Punjab News: ਸਾਬਕਾ ਸਾਂਸਦ ਅਤੇ ਭਾਜਪਾ ਆਗੂ ਸੁਨੀਲ ਜਾਖੜ ਨੇ ਨੌਜਵਾਨਾਂ ਖਾਸ ਕਰਕੇ ਨਾਬਾਲਗਾਂ ਵਿਚ ਗਨ ਕਲਚਰ ਪ੍ਰਤੀ ਵੱਧ ਰਹੀ ਖਿੱਚ ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਆਖਿਆ ਹੈ ਕਿ ਇਸ ਸਬੰਧੀ ਸਰਕਾਰ ਤੇ ਸਮਾਜ ਪੱਧਰ ਤੇ ਸਾਰਥਕ ਉਪਰਾਲੇ ਕਰਨ ਦੀ ਜਰੂਰਤ ਹੈ ਤਾਂ ਜੋ ਇਸ ਵਰਤਾਰੇ ਨੂੰ ਰੋਕਿਆ ਜਾ ਸਕੇ।


ਇੱਥੋਂ ਜਾਰੀ ਬਿਆਨ ਵਿਚ ਜਾਖੜ ਨੇ ਆਖਿਆ ਕਿ ਸਿੱਧੂ ਮੂਸੇਵਾਲੇ ਦੇ ਕਤਲ ਵਿਚ ਨਾਬਾਲਿਗ ਤੱਕ ਸ਼ਾਮਿਲ ਸਨ ਉਸੇ ਤਰਾਂ ਹੁਣ ਇਕ ਵਾਰ ਫਿਰ ਕੋਟਕਪੂਰਾ ਵਿਚ ਵਾਪਰੇ ਕਾਂਡ ਵਿਚ ਵੀ ਨਾਬਾਲਿਗਾਂ ਦੀ ਸਮੂਲੀਅਤ ਇਕ ਵੱਡੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਨਸਿ਼ਆਂ ਨੇ ਪੰਜਾਬ ਦੀ ਜਵਾਨੀ ਦਾ ਘਾਣ ਕੀਤਾ ਹੈ ਅਤੇ ਹੁਣ ਇਕ ਇਹ ਨਵੀਂ ਚਿੰਤਾ ਸਾਡੇ ਸਭ ਲਈ ਹੈ।


ਜਾਖੜ ਨੇ ਕਿਹਾ ਕਿ ਬੇਰੁਜਗਾਰੀ ਅਤੇ ਪੈਸੇ ਦੀ ਚਕਾਚੌਂਧ ਜਵਾਨੀ ਨੂੰ ਗਲਤ ਰਾਹ ਵੱਲ ਲੈ ਕੇ ਜਾ ਰਹੀ ਹੈ। ਇਸ ਵਰਤਾਰੇ ਨੂੰ ਰੋਕਣ ਲਈ ਸਰਕਾਰ ਨੂੰ ਚਿੰਤਨ ਕਰਦਿਆਂ ਠੋਸ ਉਪਰਾਲੇ ਕਰਨੇ ਚਾਹੀਦੇ ਹਨ l।


ਉਨ੍ਹਾਂ ਨੇ ਗੈਂਗਸਟਰਾਂ ਨੂੰ ਹੀਰੋ ਵਜੋਂ ਪੇਸ਼ ਕਰਨ ਦੇ ਰੁਝਾਨ ਤੇ ਵੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਸਬੰਧ ਵਿਚ ਸਮਾਜ ਤੇ ਮਾਪਿਆਂ ਨੂੰ ਵਿਸ਼ੇਸ਼ ਤੌਰ ਤੇ ਸੋਚਣਾ ਚਾਹੀਦਾ ਹੈ ਅਤੇ ਬੱਚਿਆਂ ਨੂੰ ਚੰਗੇ ਸੰਸਕਾਰ ਦੇਣ ਲਈ ਵਿਸ਼ੇਸ਼ ਤਵੱਜੋ ਦੇਣੀ ਚਾਹੀਦੀ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: