ਪੰਜਾਬ 'ਚ ਰੂਹ ਕੰਬਾਊ ਘਟਨਾ, ਪੋਤੇ ਨੇ 70 ਸਾਲਾ ਦਾਦੀ ਦਾ ਚਾਕੂ ਮਾਰ-ਮਾਰ ਕੀਤਾ ਕਤਲ
Crime News: ਮੋਹਾਲੀ ਦੇ ਡੇਰਾਬੱਸੀ ਵਿੱਚ ਪੋਤੇ ਨੇ ਆਪਣੀ 70 ਸਾਲਾ ਦਾਦੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਜਿਸ ਵੇਲੇ ਉਸ ਨੇ ਆਪਣੀ ਦਾਦੀ 'ਤੇ ਚਾਕੂ ਨਾਲ ਵਾਰ ਕੀਤੇ, ਉਸ ਵੇਲੇ ਉਹ ਨਸ਼ੇ ਵਿੱਚ ਧੁੱਤ ਸੀ।

Crime News: ਮੋਹਾਲੀ ਦੇ ਡੇਰਾਬੱਸੀ ਵਿੱਚ ਪੋਤੇ ਨੇ ਆਪਣੀ 70 ਸਾਲਾ ਦਾਦੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਜਿਸ ਵੇਲੇ ਉਸ ਨੇ ਆਪਣੀ ਦਾਦੀ 'ਤੇ ਚਾਕੂ ਨਾਲ ਵਾਰ ਕੀਤੇ, ਉਸ ਵੇਲੇ ਉਹ ਨਸ਼ੇ ਵਿੱਚ ਧੁੱਤ ਸੀ। ਇੰਨਾ ਹੀ ਨਹੀਂ ਲਾਸ਼ ਨੂੰ ਲੁਕਾਉਣ ਲਈ ਉਸ ਨੇ ਉਸ ਉੱਤੇ ਗੈਸ ਸਿਲੰਡਰ ਰੱਖਿਆ ਅਤੇ ਇਸਨੂੰ ਚਾਦਰ ਨਾਲ ਢੱਕ ਦਿੱਤਾ।
ਮ੍ਰਿਤਕ ਦੀ ਪਛਾਣ 85 ਸਾਲਾ ਗੁਰਬਚਨ ਕੌਰ ਵਜੋਂ ਹੋਈ ਹੈ, ਜਦੋਂ ਕਿ ਦੋਸ਼ੀ ਦੀ ਪਛਾਣ ਆਸ਼ੀਸ਼ ਵਜੋਂ ਹੋਈ ਹੈ। ਡੇਰਾਬੱਸੀ ਪੁਲਿਸ ਸਟੇਸ਼ਨ ਦੇ ਇੰਚਾਰਜ ਸੁਮਿਤ ਮੋਰ ਨੇ ਕਿਹਾ ਕਿ ਪੁਲਿਸ ਨੇ ਲਾਸ਼ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਦੋਸ਼ੀ ਆਸ਼ੀਸ਼ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਜਿਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।





















