ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ ! ਪੰਜਾਬ ਪੁਲਿਸ ਵਿੱਚ ਨਿਕਲਣਗੀਆਂ 10 ਹਜ਼ਾਰ ਨਵੀਆਂ ਅਸਾਮੀਆਂ, 1205 ਪੁਲਿਸ ਮੁਲਾਜ਼ਮਾਂ ਨੂੰ ਮਿਲੇ ਨਿਯੁਕਤੀ ਪੱਤਰ
ਪੰਜਾਬ ਵਿੱਚ ਸਾਡੀ ਸਰਕਾਰ ਦੇ ਢਾਈ ਸਾਲ ਪੂਰੇ ਹੋ ਗਏ ਹਨ, ਬਾਕੀ ਰਹਿੰਦੇ ਢਾਈ ਸਾਲ ਦੇ ਕਾਰਜਕਾਲ ਵਿੱਚ ਪੰਜਾਬ ਪੁਲਿਸ ਨੂੰ ਪੂਰੇ ਦੇਸ਼ ਲਈ ਇੱਕ ਰੋਲ ਮਾਡਲ ਵਜੋਂ ਸਥਾਪਿਤ ਕੀਤਾ ਜਾਵੇਗਾ। ਇਹ ਸ਼ਬਦ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਹੇ।
Punjab News: ਪੰਜਾਬ ਪੁਲਿਸ ਵਿੱਚ ਜਲਦ ਹੀ 10 ਹਜ਼ਾਰ ਨਵੀਆਂ ਅਸਾਮੀਆਂ ਸਿਰਜੀਆਂ ਜਾਣਗੀਆਂ। ਪੁਲਿਸ ਵਿੱਚ ਹੁਣ ਤੱਕ 8705 ਨੌਜਵਾਨ ਭਰਤੀ ਕੀਤੇ ਜਾ ਚੁੱਕੇ ਹਨ। ਇਸ ਵੇਲੇ 1205 ਪੁਲਿਸ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ ਬਾਕੀ ਰਹਿੰਦੇ ਨੌਜਵਾਨਾਂ ਨੂੰ ਵੀ ਜਲਦੀ ਹੀ ਨਿਯੁਕਤੀ ਪੱਤਰ ਦਿੱਤੇ ਜਾਣਗੇ।
ਪੰਜਾਬ ਵਿੱਚ ਸਾਡੀ ਸਰਕਾਰ ਦੇ ਢਾਈ ਸਾਲ ਪੂਰੇ ਹੋ ਗਏ ਹਨ, ਬਾਕੀ ਰਹਿੰਦੇ ਢਾਈ ਸਾਲ ਦੇ ਕਾਰਜਕਾਲ ਵਿੱਚ ਪੰਜਾਬ ਪੁਲਿਸ ਨੂੰ ਪੂਰੇ ਦੇਸ਼ ਲਈ ਇੱਕ ਰੋਲ ਮਾਡਲ ਵਜੋਂ ਸਥਾਪਿਤ ਕੀਤਾ ਜਾਵੇਗਾ। ਇਹ ਸ਼ਬਦ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿਖੇ ਪੰਜਾਬ ਪੁਲਿਸ ਫੋਰਸ ਵਿੱਚ ਭਰਤੀ ਹੋਏ ਨਵੇਂ ਪੁਲਿਸ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦੇਣ ਮੌਕੇ ਕਹੇ।
ਪੁਲਿਸ ਵਿਭਾਗ ਦੇ 1205 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ CM ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਜੀ ਚੰਡੀਗੜ੍ਹ ਤੋਂ Live https://t.co/o1QWLF3BDy
— AAP Punjab (@AAPPunjab) November 16, 2024
ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਦੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਸੰਭਾਲੀ ਸੀ ਤਾਂ ਸੂਬੇ ਵਿੱਚ ਕਾਨੂੰਨ ਵਿਵਸਥਾ ਦਾ ਬਹੁਤ ਬੁਰਾ ਹਾਲ ਸੀ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿਚ ਰਾਸ਼ਟਰੀ ਪੱਧਰ 'ਤੇ ਇੱਕ ਸਰਵੇਖਣ ਕੀਤਾ ਗਿਆ ਸੀ, ਜਿਸ ਵਿਚ ਦੇਸ਼ ਦੇ ਸਾਰੇ ਰਾਜਾਂ ਦੀ ਪੁਲਿਸ ਦੀ ਕੰਮ ਕਰਨ ਦੀ ਗੱਲ ਕੀਤੀ ਗਈ ਸੀ, ਜਿਸ ਵਿਚ ਪੰਜਾਬ ਪੂਰੇ ਦੇਸ਼ ਵਿਚ ਦੂਜੇ ਸਥਾਨ 'ਤੇ ਸੀ, ਜਿੱਥੇ ਪੁਲਿਸ ਦਾ ਕਾਨੂੰਨ ਬਣਾਈ ਰੱਖਣ ਵਿਚ ਅਹਿਮ ਯੋਗਦਾਨ ਸੀ
ਪੰਜਾਬ ਦੇ ਮੁੱਖ ਮੰਤਰੀ ਭਗਵਤ ਮਾਨੇ ਨੇ 1205 ਨੌਜਵਾਨਾਂ ਨੂੰ ਪੁਲਿਸ ਫੋਰਸ ਵਿਚ ਭਰਤੀ ਲਈ ਨਿਯੁਕਤੀ ਪੱਤਰ ਦਿੰਦੇ ਹੋਏ ਕਿਹਾ ਕਿ ਜਲਦੀ ਹੀ ਪੁਲਿਸ ਫੋਰਸ ਦੀ ਗਿਣਤੀ ਵਿਚ ਵਾਧਾ ਕੀਤਾ ਜਾਵੇਗਾ ਕਿਉਂਕਿ ਸਾਲ 2000 ਵਿੱਚ ਵੀ ਪੁਲਿਸ ਫੋਰਸ ਦੀ ਗਿਣਤੀ 80 ਹਜ਼ਾਰ ਸੀ ਤੇ ਅੱਜ ਵੀ ਇਹ ਹੈ। ਸਾਡੀ ਕੋਸ਼ਿਸ਼ ਰਹੇਗੀ ਕਿ ਸਰਕਾਰ ਦੇ ਬਾਕੀ ਰਹਿੰਦੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਪੁਲਿਸ ਦੀ ਗਿਣਤੀ ਵਧਾ ਕੇ ਘੱਟੋ-ਘੱਟ 1 ਲੱਖ ਕੀਤੀ ਜਾਵੇ। ਸੀ.ਐਮ.ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੁਣ ਤੱਕ 48,000 ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਹੈ, ਸਭ ਤੋਂ ਵੱਡੀ ਗੱਲ ਇਹ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਨਾ ਤਾਂ ਕੋਈ ਸਿਫ਼ਾਰਿਸ਼ ਕੀਤੀ ਗਈ ਹੈ ਅਤੇ ਨਾ ਹੀ ਭ੍ਰਿਸ਼ਟਾਚਾਰ ਦਾ ਕੋਈ ਦੋਸ਼ ਹੈ।