ਪੜਚੋਲ ਕਰੋ

ਆਖਰ ਖੁੱਲ੍ਹ ਜਾਣਗੇ ਸ਼ਰਾਬ ਦੇ ਠੇਕੇ!

ਸੂਬਾ ਸਰਕਾਰਾਂ ਦੀ ਸਲਾਹ ਉੱਪਰ ਕੇਂਦਰ ਸਰਕਾਰ ਲੌਕਡਾਊਨ ਵਧਾਉਣ ਜਾ ਰਹੀ ਹੈ ਪਰ ਕੁਝ ਰਾਹਤ ਦੇਣ ਲਈ ਵੀ ਰਣਨੀਤੀ ਬਣਾ ਰਹੀ ਹੈ। ਸੂਤਰਾਂ ਮੁਤਾਬਕ ਸਰਕਾਰ ਸ਼ਰਾਬ ਦੇ ਠੇਕੇ ਖੋਲ੍ਹਣ ਬਾਰੇ ਵੀ ਵਿਚਾਰ ਕਰ ਰਹੀ ਹੈ। ਇਸ ਦਾ ਕਾਰਨ ਇਹ ਹੈ ਕਿ ਬਹੁਤੀਆਂ ਰਾਜ ਸਰਕਾਰਾਂ ਕੋਲ ਰਿਪੋਰਟਾਂ ਪਹੁੰਚੀਆਂ ਹਨ ਕਿ ਲੋਕ ਇਸ ਗੱਲ਼ੋਂ ਬੇਹੱਦ ਖਫਾ ਹਨ ਕਿ ਸ਼ਰਾਬ ਨਹੀਂ ਮਿਲ ਰਹੀ। ਦੂਜਾ ਸ਼ਰਾਬ ਦੀ ਵਿਕਰੀ ਤੋਂ ਸਰਕਾਰਾਂ ਨੂੰ ਮਾਲੀਏ ਦਾ ਵੱਡਾ ਹਿੱਸਾ ਆਉਂਦਾ ਹੈ।

ਚੰਡੀਗੜ੍ਹ: ਸੂਬਾ ਸਰਕਾਰਾਂ ਦੀ ਸਲਾਹ ਉੱਪਰ ਕੇਂਦਰ ਸਰਕਾਰ ਲੌਕਡਾਊਨ ਵਧਾਉਣ ਜਾ ਰਹੀ ਹੈ ਪਰ ਕੁਝ ਰਾਹਤ ਦੇਣ ਲਈ ਵੀ ਰਣਨੀਤੀ ਬਣਾ ਰਹੀ ਹੈ। ਸੂਤਰਾਂ ਮੁਤਾਬਕ ਸਰਕਾਰ ਸ਼ਰਾਬ ਦੇ ਠੇਕੇ ਖੋਲ੍ਹਣ ਬਾਰੇ ਵੀ ਵਿਚਾਰ ਕਰ ਰਹੀ ਹੈ। ਇਸ ਦਾ ਕਾਰਨ ਇਹ ਹੈ ਕਿ ਬਹੁਤੀਆਂ ਰਾਜ ਸਰਕਾਰਾਂ ਕੋਲ ਰਿਪੋਰਟਾਂ ਪਹੁੰਚੀਆਂ ਹਨ ਕਿ ਲੋਕ ਇਸ ਗੱਲ਼ੋਂ ਬੇਹੱਦ ਖਫਾ ਹਨ ਕਿ ਸ਼ਰਾਬ ਨਹੀਂ ਮਿਲ ਰਹੀ। ਦੂਜਾ ਸ਼ਰਾਬ ਦੀ ਵਿਕਰੀ ਤੋਂ ਸਰਕਾਰਾਂ ਨੂੰ ਮਾਲੀਏ ਦਾ ਵੱਡਾ ਹਿੱਸਾ ਆਉਂਦਾ ਹੈ। ਇਸ ਲਈ ਕਈ ਸੂਬਿਆਂ ਦੀਆਂ ਸਰਕਾਰਾਂ ਨੇ ਕੇਂਦਰ ਸਰਕਾਰ ਕੋਲ ਪਹੁੰਚ ਕੀਤੀ ਹੈ ਕਿ ਸ਼ਰਾਬ ਨੂੰ ਵੀ ਜ਼ਰੂਰੀ ਵਸਤੂਆਂ ਦੀ ਸੂਚੀ ਵਿੱਚ ਪਾ ਕੇ ਠੇਕੇ ਖੋਲ੍ਹਣ ਦਾ ਆਗਿਆ ਦਿੱਤੀ ਜਾਵੇ। ਇਸ ਲਈ ਕੇਂਦਰ ਸਰਕਾਰ ਲੌਕਡਾਊਨ ਵਧਾਉਣ ਦੇ ਨਾਲ-ਨਾਲ ਠੇਕੇ ਖੋਲ੍ਹਣ ਬਾਰੇ ਵੀ ਵਿਚਾਰ ਕਰ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਸਰਕਾਰ ਤੈਅ ਸਮੇਂ ਲਈ ਠੇਕੇ ਖੋਲ੍ਹਣ ਦੀ ਰਣਨੀਤੀ ਬਣਾ ਰਹੀ ਹੈ। ਉਂਝ ਸਰਕਾਰ ਪੂਰੇ ਦੇਸ਼ ਨੂੰ ਜ਼ੋਨਾਂ ਵਿੱਚ ਵੰਡ ਕੇ ਹੀ ਰਾਹਤ ਦੇਵੇਗੀ। ਸੂਤਰਾਂ ਮੁਤਾਬਕ ਕੇਂਦਰ ਸਰਕਾਰ ਪੂਰੇ ਦੇਸ਼ ਨੂੰ ਤਿੰਨ ਜ਼ੋਨਾਂ ਵਿੱਚ ਵੰਡ ਰਹੀ ਹੈ। ਇਹ ਜ਼ੋਨ ਲਾਲ, ਸੰਤਰੀ ਤੇ ਹਰਾ ਹੋਣਗੇ। ਹਰੇ ਜ਼ੋਨ ਵਿੱਚ ਜੀਵਨ ਆਮ ਵਰਗਾ ਹੋ ਸਕਦਾ ਹੈ। ਇੱਥੇ ਠੇਕੇ ਤੇ ਹੋਰ ਸਿਨੇਮਾ-ਮੌਲ ਵਗੈਰਾ ਖੋਲ੍ਹੇ ਜਾ ਸਕਦੇ ਹਨ। ਸੰਤਰੀ ਜ਼ੋਨ ਵਿੱਚ ਵੀ ਕੁਝ ਰਿਆਇਤਾਂ ਦਿੱਤੀਆਂ ਜਾ ਸਕਦੀਆਂ ਹਨ ਪਰ ਲਾਲ ਜ਼ੋਨ ਵਿੱਚ ਪੂਰੀ ਸਖਤੀ ਹੋਏਗੀ। ਦੱਸ ਦਈਏ ਕਿ ਪੰਜਾਬ ਵਿੱਚ ਕਰਫਿਊ ਤੇ ਪਿੰਡਾਂ ਵਿੱਚ ਪਹਿਰੇ ਲੱਗਣ ਕਰਕੇ ਨਸ਼ਾ ਤਸਕਰੀ ਰੁੱਕ ਗਈ ਹੈ। ਇਸ ਲਈ ਨਸ਼ੇੜੀਆਂ ਕੋਲ ਨਸ਼ਿਆਂ ਦੀ ਸਪਲਾਈ ਨਹੀਂ ਹੋ ਰਹੀ। ਬਹੁਤੇ ਨਸ਼ੇੜੀ ਤਾਂ ਨਸ਼ਾ ਛੁਡਾਊ ਕੇਂਦਰਾਂ ਤੋਂ ਗੋਲੀਆਂ ਲੈ ਕੇ ਸਾਰ ਰਹੇ ਹਨ। ਸਰਕਾਰ ਨੇ ਉਨ੍ਹਾਂ ਨੂੰ ਵੱਧ ਗੋਲੀਆਂ ਦੇਣ ਦੇ ਖੁੱਲ੍ਹ ਦੇ ਦਿੱਤੀ ਸੀ। ਇਸ ਦੇ ਬਾਵਜੂਦ ਜਿਹੜੇ ਨਸ਼ੇੜੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਰਜਿਸਟਰਡ ਨਹੀਂ ਉਨ੍ਹਾਂ ਨੂੰ ਦਿੱਕਤ ਆ ਰਹੀ ਹੈ। ਉਹ ਆਮ ਹਾਲਾਤ ਵਿੱਚ ਹੋਰ ਨਸ਼ਿਆਂ ਦੀ ਥਾਂ ਸ਼ਰਾਬ ਨਾਲ ਵੀ ਡੰਗ ਸਾਰ ਲੈਂਦੇ ਹਨ ਪਰ ਹੁਣ ਸ਼ਰਾਬ ਵੀ ਨਹੀਂ ਮਿਲ ਰਹੀ।

ਟਾਪ ਹੈਡਲਾਈਨ

ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget