ਪੜਚੋਲ ਕਰੋ

ਮਾਨ ਸਰਕਾਰ ਦਾ ਵੱਡਾ ਫ਼ੈਸਲਾ ! 4000 ਕਰੋੜ ਰੁਪਏ ਦੇ ਪ੍ਰਾਜੈਕਟ ਨੂੰ ਦਿੱਤੀ ਹਰੀ ਝੰਡੀ, ਬਦਲ ਜਾਵੇਗੀ ਪੰਜਾਬ ਦੀ ਨੁਹਾਰ

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੀ ਰਿਪੇਅਰ ਮੌਕੇ ਸਭ ਤੋਂ ਵੱਧ ਤਰਜੀਹ ਵਾਲੀਆਂ ਸੜਕਾਂ, ਪਹਿਲ ਦੇ ਆਧਾਰ ਉਤੇ ਅਤੇ ਲੋੜ ਅਧਾਰਿਤ ਸੜਕਾਂ ਦੀ ਤਰਤੀਬ ਬਣਾਈ ਜਾਵੇ ਤਾਂ ਕਿ ਲੋਕ ਇਸ ਦਾ ਲਾਭ ਲੈ ਸਕਣ।

Punjab News:   ਪੰਜਾਬ ਵਾਸੀਆਂ ਲਈ ਇਕ ਹੋਰ ਵੱਡਾ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Mann) ਨੇ ਲਿੰਕ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਨੂੰ ਹਰੀ ਝੰਡੀ ਦੇ ਦਿੱਤੀ ਹੈ ਜਿਸ ਤਹਿਤ 4000 ਕਰੋੜ ਰੁਪਏ ਦੀ ਲਾਗਤ ਨਾਲ 20,000 ਕਿਲੋਮੀਟਰ ਲਿੰਕ ਸੜਕਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ।

ਅੱਜ ਆਪਣੀ ਸਰਕਾਰੀ ਰਿਹਾਇਸ਼ ਉਤੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਆਮ ਲੋਕਾਂ ਖਾਸ ਕਰਕੇ ਪੇਂਡੂ ਵਸੋਂ ਨੂੰ ਸਹੂਲਤ ਪ੍ਰਦਾਨ ਕਰਨਾ ਹੈ ਕਿਉਂ ਜੋ ਸ਼ਹਿਰ ਆਉਣ-ਜਾਣ ਅਤੇ ਵਸਤਾਂ ਦੀ ਢੋਆ ਢੁਆਈ ਲਈ ਲਿੰਕ ਸੜਕਾਂ ਬਹੁਤ ਮਹੱਤਵਪੂਰਨ ਭੂਮਿਕਾ ਅਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਲਿੰਕ ਸੜਕਾਂ ਸੂਬੇ ਦੇ ਅਰਥਚਾਰੇ ਦੀ ਜੀਵਨ ਰੇਖਾ ਹਨ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਲਿੰਕ ਸੜਕਾਂ ਦੇ ਨਿਰਮਾਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਨ੍ਹਾਂ ਵਿੱਚੋਂ ਬਹੁਤੀਆਂ ਸੜਕਾਂ ਦੀ ਪਿਛਲੇ ਛੇ ਸਾਲਾਂ ਤੋਂ ਵੱਧ ਸਮੇਂ ਤੋਂ ਰਿਪੇਅਰ ਹੀ ਨਹੀਂ ਹੋਈ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੀ ਰਿਪੇਅਰ ਮੌਕੇ ਸਭ ਤੋਂ ਵੱਧ ਤਰਜੀਹ ਵਾਲੀਆਂ ਸੜਕਾਂ, ਪਹਿਲ ਦੇ ਆਧਾਰ ਉਤੇ ਅਤੇ ਲੋੜ ਅਧਾਰਿਤ ਸੜਕਾਂ ਦੀ ਤਰਤੀਬ ਬਣਾਈ ਜਾਵੇ ਤਾਂ ਕਿ ਲੋਕ ਇਸ ਦਾ ਲਾਭ ਲੈ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸੜਕਾਂ ਦਾ ਨਿਰਮਾਣ ਲੋੜ ਅਤੇ ਤਰਜੀਹ ਅਧਾਰਿਤ ਕਰਨ ਲਈ ਜ਼ਮੀਨੀ ਸਰਵੇਖਣ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। 

ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਇਸ ਗੱਲ ਨੂੰ ਹਰ ਹਾਲ ਵਿੱਚ ਯਕੀਨੀ ਬਣਾਉਣ ਲਈ ਆਖਿਆ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਲਈ ਇਕ-ਇਕ ਪੈਸੇ ਨੂੰ ਤਰਕਸੰਗਤ ਢੰਗ ਨਾਲ ਵਰਤਿਆ ਜਾਵੇ। ਇਸ ਤੋਂ ਇਲਾਵਾ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਇਨ੍ਹਾਂ ਸੜਕਾਂ ਦੀ ਰਿਪੇਅਰ ਕਰਨ ਵਾਲੇ ਠੇਕੇਦਾਰ ਅਗਲੇ ਪੰਜ ਸਾਲਾਂ ਲਈ ਇਨ੍ਹਾਂ ਦਾ ਰੱਖ-ਰਖਾਅ ਵੀ ਕਰਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬਾ ਭਰ ਵਿੱਚ ਸੜਕਾਂ ਨੂੰ ਚੌੜਾ ਕਰਨ, ਮਜ਼ਬੂਤ ਅਤੇ ਅਪਗ੍ਰੇਡ ਕਰਕੇ ਲਿੰਕ ਸੜਕਾਂ ਦੇ ਬੁਨਿਆਦੀ ਢਾਂਚੇ ਦਾ ਮੁਹਾਂਦਰ ਬਦਲਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸੜਕੀ ਨੈੱਟਵਰਕ ਦੀ ਅਹਿਮੀਅਤ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਇਹ ਫੈਸਲਾ ਲਿਆ ਹੈ। ਭਗਵੰਤ ਸਿੰਘ ਮਾਨ ਨੇ ਮੰਡੀ ਬੋਰਡ ਤੇ ਲੋਕ ਨਿਰਮਾਣ ਵਿਭਾਗ ਨੂੰ ਸਮੁੱਚੇ ਕਾਰਜ ਦੇ ਮਿਆਰ ਨੂੰ ਕਾਇਮ ਰੱਖਣ ਦੇ ਨਾਲ-ਨਾਲ ਇਸ ਪ੍ਰਾਜੈਕਟ ਦਾ ਇਕ-ਇਕ ਪੈਸਾ ਸੁਚੱਜੇ ਢੰਗ ਨਾਲ ਵਰਤਣ ਨੂੰ ਯਕੀਨੀ ਬਣਾਉਣ ਲਈ ਆਖਿਆ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਪੇਂਡੂ ਸੜਕਾਂ ਦੇ ਲੋੜ ਅਧਾਰਿਤ ਨਿਰਮਾਣ ਲਈ ਆਰਟੀਫਿਸ਼ੀਅਲ ਇੰਟੈਲੀਜੈਂਸ ਨੂੰ ਵਰਤਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਸੂਬੇ ਦੇ ਵਸੀਲਿਆਂ ਦੀ ਢੁਕਵੀਂ ਵਰਤੋਂ ਹੋਵੇਗੀ ਅਤੇ ਪੇਂਡੂ ਸੜਕਾਂ ਉਤੇ ਗੁਣਵੱਤਾ ਭਰਪੂਰ ਕਾਰਜ ਨੂੰ ਯਕੀਨੀ ਬਣਾਇਆ ਜਾ ਸਕੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤਕਨੀਕ ਨਾਲ ਨਿਰਮਾਣ ਕਾਰਜ ਵਿੱਚ ਵੱਡਾ ਬਦਲਾਅ ਆਵੇਗਾ ਜਿਸ ਨਾਲ ਲੋਕਾਂ ਦੇ ਪੈਸੇ ਦੀ ਬੱਚਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਤੀਜੀ ਧਿਰ ਦੀ ਪੜਤਾਲ ਦੀ ਸੰਭਾਵਨਾ ਤਲਾਸ਼ੀ ਜਾਣੀ ਚਾਹੀਦੀ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Officer Transfers: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget