ਕੁਇੰਟਲ 'ਤੇ ਮੱਕੀ ਵੇਚ ਰਿਹਾ ਹੈ|
ਹੋਰ ਪੜ੍ਹੋ : Ludhiana News: ਹੁਣ ਡੇਅਰੀ ਮਾਲਕਾਂ ਖਿਲਾਫ ਸ਼ਿਕੰਜਾ ! ਖੁੱਲ੍ਹੀਆਂ ਥਾਵਾਂ ’ਤੇ ਗੋਹਾ ਸੁੱਟਣ ਵਾਲਿਆਂ ਦੇ ਚਲਾਨ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।