ਚੰਡੀਗੜ੍ਹ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ 46 ਪਿੰਡਾਂ ਨੂੰ ਦੋ-ਦੋ ਕਰੋੜ ਰੁਪਏ ਗ੍ਰਾਂਟ ਮਿਲੇਗੀ। ਇਹ ਉਹ ਪਿੰਡ ਹਨ ਜਿੱਥੇ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਚਰਨ ਪਾਏ ਸਨ। ਇਹ ਵਿਸ਼ੇਸ਼ ਪੈਕੇਜ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਦਿੱਤਾ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਇਨ੍ਹਾਂ ਨੂੰ ਮਾਡਲ ਪਿੰਡ ਵਜੋਂ ਵਿਕਸਤ ਕਰਨ ਦਾ ਫੈਸਲਾ ਕੀਤਾ ਹੋਇਆ ਹੈ।
ਸੂਤਰਾਂ ਮੁਤਾਬਕ ਕੇਂਦਰ ਤੇ ਪੰਜਾਬ ਸਰਕਾਰ 1-1 ਕਰੋੜ 46 ਪਿੰਡਾਂ ਨੂੰ ਦੇਣਗੀਆਂ। ਇਸ ਫੰਡ ਨਾਲ ਇਨ੍ਹਾਂ ਪਿੰਡਾਂ ਦੇ ਵਿਕਾਸ ਕਾਰਜ ਕਰਵਾਏ ਜਾਣਗੇ। ਹਰ ਪਿੰਡ ਵਿੱਚ ਸਟੇਡੀਅਮ, ਪਾਰਕ, ਕਮਿਊਨਟੀ ਹਾਲ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਪਿੰਡ ਸ਼ਹਿਰ ਦੀ ਤਰਜ 'ਤੇ ਵਿਕਸਤ ਕੀਤੇ ਜਾਣਗੇ। ਕੇਂਦਰ ਤੇ ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਈ ਪ੍ਰੋਗਰਾਮ ਉਲੀਕੇ ਗਏ ਹਨ। ਇਸ ਸਬੰਧੀ ਸਾਰਾ ਸਾਲ ਪ੍ਰੋਗਰਾਮ ਕਰਵਾਏ ਜਾ ਰਹੇ ਹਨ।
ਯਾਦ ਰਹੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਪਾਕਿਸਤਾਨ ਵਿੱਚ ਹੋਇਆ ਸੀ। ਉਨ੍ਹਾਂ ਨੇ ਆਪਣੇ ਜੀਵਨ ਕਾਲ ਦਾ ਜ਼ਿਆਦਾ ਸਮਾਂ ਉੱਥੇ ਹੀ ਗੁਜਾਰਿਆ ਸੀ। ਇਸ ਲਈ ਪਾਕਿਸਤਾਨ ਵਿੱਚ ਵੀ 550ਵੇਂ ਪ੍ਰਕਾਸ਼ ਪੁਰਬ ਮੌਕੇ ਸਮਾਗਮ ਕਰਵਾਏ ਜਾ ਰਹੇ ਹਨ। ਇਸ ਸਬੰਧੀ ਪਾਕਿਸਤਾਨ ਸਰਕਾਰ ਨੇ ਵੀ ਕਈ ਐਲਾਨ ਕੀਤੇ ਹਨ।
ਪੰਜਾਬ ਦੇ ਪਿੰਡਾਂ ਨੂੰ ਮਿਲੇਗੀ 2-2 ਕਰੋੜ ਦੀ ਗ੍ਰਾਂਟ
ਏਬੀਪੀ ਸਾਂਝਾ
Updated at:
13 Oct 2019 11:54 AM (IST)
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ 46 ਪਿੰਡਾਂ ਨੂੰ ਦੋ-ਦੋ ਕਰੋੜ ਰੁਪਏ ਗ੍ਰਾਂਟ ਮਿਲੇਗੀ। ਇਹ ਉਹ ਪਿੰਡ ਹਨ ਜਿੱਥੇ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਚਰਨ ਪਾਏ ਸਨ। ਇਹ ਵਿਸ਼ੇਸ਼ ਪੈਕੇਜ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਦਿੱਤਾ ਜਾ ਰਿਹਾ ਹੈ।
- - - - - - - - - Advertisement - - - - - - - - -