ਡੇਰਾ ਮੁਖੀ ਨੂੰ ਪੋਸ਼ਾਕ ਦੀ ਸੌਗਾਤ ਦਾ ਮਾਮਲਾ, ਭਗਵੰਤ ਮਾਨ ਨੇ ਬਾਦਲਾਂ ਤੇ ਮਜੀਠੀਆ ਦੇ ਪਾਸਪੋਰਟ ਜ਼ਬਤ ਕਰਨ ਦੀ ਕੀਤੀ ਅਪੀਲ

ਏਬੀਪੀ ਸਾਂਝਾ Updated at: 01 Jan 1970 05:30 AM (IST)

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਡੇਰਾ ਸਿਰਸਾ ਮੁਖੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਰਗੀ ਪੋਸ਼ਾਕ ਦੀ ਸੌਗਾਤ ਦੇਣ ਸੰਬੰਧੀ ਸੁਖਬੀਰ ਸਿੰਘ ਬਾਦਲ 'ਤੇ ਲੱਗੇ ਗੰਭੀਰ ਦੋਸ਼ਾਂ ਬਾਰੇ ਬਾਦਲ ਪਰਿਵਾਰ ਦੀ ਚੁੱਪੀ 'ਤੇ ਸਵਾਲ ਖੜੇ ਕੀਤੇ ਹਨ।

NEXT PREV
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਡੇਰਾ ਸਿਰਸਾ ਮੁਖੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਰਗੀ ਪੋਸ਼ਾਕ ਦੀ ਸੌਗਾਤ ਦੇਣ ਸੰਬੰਧੀ ਸੁਖਬੀਰ ਸਿੰਘ ਬਾਦਲ 'ਤੇ ਲੱਗੇ ਗੰਭੀਰ ਦੋਸ਼ਾਂ ਬਾਰੇ ਬਾਦਲ ਪਰਿਵਾਰ ਦੀ ਚੁੱਪੀ 'ਤੇ ਸਵਾਲ ਖੜੇ ਕੀਤੇ ਹਨ।


ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਬਾਦਲ ਪਰਿਵਾਰ ਦੇ ਕਰੀਬੀ ਰਿਸ਼ਤੇਦਾਰ ਬਿਕਰਮ ਸਿੰਘ ਮਜੀਠੀਆ ਦੇ ਪਾਸਪੋਰਟ ਜ਼ਬਤ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਐਨੇ ਗੰਭੀਰ ਇਲਜ਼ਾਮਾਂ 'ਤੇ ਚੁੱਪੀ ਧਾਰ ਕੇ ਬਾਦਲਾਂ ਨੇ ਅੱਧਾ ਕਬੂਲਨਾਮਾ ਕਰ ਲਿਆ ਹੈ।

ਭਗਵੰਤ ਮਾਨ ਨੇ ਕਿਹਾ, 

ਦੋਸ਼ ਬੇਹੱਦ ਗੰਭੀਰ ਹਨ।ਵੱਖ-ਵੱਖ ਪੰਥਕ ਜਥੇਬੰਦੀਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਨੂੰ ਮੰਗ ਪੱਤਰ ਦੇ ਕੇ ਸੁਖਬੀਰ ਸਿੰਘ ਬਾਦਲ ਨੂੰ ਪੰਥ 'ਚੋ ਛੇਕਣ ਦੀ ਮੰਗ ਕਰ ਰਹੀਆਂ ਹਨ।ਮੈਨੂੰ ਬੜੀ ਹੈਰਾਨੀ ਹੋ ਰਹੀ ਹੈ ਕਿ ਖ਼ੁਦ ਨੂੰ ਸਭ ਤੋਂ ਵੱਡੇ ਪੰਥਕ ਆਗੂ ਅਤੇ 'ਫ਼ਖਰ-ਏ-ਕੌਮ' ਕਹਾਉਣ ਵਾਲੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਚੁੱਪ ਹਨ। ਸੁਖਬੀਰ, ਹਰਸਿਮਰਤ ਅਤੇ ਮਜੀਠੀਆ ਵੀ ਚੁੱਪ ਹਨ।ਇੱਥੋਂ ਤੱਕ ਕਿ ਹਰ ਨਿੱਕੀ-ਵੱਡੀ ਗੱਲ 'ਤੇ ਬਾਦਲਾਂ ਦੀ ਪੀਪਣੀ ਬਣਨ ਵਾਲੇ ਵਿਰਸਾ ਸਿੰਘ ਵਲਟੋਹਾ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਚੀਮਾ ਵਰਗੇ ਵੀ ਚੁੱਪ ਹਨ। ਕੀ ਇਹ ਚੁੱਪ ਅੱਧਾ ਕਬੂਲਨਾਮਾ ਨਹੀਂ ਹੈ? ਜੋ ਲੋਕਾਂ ਦੇ ਸ਼ੱਕ ਨੂੰ ਯਕੀਨ 'ਚ ਬਦਲ ਰਿਹਾ ਹੈ।-

ਭਗਵੰਤ ਮਾਨ ਨੇ ਕਿਹਾ ਕਿ ਸਿਰਫ਼ ਗੋਬਿੰਦ ਸਿੰਘ ਲੌਂਗੋਵਾਲ ਨੇ ਹੀ ਬਾਦਲਾਂ ਦੇ ਵਕੀਲ ਬਣ ਕੇ ਸਫ਼ਾਈ ਦਿੱਤੀ ਹੈ, ਪਰ ਲੌਂਗੋਵਾਲ ਇਹ ਵੀ ਦੱਸ ਦੇਣ ਕਿ ਉਨ੍ਹਾਂ ਨੇ ਬਾਦਲਾਂ ਦੀ ਸਫ਼ਾਈ ਬਤੌਰ ਐਸਜੀਪੀਸੀ ਪ੍ਰਧਾਨ ਵਜੋਂ ਦਿੱਤੀ ਹੈ ਜਾਂ ਫਿਰ ਬਾਦਲਾਂ ਦੀ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਹੋਣ ਦੇ ਨਾਤੇ ਦਿੱਤੀ ਹੈ।ਭਗਵੰਤ ਮਾਨ ਨੇ ਕਿਹਾ ਕਿ ਬਰਗਾੜੀ-ਬਹਿਬਲ ਕਲਾਂ ਮਾਮਲਿਆਂ ਦੀ ਜਾਂਚ ਦੀ ਪੈੜ ਬਾਦਲਾਂ ਦੇ ਬੂਹੇ ਤੱਕ ਚਲੀ ਗਈ ਹੈ। ਨਤੀਜਣ ਹੁਣ ਇਹ ਡਰ ਹੈ ਕਿ ਬਾਦਲ ਅਤੇ ਮਜੀਠੀਆ ਪਰਿਵਾਰ ਦੇਸ਼ ਛੱਡ ਕੇ ਹੀ ਨਾ ਭੱਜ ਜਾਣ। ਇਸ ਲਈ ਇਨ੍ਹਾਂ ਸਭ ਦੇ ਪਾਸਪੋਰਟ ਜ਼ਬਤ ਕੀਤੇ ਜਾਣ। ਤਾਂ ਕਿ ਇਹ ਕਿਸੇ ਵੀ ਕੀਮਤ 'ਤੇ ਭੱਜ ਨਾ ਸਕਣ ਅਤੇ ਸਾਰੇ ਜਾਂਚ ਕਮਿਸ਼ਨਾਂ ਅਤੇ ਜਾਂਚ ਟੀਮਾਂ ਦੇ ਨਾਲ-ਨਾਲ ਲੋਕਾਂ ਦੀ ਕਚਹਿਰੀ ਦਾ ਵੀ ਸਾਹਮਣਾ ਕਰਨ।

ਇਹ ਵੀ ਪੜ੍ਹੋ: ਕੋਰੋਨਾ ਨੇ ਕੱਢਿਆ ਕੈਨੇਡਾ-ਅਮਰੀਕਾ ਜਾਣ ਦਾ ਕੀੜਾ, ਨੌਜਵਾਨਾਂ ਨੇ ਕੀਤੀ ਤੌਬਾ

ਸਿਟੀ ਬਿਊਟੀਫੁੱਲ ‘ਚ ਦੌੜੇਗੀ ਕਲਰਫੁੱਲ ਕਾਰ, ਲੰਬੀ ਖੱਜਲ ਖੁਆਰੀ ਤੋਂ ਬਾਅਦ ਮਿਲੀ ਹਰੀ ਝੰਡੀ

ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

- - - - - - - - - Advertisement - - - - - - - - -

© Copyright@2024.ABP Network Private Limited. All rights reserved.