ਚੰਡੀਗੜ੍ਹ: ਤਿੰਨ ਖੇਤੀ ਕਾਨੂੰਨ ਰੱਦ ਹੋਣ ਮਗਰੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸ਼ੁਕਰੀਆ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਗੁਰਪੁਬ ਮੌਕੇ ਸਾਰੇ ਪੰਜਾਬੀਆਂ ਦੀ ਮੰਗ ਪ੍ਰਵਾਨ ਕਰਦਿਆਂ ਖੇਤੀ ਕਾਨੂੰਨ ਵਾਪਸ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ।




ਦੱਸ ਦਈੇ ਕਿ ਪ੍ਰਧਾਨ ਮੰਤਰੀ ਮੋਦੀ ਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਹੈ। ਦੇਸ਼ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੋਦੀ ਨੇ ਗੁਰੂ ਪੁਰਬ ਤੇ ਕਾਰਤਿਕ ਪੂਰਨਿਮ ਦੇ ਵਿਸ਼ੇਸ਼ ਮੌਕੇ 'ਤੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ।


ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦੇਸ਼ ਵਾਸੀਆਂ ਤੋਂ ਮੁਆਫੀ ਮੰਗਦੇ ਹੋਏ ਕਹਿਣਾ ਚਾਹੁੰਦੇ ਹਾਂ ਕਿ ਸਾਡੀ ਤਪੱਸਿਆ 'ਚ ਕੋਈ ਨਾ ਕੋਈ ਕਮੀ ਜ਼ਰੂਰ ਆਈ ਹੋਵੇਗੀ। ਉਨ੍ਹਾਂ ਕਿਹਾ ਕਿ ਕੁਝ ਕਿਸਾਨ ਭਰਾਵਾਂ ਨੂੰ ਮਨਾ ਨਹੀਂ ਸਕੇ।


ਇਹ ਵੀ ਪੜ੍ਹੋ: Farm Law Repealed: ਖੇਤੀ ਕਾਨੂੰਨ ਰੱਦ ਹੋਣ ਮਗਰੋਂ ਬੋਲੇ ਕੇਜਰੀਵਾਲ, ਕਿਸਾਨ ਅੰਦੋਲਨ ਨੂੰ ਆਉਣ ਵਾਲੀਆਂ ਪੀੜ੍ਹੀਆਂ ਯਾਦ ਰੱਖਣਗੀਆਂ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904