Punjab News: ਗ੍ਰੰਥੀ ਵੱਲੋਂ ਗੁਰਦੁਆਰਾ ਸਾਹਿਬ ਤੋਂ ਚੋਰੀ ਕੀਤਾ ਲੈਟਰ ਪੈਡ, ਪ੍ਰੇਮ ਵਿਆਹ ਕਰਵਾਉਣ ਵਾਲਿਆਂ ਨੂੰ ਜਾਰੀ ਕਰ ਰਿਹਾ ਸੀ ਮੈਰਿਜ ਸਰਟੀਫਿਕੇਟ
Punjab News: ਗ੍ਰੰਥੀ ਵੱਲੋਂ ਗੁਰਦੁਆਰਾ ਸਾਹਿਬ ਤੋਂ ਚੋਰੀ ਕੀਤਾ ਲੈਟਰ ਪੈਡ, ਪ੍ਰੇਮ ਵਿਆਹ ਕਰਵਾਉਣ ਵਾਲਿਆਂ ਨੂੰ ਫਰਜੀ ਮੈਰਿਜ ਸਰਟੀਫਿਕੇਟ ਜਾਰੀ ਕਰ ਰਿਹਾ ਸੀ । ਜਿਸ ਤੋਂ ਬਾਅਦ ਤਰਥੱਲੀ ਮੱਚ ਗਈ। ਇਸ ਤੋਂ ਬਾਅਦ ਪੁਲਿਸ ਐਕਸ਼ਨ ਵਿੱਚ ਆਈ...
Punjab News: ਬਠਿੰਡਾ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਗ੍ਰੰਥੀ ਵੱਲੋਂ ਗੁਰਦੁਆਰਾ ਸਾਹਿਬ ਤੋਂ ਲੈਟਰ ਪੈਡ ਚੋਰੀ ਕਰ ਲਿਆ। ਜਿਸ ਤੋਂ ਬਾਅਦ ਉਹ ਇਸ ਦੀ ਵਰਤੋਂ ਪ੍ਰੇਮ ਵਿਆਹ ਕਰਾਉਣ ਵਾਲਿਆਂ ਨੂੰ ਮੈਰਿਜ ਸਰਟੀਫਿਕੇਟ ਜਾਰੀ ਕਰ ਰਿਹਾ ਸੀ। ਅਜਿਹੇ ਦੇ ਵਿੱਚ ਸੋਮਵਾਰ ਨੂੰ ਪੁਲਿਸ ਨੇ ਮਾਮਲਾ ਦਰਜ ਕਰਕੇ ਗ੍ਰੰਥੀ ਨੂੰ ਗ੍ਰਿਫਤਾਰ ਕੀਤਾ ਹੈ।
ਜਾਣੋ ਪੂਰਾ ਮਾਮਲਾ ਹੈ ਕੀ?
ਬਠਿੰਡਾ ਦੇ ਪਿੰਡ ਕੋਟਸ਼ਮੀਰ ਵਿਖੇ ਗੁਰਦੁਆਰਾ ਚੁਕੇਰੀਆਂ ਸਾਹਿਬ ਵਿੱਚ ਬਤੌਰ ਗ੍ਰੰਥੀ ਕੰਮ ਕਰਨ ਵਾਲੇ ਪ੍ਰਗਟ ਸਿੰਘ ਵਾਸੀ ਬਦਿਆਲਾ ਜ਼ਿਲਾ ਫਤਿਹਾਬਾਦ ਹਰਿਆਣਾ ਨੂੰ ਥਾਣਾ ਸਦਰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਕਿਉਂਕਿ ਗ੍ਰੰਥੀ ਸਿੰਘ ਵੱਲੋਂ ਗੁਰਦੁਆਰਾ ਸਾਹਿਬ ਦੀ ਲੈਟਰ ਪੈਡ ਅਤੇ ਮੋਹਰ ਚੋਰੀ ਕਰਕੇ ਪ੍ਰੇਮ ਵਿਆਹ ਕਰਵਾਉਣ ਵਾਲਿਆਂ ਨੂੰ ਮੈਰਿਜ ਸਰਟੀਫਿਕੇਟ ਜਾਰੀ ਕੀਤੇ ਗਏ ਸਨ।
ਫਰਜ਼ੀ ਮੈਰਿਜ ਸਰਟੀਫਿਕੇਟ ਜਾਰੀ
ਥਾਣਾ ਸਦਰ ਦੇ ਇੰਚਾਰਜ ਮੇਜਰ ਸਿੰਘ ਨੇ ਦੱਸਿਆ ਕਿ ਉਹਨਾਂ ਪਾਸ ਹਰਪ੍ਰੀਤ ਸਿੰਘ ਵਾਸੀ ਕੋਟਸ਼ਮੀਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਗੁਰਦੁਆਰਾ ਚਕੇਰੀਆਂ ਸਾਹਿਬ ਵਿਖੇ ਬਤੌਰ ਗ੍ਰੰਥੀ ਪ੍ਰਗਟ ਸਿੰਘ ਕੰਮ ਕਰਦੇ ਸਨ ਜੋ ਕਿ 17 ਜੁਲਾਈ 2024 ਨੂੰ ਗੁਰਦੁਆਰਾ ਸਾਹਿਬ ਦੀ ਬਤੌਰ ਗ੍ਰੰਥੀ ਸਿੰਘ ਸੇਵਾ ਛੱਡ ਗਿਆ ਸੀ। ਇਸ ਦੌਰਾਨ ਹੀ ਪ੍ਰਗਟ ਸਿੰਘ ਗੁਰਦੁਆਰਾ ਸਾਹਿਬ ਚਕੇਰੀਆਂ ਸਾਹਿਬ ਦੀ ਲੈਟਰ ਪੈਡ ਅਤੇ ਮੋਹਰ ਨਾਲ ਲੈ ਗਿਆ ਸੀ ਅਤੇ ਹੁਣ ਹੰਸ ਨਗਰ ਬਠਿੰਡਾ ਵਿਖੇ ਗੁਰਦੁਆਰਾ ਸਾਹਿਬ ਵਿੱਚ ਆਪਣੀਆਂ ਸੇਵਾਵਾਂ ਦੇ ਰਹੇ ਹਨ ਅਤੇ ਇਸ ਦੌਰਾਨ ਉਨਾਂ ਵੱਲੋਂ ਗੁਰਦੁਆਰਾ ਚੁਕੇਰੀਆਂ ਸਾਹਿਬ ਦੀ ਲੈਟਰ ਪੈਡ ਦੀ ਵਰਤੋਂ ਕਰਦੇ ਹੋਏ ਪ੍ਰੇਮ ਵਿਆਹ ਕਰਵਾਉਣ ਵਾਲਿਆਂ ਨੂੰ ਫਰਜ਼ੀ ਮੈਰਿਜ ਸਰਟੀਫਿਕੇਟ ਜਾਰੀ ਕੀਤੇ ਜਾ ਰਹੇ ਹਨ । ਹਰਪ੍ਰੀਤ ਸਿੰਘ ਦੀ ਸ਼ਿਕਾਇਤ ਤੇ ਮਾਮਲਾ ਦਰਜ ਕਰਕੇ ਗ੍ਰੰਥੀ ਪ੍ਰਗਟ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ।
ਹੋਰ ਪੜ੍ਹੋ : ਕੌਣ ਹੈ ਏਅਰ ਮਾਰਸ਼ਲ ਅਮਰਪ੍ਰੀਤ ਸਿੰਘ, ਜੋ ਬਣਨਗੇ ਅਗਲੇ ਹਵਾਈ ਸੈਨਾ ਦੇ ਮੁੱਖੀ?
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।