Punjab News: ਲੋਹੜੀ ਮੌਕੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ! ਜਲਦ ਮਿਲੇਗਾ 119 ਫ਼ੀਸਦੀ ਡੀਏ
ਲੋਹੜੀ ਮੌਕੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ ਹੈ। ਸਰਕਾਰੀ ਮੁਲਾਜ਼ਮਾਂ ਨੂੰ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਪੰਜਾਬ ਦੇ ਸਾਰੇ ਮੁਲਾਜ਼ਮਾਂ ਨੂੰ ਆਉਂਦੇ ਤਿੰਨ ਮਹੀਨਿਆਂ ’ਚ ਪਹਿਲੀ ਜੁਲਾਈ, 2015 ਤੋਂ 119 ਫ਼ੀਸਦੀ ਡੀਏ ਮਿਲੇਗਾ।
Punjab News: ਲੋਹੜੀ ਮੌਕੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ ਹੈ। ਸਰਕਾਰੀ ਮੁਲਾਜ਼ਮਾਂ ਨੂੰ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਪੰਜਾਬ ਦੇ ਸਾਰੇ ਮੁਲਾਜ਼ਮਾਂ ਨੂੰ ਆਉਂਦੇ ਤਿੰਨ ਮਹੀਨਿਆਂ ’ਚ ਪਹਿਲੀ ਜੁਲਾਈ, 2015 ਤੋਂ 119 ਫ਼ੀਸਦੀ ਡੀਏ ਮਿਲੇਗਾ। ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਵਧੀਕ ਐਡਵੋਕੇਟ ਜਨਰਲ ਨੇ ਇਸ ਸਬੰਧੀ ਹਲਫ਼ਨਾਮਾ ਪੰਜਾਬ ਹਰਿਆਣਾ ਹਾਈ ਕੋਰਟ ’ਚ ਦਿੱਤਾ ਹੈ।
ਪੰਜਾਬ ਸਰਕਾਰ ਦੇ ਵਕੀਲ ਨੇ ਜਸਟਿਸ ਅਨਿਲ ਖੇਤਰਪਾਲ ਦੇ ਬੈਂਚ ਅੱਗੇ ਮੰਨਿਆ ਕਿ ਸਾਰੇ ਮੁਲਾਜ਼ਮ ਲਾਭ ਦੇ ਹੱਕਦਾਰ ਹਨ। ਉਨ੍ਹਾਂ ਇਹ ਵੀ ਮੰਨਿਆ ਕਿ ਸਾਰੇ ਮੁਲਾਜ਼ਮਾਂ ਨਾਲ ਬਿਨਾਂ ਕਿਸੇ ਵਿਤਕਰੇ ਦੇ ਇਕੋ ਜਿਹਾ ਵਿਹਾਰ ਕੀਤਾ ਜਾਣਾ ਚਾਹੀਦਾ ਹੈ। ਕੁਲਜੀਤ ਸਿੰਘ ਤੇ ਹੋਰ ਮੁਲਾਜ਼ਮਾਂ ਨੇ ਭੱਤਿਆਂ ਲਈ ਅਦਾਲਤ ਦਾ ਰੁਖ਼ ਕੀਤਾ ਸੀ। ਪਟੀਸ਼ਨਰਾਂ ਨੇ ਹੋਰ ਮੁਲਾਜ਼ਮਾਂ ਦੇ ਬਰਾਬਰ ਹੀ ਭੱਤਾ ਜਾਰੀ ਕਰਨ ਦੀ ਮੰਗ ਕੀਤੀ ਸੀ।
ਪੰਜਾਬ ਸਰਕਾਰ ਤੇ ਸਬੰਧਤ ਧਿਰਾਂ ਨੂੰ ਲਾਭ ਦੇਣ ਦੇ ਨਿਰਦੇਸ਼ ਜਾਰੀ ਕਰਨ ਦੀ ਮੰਗ ਕਰਦਿਆਂ ਪਟੀਸ਼ਨਰਾਂ ਦੇ ਵਕੀਲ ਅਮਰੀਕ ਸਿੰਘ ਨੇ ਦਾਅਵਾ ਕੀਤਾ ਕਿ ਹਰੇਕ ਮੁਲਾਜ਼ਮ ਨੂੰ ਇਕ ਹੋਰ ਪਟੀਸ਼ਨ ਰਾਹੀਂ ਲਾਭ ਦਿੱਤੇ ਜਾ ਚੁੱਕੇ ਹਨ। ਖੇਤਰਪਾਲ ਦੇ ਬੈਂਚ ਅੱਗੇ ਪਿਛਲੀ ਤਰੀਕ ’ਤੇ ਪੇਸ਼ ਹੁੰਦਿਆਂ ਅਮਰੀਕ ਸਿੰਘ ਨੇ ਕਿਹਾ ਸੀ ਕਿ ਲਾਭ ਸਿਰਫ਼ ਉਨ੍ਹਾਂ ਪਟੀਸ਼ਨਰਾਂ ਤੱਕ ਸੀਮਤ ਰੱਖੇ ਗਏ ਸਨ ਜਿਸ ਕਾਰਨ ਹੋਰ ਮੁਲਾਜ਼ਮਾਂ ਨੂੰ ਰਾਹਤ ਲਈ ਹਾਈ ਕੋਰਟ ਦਾ ਕੁੰਡਾ ਖੜਕਾਉਣਾ ਪਿਆ ਹੈ।
ਵੀਰਵਾਰ ਨੂੰ ਜਿਵੇਂ ਹੀ ਕੇਸ ਦੀ ਸੁਣਵਾਈ ਸ਼ੁਰੂ ਹੋਈ ਤਾਂ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਵਧੀਕ ਐਡਵੋਕੇਟ ਜਨਰਲ ਆਰਕੇ ਕਪੂਰ ਨੇ ਕਬੂਲਿਆ ਕਿ ਸਰਕਾਰੀ ਮੁਲਾਜ਼ਮ ਪਹਿਲੀ ਜੁਲਾਈ, 2015 ਤੋਂ 119 ਫ਼ੀਸਦੀ ਡੀਏ ਦੇ ਹੱਕਦਾਰ ਹਨ। ਜਸਟਿਸ ਖੇਤਰਪਾਲ ਨੇ ਉਸ ਦੇ ਬਿਆਨ ਦਾ ਨੋਟਿਸ ਲੈਂਦਿਆਂ ਨਿਰਦੇਸ਼ ਦਿੱਤੇ ਕਿ ਨਾ ਸਿਰਫ਼ ਪਟੀਸ਼ਨਰਾਂ ਸਗੋਂ ਸਾਰੇ ਮੁਲਾਜ਼ਮਾਂ ਨੂੰ ਅੱਜ ਤੋਂ ਤਿੰਨ ਮਹੀਨਿਆਂ ਦੇ ਅੰਦਰ ਲਾਭ ਦਿੱਤਾ ਜਾਵੇ ਕਿਉਂਕਿ ਹੋਰ ਮੁਲਾਜ਼ਮਾਂ (ਕੱਚੇ ਤੇ ਪੱਕੇ) ਨਾਲ ਕੋਈ ਧੱਕਾ ਨਹੀਂ ਕੀਤਾ ਜਾ ਸਕਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