ਪੜਚੋਲ ਕਰੋ

ਨਹੀਂ ਲੱਗੇਗਾ ਮੁਲਾਜ਼ਮਾਂ ਦੀਆਂ ਤਨਖਾਹਾਂ 'ਤੇ ਕੱਟ

ਕੋਰੋਨਾ ਦੀ ਲੜਾਈ ਲਈ ਮੁਲਾਜ਼ਮਾਂ ਦੀਆਂ ਤਨਖਾਹਾਂ 'ਤੇ ਕੱਟ ਨਹੀਂ ਲੱਗੇਗਾ। ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਸਵੈ-ਇੱਛਾ ਨਾਲ ਤਨਖਾਹ ਦਾ ਕੁਝ ਹਿੱਸਾ ਕੋਰੋਨਾ ਖਿਲਾਫ ਲੜਾਈ ਲਈ ਦੇਣ ਦੀ ਅਪੀਲ ਕੀਤੀ ਸੀ। ਮੁਲਾਜ਼ਮ ਜਥੇਬੰਦੀਆਂ ਨੇ ਇਸ ਅਪੀਲ ਨੂੰ ਰੱਦ ਕਰਦਿਆਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਕਟੌਤੀ ਕੀਤੀ ਗਈ ਤਾਂ ਸਰਕਾਰ ਨੂੰ ਮੁਲਾਜ਼ਮਾਂ ਦੇ ਤਿੱਖੇ ਰੋਹ ਦਾ ਸਾਹਮਣਾ ਕਰਨਾ ਪਵੇਗਾ। ਇਸ ਲਈ ਤੈਅ ਹੈ ਕਿ ਸਰਕਾਰ ਮੁਲਾਜ਼ਮਾਂ ਦੀਆਂ ਤਨਖਾਹਾਂ 'ਤੇ ਕੱਟ ਨਹੀਂ ਲਾਏਗੀ। ਉਂਝ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਇਸ ਦੇ ਵਿਰੋਧ ਵਿੱਚ ਸਨ।

ਚੰਡੀਗੜ੍ਹ: ਕੋਰੋਨਾ ਦੀ ਲੜਾਈ ਲਈ ਮੁਲਾਜ਼ਮਾਂ ਦੀਆਂ ਤਨਖਾਹਾਂ 'ਤੇ ਕੱਟ ਨਹੀਂ ਲੱਗੇਗਾ। ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਸਵੈ-ਇੱਛਾ ਨਾਲ ਤਨਖਾਹ ਦਾ ਕੁਝ ਹਿੱਸਾ ਕੋਰੋਨਾ ਖਿਲਾਫ ਲੜਾਈ ਲਈ ਦੇਣ ਦੀ ਅਪੀਲ ਕੀਤੀ ਸੀ। ਮੁਲਾਜ਼ਮ ਜਥੇਬੰਦੀਆਂ ਨੇ ਇਸ ਅਪੀਲ ਨੂੰ ਰੱਦ ਕਰਦਿਆਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਕਟੌਤੀ ਕੀਤੀ ਗਈ ਤਾਂ ਸਰਕਾਰ ਨੂੰ ਮੁਲਾਜ਼ਮਾਂ ਦੇ ਤਿੱਖੇ ਰੋਹ ਦਾ ਸਾਹਮਣਾ ਕਰਨਾ ਪਵੇਗਾ। ਇਸ ਲਈ ਤੈਅ ਹੈ ਕਿ ਸਰਕਾਰ ਮੁਲਾਜ਼ਮਾਂ ਦੀਆਂ ਤਨਖਾਹਾਂ 'ਤੇ ਕੱਟ ਨਹੀਂ ਲਾਏਗੀ। ਉਂਝ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਇਸ ਦੇ ਵਿਰੋਧ ਵਿੱਚ ਸਨ। ਦਰਅਸਲ ਕਰੋਨਾ ਮਹਾਮਾਰੀ ਕਾਰਨ ਵਧੇ ਆਰਥਿਕ ਸੰਕਟ ਨਾਲ ਨਜਿੱਠਣ ਲਈ ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਵੱਲੋਂ ਮੁਲਾਜ਼ਮਾਂ ਨੂੰ ਸਵੈ ਇੱਛਾ ਨਾਲ ਤਨਖਾਹ ’ਚੋਂ 10 ਤੋਂ 30 ਫੀਸਦੀ ਹਿੱਸਾ ਕਟਵਾ ਕੇ ਰਾਹਤ ਕਾਰਜਾਂ ਲਈ ਦੇਣ ਦੀ ਅਪੀਲ ਕੀਤੀ ਸੀ। ਇਸ ਅਪੀਲ ਨੂੰ ਮੁਲਾਜ਼ਮ ਜਥੇਬੰਦੀ ਨੇ ਨਕਾਰ ਦਿੱਤਾ ਹੈ। ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਕਟੌਤੀ ਕੀਤੀ ਗਈ ਤਾਂ ਸਰਕਾਰ ਨੂੰ ਮੁਲਾਜ਼ਮਾਂ ਦੇ ਤਿੱਖੇ ਰੋਹ ਦਾ ਸਾਹਮਣਾ ਕਰਨਾ ਪਵੇਗਾ। ਫੈਡਰੇਸ਼ਨ ਦੇ ਸੂਬਾਈ ਆਗੂਆਂ ਸੱਜਣ ਸਿੰਘ, ਨਿਰਮਲ ਧਾਲੀਵਾਲ, ਦਰਸ਼ਨ ਸਿੰਘ ਲੁਬਾਣਾ, ਰਣਬੀਰ ਢਿੱਲੋਂ, ਜਗਦੀਸ਼ ਚਾਹਲ, ਰਣਜੀਤ ਰਾਣਵਾਂ, ਹਰਭਜਨ ਪਿਲਖਣੀ, ਕਰਤਾਰ ਸਿੰਘ ਪਾਲ ਤੇ ਬਲਕਾਰ ਵਲਟੋਹਾ ਨੇ ਕਿਹਾ ਕਿ ਇੱਥੇ ਇੱਛਾ ਤੋਂ ਭਾਵ ਅਸਲ ’ਚ ‘ਜਬਰੀ ਕਟੌਤੀ’ ਕਰਨ ਤੋਂ ਹੈ। ਆਗੂਆਂ ਨੇ ਤਰਕ ਦਿੱਤਾ ਕਿ ਆਰਥਿਕਤਾ ਡਾਵਾਂਡੋਲ ਹੈ ਤਾਂ ਵਿਧਾਇਕਾਂ ਤੇ ਮੰਤਰੀਆਂ ਦਾ ਆਮਦਨ ਕਰ ਸਰਕਾਰੀ ਖ਼ਜ਼ਾਨੇ ਵਿੱਚੋਂ ਕਿਉਂ ਅਦਾ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਵੱਲੋਂ 18 ਓਐਸਡੀਜ਼, ਨਿੱਜੀ ਸਲਾਹਕਾਰਾਂ ਤੇ ਗੈਰ ਜ਼ਰੂਰੀ ਚੇਅਰਮੈਨਾਂ ਦੀ ਫੌਜ ਕਿਉਂ ਲਾਈ ਹੋਈ ਹੈ। ਆਈਏਐਸ ਅਫਸਰਾਂ ਨੂੰ ਸੇਵਾਮੁਕਤੀ ਮਗਰੋਂ ਮੁੜ ਨਿਯੁਕਤ ਕਰਕੇ ਖ਼ਜ਼ਾਨਾ ਕਿਉਂ ਲੁਟਾਇਆ ਜਾ ਰਿਹਾ ਹੈ। ਉਨ੍ਹਾਂ ਕੈਪਟਨ ਸਰਕਾਰ ਤੋਂ ਇਨ੍ਹਾਂ ਸਵਾਲਾਂ ਦੇ ਜਵਾਬ ਮੰਗੇ। ਸਾਂਝਾ ਮੁਲਾਜ਼ਮ ਮੰਚ ਪੰਜਾਬ/ਯੂਟੀ ਚੰਡੀਗੜ੍ਹ ਇਕਾਈ ਦੇ ਕਨਵੀਨਰ ਜਗਦੇਵ ਕੌਰ ਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਬਾਸੀ ਨੇ ਮੁਲਾਜ਼ਮਾਂ ਦੀ ਤਨਖਾਹ ’ਚ ਕਟੌਤੀ ਕਰਨ ਦੇ ਸੁਝਾਅ ਨੂੰ ਗੈਰ ਵਾਜਬ ਕਰਾਰ ਦਿੱਤਾ ਹੈ। ਆਮ ਆਦਮੀ ਪਾਰਟੀ ਦਾ ਵੀ ਵਿਰੋਧ ਇਸ ਦੇ ਨਾਲ ਹੀ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਮੀਤ ਹੇਅਰ ਤੇ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਰੋਨਾ ਸੰਕਟ ਦੇ ਚੱਲਦਿਆਂ ਸਰਕਾਰੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ-ਪੈਨਸ਼ਨਾਂ ’ਚ ਕਟੌਤੀ ਕੀਤੇ ਜਾਣ ਦੇ ਸੁਝਾਅ ਨੂੰ ਖ਼ਾਰਜ ਕਰ ਦਿੱਤਾ ਹੈ। ਉਨ੍ਹਾਂ ਨਾਲ ਹੀ ਮੰਗ ਕੀਤੀ ਹੈ ਕਿ ਸਰਕਾਰੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ-ਪੈਨਸ਼ਨਾਂ ’ਤੇ ਕੱਟ ਲਗਾਉਣ ਦੀ ਥਾਂ ਬਤੌਰ ਸਾਬਕਾ ਵਿਧਾਇਕ ਜਾਂ ਸੰਸਦ ਮੈਂਬਰ ਕਈ ਪੈਨਸ਼ਨਾਂ ਲੈ ਰਹੇ ਸਾਰੇ ਸਿਆਸੀ ਆਗੂਆਂ ਦੀਆਂ ਇਕ ਤੋਂ ਵੱਧ ਪੈਨਸ਼ਨਾਂ ਪੱਕੇ ਤੌਰ ’ਤੇ ਬੰਦ ਕਰ ਦਿੱਤੀਆਂ ਜਾਣ ਕਿਉਂਕਿ ਜਿੱਥੇ ਵਿਧਵਾਵਾਂ, ਬਜ਼ੁਰਗ ਅਤੇ ਅਪੰਗ ਪ੍ਰਤੀ ਮਹੀਨਾ 750 ਰੁਪਏ ਪੈਨਸ਼ਨ ਲਈ ਕਈ-ਕਈ ਮਹੀਨੇ ਤਰਸਦੇ ਹੋਣ, ਜਿੱਥੇ ਟੈਟ, ਨੈੱਟ, ਪੀਐੱਚਡੀ, ਐਮਬੀਬੀਐਸ ਤੇ ਇੰਜਨੀਅਰਿੰਗ ਵਰਗੀਆਂ ਉੱਚੀਆਂ ਤੇ ਔਖੀਆਂ ਪੜ੍ਹਾਈਆਂ ਕਰ ਕੇ ਲੱਖਾਂ ਨੌਜਵਾਨਾਂ ਨੂੰ ਗੁਜ਼ਾਰੇ ਜੋਗੀ ਤਨਖ਼ਾਹ ਵੀ ਨਾ ਮਿਲਦੀ ਹੋਵੇ, ਉੱਥੇ ਸਾਬਕਾ ਵਿਧਾਇਕ ਜਾਂ ਸੰਸਦ ਵਜੋਂ ਪ੍ਰਤੀ ਮਹੀਨਾ ਕਈ-ਕਈ ਲੱਖ ਰੁਪਏ ਪੈਨਸ਼ਨਾਂ ਕਿਸੇ ਵੀ ਲਿਹਾਜ਼ ਨਾਲ ਸਹੀ ਨਹੀਂ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 
Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 
Embed widget