ਪੜਚੋਲ ਕਰੋ
Advertisement
ਭਗਵੰਤ ਮਾਨ ਦੀ ਅਪੀਲ, ਗ੍ਰਾਮ ਸਭਾਵਾਂ ਬੁਲਾ 'ਖੇਤੀ ਬਿੱਲਾਂ' ਵਿਰੁੱਧ ਮਤੇ ਕੀਤੇ ਜਾਣ ਪਾਸ
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਗ੍ਰਾਮ ਪੰਚਾਇਤਾਂ ਅਤੇ ਗ੍ਰਾਮ ਸਭਾਵਾਂ ਨੂੰ ਲੋਕਤੰਤਰ ਦੀਆਂ ਜੜਾਂ ਕਰਾਰ ਦਿੰਦੇ ਹੋਏ ਇਹਨਾਂ ਨੂੰ ਖੇਤੀ ਬਿੱਲਾਂ ਖਿਲਾਫ ਕਾਰਗਰ ਹਥਿਆਰ ਦੱਸਿਆ।
ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਗ੍ਰਾਮ ਪੰਚਾਇਤਾਂ ਅਤੇ ਗ੍ਰਾਮ ਸਭਾਵਾਂ ਨੂੰ ਲੋਕਤੰਤਰ ਦੀਆਂ ਜੜਾਂ ਕਰਾਰ ਦਿੰਦੇ ਹੋਏ ਇਹਨਾਂ ਨੂੰ ਖੇਤੀ ਬਿੱਲਾਂ ਖਿਲਾਫ ਕਾਰਗਰ ਹਥਿਆਰ ਦੱਸਿਆ।
ਇੱਕ ਬਿਆਨ ਅਤੇ ਆਪਣੇ ਸੋਸ਼ਲ ਮੀਡੀਆ ਰਾਹੀਂ ਭਗਵੰਤ ਮਾਨ ਨੇ ਕਿਹਾ,
ਉਨ੍ਹਾਂ ਅੱਗੇ ਕਿਹਾ ਕਿ,
ਗ੍ਰਾਮ ਸਭਾ ਬਾਰੇ ਜਾਣਕਾਰੀ ਦਿੰਦਿਆਂ ਭਗਵੰਤ ਮਾਨ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਵਾਲੇ ਹਰ ਪਿੰਡ ‘ਚ ਗ੍ਰਾਮ ਸਭਾ ਹੋਂਦ ਰੱਖਦੀ ਹੈ ਅਤੇ 18 ਸਾਲ ਦਾ ਅਤੇ ਇਸ ਉੱਪਰ ਦਾ ਹਰ ਨਾਗਰਿਕ ਗ੍ਰਾਮ ਸਭਾ ਦਾ ਵੋਟਰ ਹੁੰਦਾ ਹੈ। ਪਿੰਡ ਦਾ ਸਰਪੰਚ/ਪੰਚਾਇਤ ਘੱਟੋ ਘੱਟ ਸੱਤ ਦਿਨ ਦੇ ਨੋਟਿਸ ‘ਤੇ ਵਿਸ਼ੇਸ਼ ਏਜੰਡੇ ਤਹਿਤ ਗ੍ਰਾਮ ਸਭਾ ਦਾ ਇਜਲਾਸ ਬੁਲਾ ਸਕਦਾ ਹੈ, ਇਸ ਲਈ ਸਰਪੰਚ ਨੂੰ ਸੰਬੰਧਿਤ ਬੀਡੀਪੀਓ ਨੂੰ ਪੁੱਛਣ ਦੀ ਨਹੀਂ ਸਿਰਫ਼ ਸੂਚਿਤ ਕਰਨ ਦੀ ਜ਼ਰੂਰਤ ਹੁੰਦੀ ਹੈ। ਜੇਕਰ ਕਿਸੇ ਕਾਰਨ ਜਾਂ ਦਬਾਅ ਕਾਰਨ ਸਰਪੰਚ ਗ੍ਰਾਮ ਸਭਾ ਦਾ ਇਜਲਾਸ ਬੁਲਾਉਣ ਤੋਂ ਆਨਾਕਾਨੀ ਕਰਦਾ ਹੈ ਤਾਂ ਪਿੰਡ ਦੇ 20 ਫ਼ੀਸਦੀ ਵੋਟਰ ਦਸਤਖ਼ਤ ਕਰਕੇ ਬੀਡੀਪੀਓ ਰਾਹੀਂ ਗ੍ਰਾਮ ਸਭਾ ਇਜਲਾਸ ਬੁਲਾ ਸਕਦੇ ਹਨ। ਇਜਲਾਸ ਦੇ ਏਜੰਡੇ ‘ਚ ਖੇਤੀ ਸੰਬੰਧੀ ਕੇਂਦਰੀ ਕਾਨੂੰਨਾਂ ‘ਤੇ ਬਹਿਸ-ਵਿਚਾਰ ਕਾਰਵਾਈ ਰਜਿਸਟਰ ‘ਤੇ ਦਰਜ ਹੋਣੀ ਜ਼ਰੂਰੀ ਹੈ।
