ਪੜਚੋਲ ਕਰੋ
Advertisement

ਲੌਕਡਾਊਨ ਦੇ ਮਾਰੇ ਦਾਰੂ ਦੇ ਸ਼ੌਕੀਨਾਂ ਲਈ ਖੁਸ਼ਖ਼ਬਰੀ!
ਕਰੋਨਾ ਵਾਇਰਸ ਕਾਰਨ ਪਏ ਆਰਥਿਕ ਘਾਟੇ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਵੀਰਵਾਰ ਕੈਬਨਿਟ ਸਬ ਕਮੇਟੀ ਦੀ ਮੀਟਿੰਗ ‘ਚ ਇਸ ਸਬੰਧੀ ਫੈਸਲਾ ਲਿਆ ਗਿਆ। ਅਧਿਕਾਰੀਆਂ ਮੁਤਾਬਕ ਇਸ ਮੀਟਿੰਗ ਦਾ ਮੁੱਖ ਏਜੰਡਾ ਸ਼ਰਾਬ ਦੇ ਠੇਕੇ ਖੋਲ੍ਹਣਾ ਸੀ।

ਪੁਰਾਣੀ ਤਸਵੀਰ
ਚੰਡੀਗੜ੍ਹ: ਕੋਰੋਨਾ ਮਹਾਮਾਰੀ ਦੇ ਚੱਲਦਿਆਂ ਸ਼ਰਾਬ ਦੇ ਠੇਕਿਆਂ ਨੂੰ ਜਿੰਦਰੇ ਵੱਜਣ ਨਾਲ ਦਾਰੂ ਦੇ ਸ਼ੌਕੀਨਾਂ ਨੂੰ ਵੱਡੀ ਠੇਸ ਪਹੁੰਚੀ ਸੀ ਪਰ ਹੁਣ ਉਨ੍ਹਾਂ ਲਈ ਰਾਹਤ ਦੀ ਖ਼ਬਰ ਹੈ। ਦਰਅਸਲ ਪੰਜਾਬ ਸਰਕਾਰ ਨੂੰ ਸ਼ਰਾਬ ਤੋਂ ਹੋਣ ਵਾਲੇ ਰੈਵੇਨਿਊ ‘ਚ 520 ਕਰੋੜ ਰੁਪਏ ਦਾ ਨੁਕਸਾਨ ਝੱਲਣਾ ਪਿਆ। ਇਸ ਮਗਰੋਂ ਸਰਕਾਰ ਨੇ ਕਰੋਨਾ ਤੋਂ ਬਚੇ ਖੇਤਰਾਂ ‘ਚ ਠੇਕੇ ਖੋਲ੍ਹਣ ਨੂੰ ਮਨਜ਼ੂਰੀ ਦੇਣ ਦਾ ਮਨ ਬਣਾ ਲਿਆ ਹੈ।
ਕਰੋਨਾ ਵਾਇਰਸ ਕਾਰਨ ਪਏ ਆਰਥਿਕ ਘਾਟੇ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਵੀਰਵਾਰ ਕੈਬਨਿਟ ਸਬ ਕਮੇਟੀ ਦੀ ਮੀਟਿੰਗ ‘ਚ ਇਸ ਸਬੰਧੀ ਫੈਸਲਾ ਲਿਆ ਗਿਆ। ਅਧਿਕਾਰੀਆਂ ਮੁਤਾਬਕ ਇਸ ਮੀਟਿੰਗ ਦਾ ਮੁੱਖ ਏਜੰਡਾ ਸ਼ਰਾਬ ਦੇ ਠੇਕੇ ਖੋਲ੍ਹਣਾ ਸੀ। ਹਾਲਾਂਕਿ, ਇਸ ਨੂੰ ਲਾਗੂ ਕਰਨ ਦਾ ਫੈਸਲਾ 20 ਅਪ੍ਰੈਲ ਨੂੰ ਕੇਂਦਰ ਵੱਲੋਂ ਦਿੱਤੀ ਜਾਣ ਵਾਲੀ ਰਾਹਤ ਦੇ ਹਿਸਾਬ ਨਾਲ ਲਿਆ ਜਾਵੇਗਾ।
ਐਕਸਾਇਜ਼ ਤੇ ਟੈਕਸੇਸ਼ਨ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਮੁਤਾਬਕ ਜੇਕਰ ਕੇਂਦਰ ਸਰਕਾਰ ਕਰੋਨਾ ਤੋਂ ਬਚੇ ਇਲਾਕਿਆਂ ‘ਚ ਰਾਹਤ ਦਿੰਦੀ ਹੈ ਤਾਂ ਉਹ ਸ਼ਰਾਬ ਦੇ ਠੇਕੇ ਖੋਲ੍ਹਣ ਲਈ ਤਿਆਰ ਹਨ। ਅਧਿਕਾਰੀਆਂ ਮੁਤਾਬਕ ਕੋਵਿਡ-19 ਦੇ ਕਾਰਨ ਲੱਗੇ ਕਰਫਿਊ ਕਾਰਨ ਸੂਬੇ ਦੀ ਵਿੱਤੀ ਹਾਲਤ ਡਾਵਾਂਡੋਲ ਹੈ ਜਿਸ ਨੂੰ ਮੁੜ ਪੈਰਾਂ ਸਿਰ ਕਰਨ ਲਈ ਸੂਬੇ ‘ਚ 1500 ਕਰੋੜ ਰੁਪਏ ਦੇ ਖਰਚ ਘਟਾਉਣ ਦੀ ਯੋਜਨਾ ਉਲੀਕੀ ਗਈ ਹੈ। ਇਸ ਤੋਂ ਇਲਾਵਾ ਜਿੱਥੇ ਕੋਰੋਨਾ ਵਾਇਰਸ ਦਾ ਕੋਈ ਕੇਸ ਨਹੀਂ ਹੈ ਉੱਥੇ ਸਰਕਾਰੀ ਸੇਵਾਵਾਂ ਮੁੜ ਚਾਲੂ ਕਰਨ ‘ਤੇ ਵਿਚਾਰ ਕੀਤਾ ਜਾ ਰਿਹਾ ਤਾਂ ਜੋ ਸੂਬੇ ਦੀ ਮਾਲੀ ਹਾਲਤ ਨੂੰ ਹੁੰਗਾਰਾ ਮਿਲ ਸਕੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਪੰਜਾਬ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
