ਪੜਚੋਲ ਕਰੋ

ਡੇਰਾ ਮੁਖੀ ਨੂੰ ਪੋਸ਼ਾਕ ਦੀ ਸੌਗਾਤ ਦਾ ਮਾਮਲਾ, ਭਗਵੰਤ ਮਾਨ ਨੇ ਬਾਦਲਾਂ ਤੇ ਮਜੀਠੀਆ ਦੇ ਪਾਸਪੋਰਟ ਜ਼ਬਤ ਕਰਨ ਦੀ ਕੀਤੀ ਅਪੀਲ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਡੇਰਾ ਸਿਰਸਾ ਮੁਖੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਰਗੀ ਪੋਸ਼ਾਕ ਦੀ ਸੌਗਾਤ ਦੇਣ ਸੰਬੰਧੀ ਸੁਖਬੀਰ ਸਿੰਘ ਬਾਦਲ 'ਤੇ ਲੱਗੇ ਗੰਭੀਰ ਦੋਸ਼ਾਂ ਬਾਰੇ ਬਾਦਲ ਪਰਿਵਾਰ ਦੀ ਚੁੱਪੀ 'ਤੇ ਸਵਾਲ ਖੜੇ ਕੀਤੇ ਹਨ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਡੇਰਾ ਸਿਰਸਾ ਮੁਖੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਰਗੀ ਪੋਸ਼ਾਕ ਦੀ ਸੌਗਾਤ ਦੇਣ ਸੰਬੰਧੀ ਸੁਖਬੀਰ ਸਿੰਘ ਬਾਦਲ 'ਤੇ ਲੱਗੇ ਗੰਭੀਰ ਦੋਸ਼ਾਂ ਬਾਰੇ ਬਾਦਲ ਪਰਿਵਾਰ ਦੀ ਚੁੱਪੀ 'ਤੇ ਸਵਾਲ ਖੜੇ ਕੀਤੇ ਹਨ। ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਬਾਦਲ ਪਰਿਵਾਰ ਦੇ ਕਰੀਬੀ ਰਿਸ਼ਤੇਦਾਰ ਬਿਕਰਮ ਸਿੰਘ ਮਜੀਠੀਆ ਦੇ ਪਾਸਪੋਰਟ ਜ਼ਬਤ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਐਨੇ ਗੰਭੀਰ ਇਲਜ਼ਾਮਾਂ 'ਤੇ ਚੁੱਪੀ ਧਾਰ ਕੇ ਬਾਦਲਾਂ ਨੇ ਅੱਧਾ ਕਬੂਲਨਾਮਾ ਕਰ ਲਿਆ ਹੈ। ਭਗਵੰਤ ਮਾਨ ਨੇ ਕਿਹਾ, 
" ਦੋਸ਼ ਬੇਹੱਦ ਗੰਭੀਰ ਹਨ।ਵੱਖ-ਵੱਖ ਪੰਥਕ ਜਥੇਬੰਦੀਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਨੂੰ ਮੰਗ ਪੱਤਰ ਦੇ ਕੇ ਸੁਖਬੀਰ ਸਿੰਘ ਬਾਦਲ ਨੂੰ ਪੰਥ 'ਚੋ ਛੇਕਣ ਦੀ ਮੰਗ ਕਰ ਰਹੀਆਂ ਹਨ।ਮੈਨੂੰ ਬੜੀ ਹੈਰਾਨੀ ਹੋ ਰਹੀ ਹੈ ਕਿ ਖ਼ੁਦ ਨੂੰ ਸਭ ਤੋਂ ਵੱਡੇ ਪੰਥਕ ਆਗੂ ਅਤੇ 'ਫ਼ਖਰ-ਏ-ਕੌਮ' ਕਹਾਉਣ ਵਾਲੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਚੁੱਪ ਹਨ। ਸੁਖਬੀਰ, ਹਰਸਿਮਰਤ ਅਤੇ ਮਜੀਠੀਆ ਵੀ ਚੁੱਪ ਹਨ।