ਚੰਡੀਗੜ੍ਹ: ਕਾਂਗਰਸ ਸਰਕਾਰ ਦੇ ਦੂਜੇ ਬਜਟ 'ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ 50 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਗਿਆ ਹੈ। ਪੰਜਾਬ 'ਚ 30 ਨਵੇਂ ਕਾਲਜ ਖੋਲ੍ਹਣ ਲਈ ਸਰਕਾਰ ਨੇ 30 ਕਰੋੜ ਰੁਪਏ ਅਲਾਟ ਕੀਤੇ ਹਨ।


ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਦੱਸਿਆ ਕਿ ਪੰਜਾਬ ਦੀਆਂ ਯੂਨੀਵਰਸਿਟੀਆਂ ਨੂੰ ਦਿੱਤੀ ਜਾਣ ਵਾਲੀ ਗ੍ਰਾਂਟ 'ਚ 6 ਫ਼ੀ ਸਦ ਵਾਧਾ ਕੀਤਾ ਜਾਵੇਗਾ। ਪੰਜਾਬੀ ਯੂਨੀਵਰਸਿਟੀ ਦੀ ਮਹਾਰਾਣਾ ਪ੍ਰਤਾਪ ਚੇਅਰ ਨੂੰ 2 ਕਰੋੜ ਰੁਪਏ ਮਿਲੇ। ਮਨਪ੍ਰੀਤ ਬਾਦਲ ਨੇ ਪੰਜਾਬ ਦਾ ਕੈਂਸਰ ਇੰਸਟੀਟਿਊਟ ਅੰਮ੍ਰਿਤਸਰ ਨੂੰ 39 ਕਰੋੜ ਦੇਣ ਦਾ ਐਲਾਨ ਕੀਤਾ।

ਇਸ ਤੋਂ ਇਲਾਵਾ ਸਰਕਾਰ ਨੇ 16,000 ਕਿਲੋਮੀਟਰ ਸੜਕਾਂ ਵਿਛਾਉਣ ਲਈ 2000 ਕਰੋੜ ਰੁਪਏ ਨਿਰਧਾਰਿਤ ਕੀਤੇ ਗਏ ਹਨ।