ਬਹੁਮਤ ਨਾਲ ਪਾਸ ਹੋਇਆ ਏਜੰਡਾ ਪੰਚਾਇਤ ਦੇ ਕਾਰਵਾਈ ਰਜਿਸਟਰ ‘ਚ ਦਰਜ ਹੋਣਾ ਲਾਜ਼ਮੀ ਹੈ, ਕਿਉਂਕਿ ਪੰਚਾਇਤ ਦੇ ਲੈਟਰ ਪੈਡ ‘ਤੇ ਅਜਿਹੀ ਕਾਰਵਾਈ ਕਾਨੂੰਨੀ ਤੌਰ ‘ਤੇ ਕੋਈ ਮਾਇਨੇ ਨਹੀਂ ਰੱਖਦੀ। ਭਗਵੰਤ ਮਾਨ ਨੇ ਦੱਸਿਆ ਕਿ ਨਗਰ ਪੰਚਾਇਤ ਇਸ ਤਰਜ਼ ‘ਤੇ ਵਾਰਡ ਸਭਾਵਾਂ ਬੁਲਾ ਸਕਦੀਆਂ ਹਨ।ਭਗਵੰਤ ਮਾਨ ਨੇ ਪੰਜਾਬ ਦੀਆਂ ਸਾਰੀਆਂ ਪੰਚਾਇਤਾਂ ਅਤੇ ਪਿੰਡਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀਬਾਜ਼ੀ ਜਾਂ ਧੜੇਬੰਦੀ ਤੋਂ ਉੱਤੇ ਉੱਠ ਕੇ ਗ੍ਰਾਮ ਸਭਾਵਾਂ ਬੁਲਾ ਕੇ ਮੋਦੀ ਸਰਕਾਰ ਦੇ ਖੇਤੀ ਬਿੱਲਾਂ ਵਿਰੁੱਧ ਮਤੇ ਪਾਸ ਕਰਨ।
" ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਗ੍ਰਾਮ ਸਭਾਵਾਂ ਰਾਹੀਂ ਰੱਦ ਕਰਨ ਦੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਗ੍ਰਾਮ ਸਭਾਵਾਂ ਵੱਲੋਂ ਸਹੀ ਪ੍ਰਕਿਰਿਆ ਰਾਹੀਂ ਖੇਤੀ ਸੰਬੰਧੀ ਕਾਲੇ ਕਾਨੂੰਨਾਂ ਵਿਰੁੱਧ ਪਾਸ ਕੀਤੇ ਮਤੇ ਜਦੋਂ ਸਥਾਨਕ ਐਸਡੀਐਮ/ਡਿਪਟੀ ਕਮਿਸ਼ਨਰਾਂ ਰਾਹੀਂ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਕੋਲ ਪੁੱਜਣਗੇ ਤਾਂ ਸਰਕਾਰ ਹਿੱਲ ਜਾਵੇਗੀ, ਕਿਉਂਕਿ ਲੋਕਤੰਤਰਿਕ ਵਿਵਸਥਾ ‘ਚ ਸੰਵਿਧਾਨਕ ਤੌਰ ‘ਤੇ ਗ੍ਰਾਮ ਸਭਾ ਦੇ ਬਹੁਮਤ ਵਾਲੇ ਫ਼ੈਸਲੇ ਦਾ ਕੋਈ ਤੋੜ ਨਹੀਂ ਹੈ। "
-
" ਇਹ ਮਤੇ ਕਾਲੇ ਕਾਨੂੰਨਾਂ ਵਿਰੁੱਧ ਭਵਿੱਖ ‘ਚ ਲੜੀ ਜਾਣ ਵਾਲੀ ਕਾਨੂੰਨੀ ਲੜਾਈ ਦੌਰਾਨ ਵੀ ਬੇਹੱਦ ਅਹਿਮ ਦਸਤਾਵੇਜ਼ੀ ਸਬੂਤ ਬਣਨਗੇ। ਗ੍ਰਾਮ ਪੰਚਾਇਤਾ ਨੂੰ ਇਹ ਕਾਰਵਾਈ ਸਹੀ ਪ੍ਰਕਿਰਿਆ ਰਾਹੀਂ ਨੇਪਰੇ ਚੜ੍ਹਾਉਣੀ ਹੋਵੇਗੀ। "
-
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਤਕਨਾਲੌਜੀ
ਵਿਸ਼ਵ
ਪੰਜਾਬ
ਦੇਸ਼
Advertisement