ਇੱਥੋਂ ਤੱਕ ਕਿ ਹਰ ਨਿੱਕੀ-ਵੱਡੀ ਗੱਲ 'ਤੇ ਬਾਦਲਾਂ ਦੀ ਪੀਪਣੀ ਬਣਨ ਵਾਲੇ ਵਿਰਸਾ ਸਿੰਘ ਵਲਟੋਹਾ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਚੀਮਾ ਵਰਗੇ ਵੀ ਚੁੱਪ ਹਨ। ਕੀ ਇਹ ਚੁੱਪ ਅੱਧਾ ਕਬੂਲਨਾਮਾ ਨਹੀਂ ਹੈ? ਜੋ ਲੋਕਾਂ ਦੇ ਸ਼ੱਕ ਨੂੰ ਯਕੀਨ 'ਚ ਬਦਲ ਰਿਹਾ ਹੈ। "
-
ਭਗਵੰਤ ਮਾਨ ਨੇ ਕਿਹਾ ਕਿ ਸਿਰਫ਼ ਗੋਬਿੰਦ ਸਿੰਘ ਲੌਂਗੋਵਾਲ ਨੇ ਹੀ ਬਾਦਲਾਂ ਦੇ ਵਕੀਲ ਬਣ ਕੇ ਸਫ਼ਾਈ ਦਿੱਤੀ ਹੈ, ਪਰ ਲੌਂਗੋਵਾਲ ਇਹ ਵੀ ਦੱਸ ਦੇਣ ਕਿ ਉਨ੍ਹਾਂ ਨੇ ਬਾਦਲਾਂ ਦੀ ਸਫ਼ਾਈ ਬਤੌਰ ਐਸਜੀਪੀਸੀ ਪ੍ਰਧਾਨ ਵਜੋਂ ਦਿੱਤੀ ਹੈ ਜਾਂ ਫਿਰ ਬਾਦਲਾਂ ਦੀ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਹੋਣ ਦੇ ਨਾਤੇ ਦਿੱਤੀ ਹੈ।ਭਗਵੰਤ ਮਾਨ ਨੇ ਕਿਹਾ ਕਿ ਬਰਗਾੜੀ-ਬਹਿਬਲ ਕਲਾਂ ਮਾਮਲਿਆਂ ਦੀ ਜਾਂਚ ਦੀ ਪੈੜ ਬਾਦਲਾਂ ਦੇ ਬੂਹੇ ਤੱਕ ਚਲੀ ਗਈ ਹੈ। ਨਤੀਜਣ ਹੁਣ ਇਹ ਡਰ ਹੈ ਕਿ ਬਾਦਲ ਅਤੇ ਮਜੀਠੀਆ ਪਰਿਵਾਰ ਦੇਸ਼ ਛੱਡ ਕੇ ਹੀ ਨਾ ਭੱਜ ਜਾਣ। ਇਸ ਲਈ ਇਨ੍ਹਾਂ ਸਭ ਦੇ ਪਾਸਪੋਰਟ ਜ਼ਬਤ ਕੀਤੇ ਜਾਣ। ਤਾਂ ਕਿ ਇਹ ਕਿਸੇ ਵੀ ਕੀਮਤ 'ਤੇ ਭੱਜ ਨਾ ਸਕਣ ਅਤੇ ਸਾਰੇ ਜਾਂਚ ਕਮਿਸ਼ਨਾਂ ਅਤੇ ਜਾਂਚ ਟੀਮਾਂ ਦੇ ਨਾਲ-ਨਾਲ ਲੋਕਾਂ ਦੀ ਕਚਹਿਰੀ ਦਾ ਵੀ ਸਾਹਮਣਾ ਕਰਨ। ਇਹ ਵੀ ਪੜ੍ਹੋ: ਕੋਰੋਨਾ ਨੇ ਕੱਢਿਆ ਕੈਨੇਡਾ-ਅਮਰੀਕਾ ਜਾਣ ਦਾ ਕੀੜਾ, ਨੌਜਵਾਨਾਂ ਨੇ ਕੀਤੀ ਤੌਬਾ ਸਿਟੀ ਬਿਊਟੀਫੁੱਲ ‘ਚ ਦੌੜੇਗੀ ਕਲਰਫੁੱਲ ਕਾਰ, ਲੰਬੀ ਖੱਜਲ ਖੁਆਰੀ ਤੋਂ ਬਾਅਦ ਮਿਲੀ ਹਰੀ ਝੰਡੀ ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
Embed widget