ਵੱਡੀ ਖਬਰ! ਪੰਜਾਬ 'ਚ ਚੋਣਾਂ ਦੀ ਤਾਰੀਖ ਵਧਾਈ, ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ
ਪੰਜਾਬ ਵਿੱਚ ਚੋਣਾਂ ਦੀ ਤਾਰੀਖ ਵਧਾ ਦਿੱਤੀ ਗਈ ਹੈ। ਹੁਣ 14 ਫਰਵਰੀ ਦੀ ਬਜਾਏ 20 ਫਰਵਰੀ ਨੂੰ ਵੋਟਾਂ ਪੈਣਗੀਆਂ।
ਚੰਡੀਗੜ੍ਹ: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੀ ਤਾਰੀਖ ਵਧਾ ਦਿੱਤੀ ਗਈ ਹੈ। ਹੁਣ 14 ਫਰਵਰੀ ਦੀ ਬਜਾਏ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਚੋਣ ਕਮਿਸ਼ਨ ਨੇ ਇਹ ਫੈਸਲਾ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਕੀਤੀ ਗਈ ਅਪੀਲ ਮਗਰੋਂ ਲਿਆ ਹੈ। ਗੁਰੂ ਰਵਿਦਾਸ ਜੈਅੰਤੀ ਦੇ ਮੱਦੇਨਜ਼ਰ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣ ਕਮਿਸ਼ਨ ਨੂੰ ਵੋਟਾਂ ਦੀ ਮਿਤੀ ਅੱਗੇ ਵਧਾਉਣ ਦੀ ਅਪੀਲ ਕੀਤੀ ਗਈ ਸੀ। ਚੋਣ ਕਮਿਸ਼ਨ (Election Commission) ਨੇ ਇਸ ਬਾਰੇ ਅੱਜ ਅਹਿਮ ਬੈਠਕ ਕਰਕੇ ਚੋਣਾਂ ਦੀ ਤਾਰੀਖ 20 ਫਰਵਰੀ ਕਰ ਦਿੱਤੀ ਹੈ। ਇਸ ਦੇ ਨਾਲ ਹੀ ਨਵਾਂ ਸ਼ੈਡਿਊਲ ਜਾਰੀ ਕੀਤਾ ਹੈ।
ਚੋਣਾਂ ਲਈ ਨਵਾਂ ਸ਼ੈਡਿਊਲ:
1. ਨੋਟੀਫਿਕੇਸ਼ਨ ਦੀ ਮਿਤੀ: 25 ਜਨਵਰੀ 2022 (ਮੰਗਲਵਾਰ)
2. ਨਾਮਜ਼ਦਗੀ ਦੀ ਆਖਰੀ ਮਿਤੀ: 1 ਫਰਵਰੀ 2022 (ਮੰਗਲਵਾਰ)
3. ਪੜਤਾਲ ਦੀ ਮਿਤੀ: 2 ਫਰਵਰੀ 2022 (ਬੁੱਧਵਾਰ)
4. ਪਰਚਾ ਵਾਪਸ ਲੈਣ ਦੀ ਮਿਤੀ: 4 ਫਰਵਰੀ 2022 (ਸ਼ੁੱਕਰਵਾਰ)
5. ਪੋਲ ਦੀ ਮਿਤੀ: 20 ਫਰਵਰੀ 2022 (ਐਤਵਾਰ)।
ਵੋਟਾਂ ਦੀ ਗਿਣਤੀ 10 ਮਾਰਚ 2022 (ਵੀਰਵਾਰ) ਨੂੰ ਕੀਤੀ ਜਾਵੇਗੀ।
Punjab Assembly election will be held on 20th February: ECI pic.twitter.com/rPJTAt0OE
— ANI (@ANI) January 17, 2022 ਦੱਸ ਦਈਏ ਕਿ ਰਵਿਦਾਸ ਜੈਅੰਤੀ ਮਨਾਉਣ ਲਈ ਲੱਖਾਂ ਸ਼ਰਧਾਲੂ ਉੱਤਰ ਪ੍ਰਦੇਸ਼ ਦੇ ਵਾਰਾਣਸੀ ਜਾਂਦੇ ਹਨ। ਸਿਆਸੀ ਪਾਰਟੀਆਂ ਦਾ ਮੰਨਣਾ ਹੈ ਕਿ ਇਸ ਕਾਰਨ ਸ਼ਰਧਾਲੂ ਵੋਟ ਨਹੀਂ ਪਾ ਸਕਣਗੇ। ਇਸ ਸਾਲ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ 16 ਫਰਵਰੀ ਨੂੰ ਆ ਰਿਹਾ ਹੈ।
ਇਸ ਲਈ ਕਈ ਸਿਆਸੀ ਪਾਰਟੀਆਂ ਨੇ ਰਵਿਦਾਸ ਜੈਅੰਤੀ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੂੰ ਚੋਣਾਂ ਦੀਆਂ ਤਰੀਕਾਂ ਵਧਾਉਣ ਦੀ ਅਪੀਲ ਕੀਤੀ ਸੀ। ਇਹ ਮੰਗ ਕਰਨ ਵਾਲਿਆਂ ਵਿੱਚ ਸੱਤਾਧਾਰੀ ਕਾਂਗਰਸ ਦੇ ਨਾਲ-ਨਾਲ ਬਸਪਾ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਤੇ ਪੰਜਾਬ ਲੋਕ ਕਾਂਗਰਸ ਆਦਿ ਸ਼ਾਮਲ ਹਨ।