ਪੜਚੋਲ ਕਰੋ

ਅਜੇ ਨਹੀਂ ਮੁੱਕੇ ਨਵਜੋਤ ਸਿੱਧੂ ਦੇ ਰਾਹ 'ਚ ਅੜਿੱਕੇ

ਚੰਡੀਗੜ੍ਹ: ਸੁਪਰੀਮ ਕੋਰਟ ਨੇ ਚਾਹੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਗੈਰ ਇਰਾਦਾ ਕਤਲ ਕੇਸ ਵਿੱਚ ਵੱਡੀ ਰਾਹਤ ਦਿੱਤੀ ਹੈ ਪਰ ਆਪਣੀ ਹੀ ਸਰਕਾਰ ਵਿੱਚ ਉਨ੍ਹਾਂ ਦੇ ਰਾਹ ਵਿਚਲੇ ਅੜਿੱਕੇ ਬਰਕਰਾਰ ਹਨ। ਐਨ ਚੋਣਾਂ ਤੋਂ ਪਹਿਲਾਂ ਬੀਜੇਪੀ ਵਿੱਚੋਂ ਛਾਲ ਮਾਰ ਕੇ ਕਾਂਗਰਸ ਦੀਆਂ ਉੱਪਰਲੀਆਂ ਸਫਾਂ ਵਿੱਚ ਨਾਂ ਚਮਕਾਉਣ ਕਰਕੇ ਸਿੱਧੂ ਬਹੁਤੇ ਕਾਂਗਰਸੀਆਂ ਨੂੰ ਹਜ਼ਮ ਨਹੀਂ ਹੋ ਰਹੇ। ਸਰਕਾਰ ਦੇ ਇੱਕ ਸਾਲ ਵਿੱਚ ਇਹ ਕਾਫੀ ਵਾਰ ਸਾਹਮਣੇ ਆ ਚੁੱਕਿਆ ਹੈ।   ਤਾਜ਼ਾ ਮਾਮਲਾ ਨਾਜਾਇਜ਼ ਮਾਈਨਿੰਗ ਦਾ ਹੈ। ਸਿੱਧੂ ਵੱਲੋਂ ਮਾਈਨਿੰਗ ਬਾਰੇ ਨਵੀਂ ਨੀਤੀ ਪੇਸ਼ ਕੀਤੀ ਗਈ ਹੈ। ਬਹੁਤੇ ਕਾਂਗਰਸੀ ਇਸ ਨੀਤੀ ਨਾਲ ਖੁਸ਼ ਨਹੀਂ। ਪਤਾ ਲੱਗਾ ਹੈ ਕਿ ਸਿੱਧੂ ਵੱਲੋਂ ਦਿੱਤੇ ਗਏ ਕਈ ਸੁਝਾਵਾਂ ਨਾਲ ਉਨ੍ਹਾਂ ਦੇ ਕੈਬਨਿਟ ਸਾਥੀ ਵੀ ਰਾਜ਼ੀ ਨਹੀਂ। ਇਨ੍ਹਾਂ ’ਚ ਮੁੱਖ ਤੌਰ 'ਤੇ ਮਿਨਰਲ ਡਿਵੈਲਪਮੈਂਟ ਕਾਰਪੋਰੇਸ਼ਨ ਸਥਾਪਤ ਕਰਨ ਤੇ ਪੂਰਾ ਮਾਈਨਿੰਗ ਕਾਰੋਬਾਰ ਸਰਕਾਰ ਵੱਲੋਂ ਆਪਣੇ ਅਧੀਨ ਲੈਣ ਦਾ ਸੁਝਾਅ ਸ਼ਾਮਲ ਹਨ। ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਮੀਡੀਆ ਵਿੱਚ ਸ਼ਰੇਆਮ ਕਹਿ ਰਹੇ ਹਨ ਕਿ ਸਿੱਧੂ ਵੱਲੋਂ ਪੇਸ਼ ਕੀਤੀ ਗਈ ਨੀਤੀ ਨੂੰ ਹੂਬਹੂ ਲਾਗੂ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ’ਚ ਸਿੱਧੂ ਦੇ ਨਿੱਜੀ ਵਿਚਾਰ ਵੀ ਸ਼ਾਮਲ ਹਨ। ਮੀਡੀਆ ਰਿਪੋਰਟ ਮੁਤਾਬਕ ਸਿੱਧੂ ਦੀ ਤਜਵੀਜ਼ ਵਿਰੁੱਧ ਸਰਕਾਰ ਵੱਲੋਂ ਸ਼ੁਰੂ ’ਚ ਰੇਤ ਤੇ ਬੱਜਰੀ ਦੀਆਂ ਪੰਜ ਖੱਡਾਂ ਨੂੰ ਹੀ ਆਪਣੇ ਅਧੀਨ ਲਏ ਜਾਣ ਦੀ ਸੰਭਾਵਨਾ ਹੈ। ਇਨ੍ਹਾਂ ਖੱਡਾਂ ਦੀ ਸਫ਼ਲਤਾ ਦੇ ਆਧਾਰ ’ਤੇ ਹੀ ਸਰਕਾਰ ਕੋਈ ਅਗਲਾ ਫ਼ੈਸਲਾ ਲਏਗੀ। ਖਾਣਾਂ ਤੇ ਭੂਵਿਗਿਆਨ ਸਬੰਧੀ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਦਾ ਕਹਿਣਾ ਹੈ ਕਿ ਉਨ੍ਹਾਂ ਪੰਜ ਖੱਡਾਂ ਦੀ ਮਾਈਨਿੰਗ ਸ਼ੁਰੂ ਕਰਨ ਦੀ ਤਜਵੀਜ਼ ਦਿੱਤੀ ਹੈ। ਯਾਦ ਰਹੇ ਸਿੱਧੂ ਨੇ ਕਿਹਾ ਸੀ ਕਿ ਜੇਕਰ ਉਨ੍ਹਾਂ ਵੱਲੋਂ ਤਿਆਰ ਕੀਤੀ ਗਈ ਮਾਈਨਿੰਗ ਨੀਤੀ ਨੂੰ ਲਾਗੂ ਕਰ ਦਿੱਤਾ ਗਿਆ ਤਾਂ ਇਸ ਨਾਲ ਸਰਕਾਰ ਨੂੰ 5 ਹਜ਼ਾਰ ਕਰੋੜ ਰੁਪਏ ਦੀ ਕਮਾਈ ਹੋਵੇਗੀ। ਇੱਕ ਹੋਰ ਮੰਤਰੀ ਨੇ ਨਾਮ ਨਾ ਦੱਸਣ ਦੀ ਸ਼ਰਤ ’ਤੇ ਕਿਹਾ ਕਿ ਸਾਲਾਨਾ ਔਸਤਨ 1.60 ਕਰੋੜ ਟਨ ਰੇਤ ਦੀ ਮੰਗ ਹੈ ਤੇ ਜੇਕਰ 100 ਕਿਊਬਿਕ ਫੁੱਟ ਰੇਤ ਦੀ ਕੀਮਤ ਇੱਕ ਹਜ਼ਾਰ ਰੁਪਏ ਤੈਅ ਕਰ ਦਿੱਤੀ ਜਾਂਦੀ ਹੈ ਤਾਂ ਟਰਾਂਸਪੋਰਟ ਤੇ ਮਜ਼ਦੂਰਾਂ ਦੀ ਲਾਗਤ ਮਿਲਾ ਕੇ ਇਸ ਦੀ ਕੀਮਤ 2 ਹਜ਼ਾਰ ਰੁਪਏ ਬਣ ਜਾਵੇਗੀ। ਇਸ ਨਾਲ ਸਰਕਾਰ ਨੂੰ ਮਹਿਜ਼ 100 ਤੋਂ 200 ਰੁਪਏ ਪ੍ਰਤੀ 100 ਕਿਊਬਿਕ ਫੁੱਟ ਜਾਂ 225 ਤੋਂ 250 ਕਰੋੜ ਰੁਪਏ ਸਾਲਾਨਾ ਕਮਾਈ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਅੰਕੜੇ ਅਸਲੀਅਤ ਦੇ ਨੇੜੇ ਹੋਣੇ ਚਾਹੀਦੇ ਹਨ ਅਤੇ ਸਰਕਾਰ ਵੱਲੋਂ ਸੰਪੂਰਨ ਨੀਤੀ ਲਿਆਉਣੀ ਚਾਹੀਦੀ ਹੈ।

ਟਾਪ ਹੈਡਲਾਈਨ

ਦਿੱਲੀ-ਹਲਵਾਰਾ ਫਲਾਈਟ 'ਚ ਤਕਨੀਕੀ ਖਰਾਬੀ ਤੋਂ ਬਾਅਦ ਖਰਾਬ ਮੌਸਮ, ਸੁਰੱਖਿਅਤ ਲੈਂਡਿੰਗ ਨਾਲ ਮਿਲੀ ਰਾਹਤ
ਦਿੱਲੀ-ਹਲਵਾਰਾ ਫਲਾਈਟ 'ਚ ਤਕਨੀਕੀ ਖਰਾਬੀ ਤੋਂ ਬਾਅਦ ਖਰਾਬ ਮੌਸਮ, ਸੁਰੱਖਿਅਤ ਲੈਂਡਿੰਗ ਨਾਲ ਮਿਲੀ ਰਾਹਤ
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਵਿਚਾਲੇ ਚਰਨਜੀਤ ਚੰਨੀ ਦਾ ਬਿਆਨ ਆਇਆ ਸਾਹਮਣੇ, ਪਾਰਟੀ ਛੱਡਣ ਬਾਰੇ ਸਾਬਕਾ CM ਬੋਲੇ...
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਵਿਚਾਲੇ ਚਰਨਜੀਤ ਚੰਨੀ ਦਾ ਬਿਆਨ ਆਇਆ ਸਾਹਮਣੇ, ਪਾਰਟੀ ਛੱਡਣ ਬਾਰੇ ਸਾਬਕਾ CM ਬੋਲੇ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
Embed widget