ਪੜਚੋਲ ਕਰੋ

Punjab News: ਪੰਜਾਬ ਦੇ ਖ਼ਜ਼ਾਨੇ ਨੂੰ ਖੋਰਾ ਲਾਉਣ ਵਾਲਾ ਆਇਆ ਅੜਿੱਕੇ, ਜਾਣੋ ਪੂਰਾ ਮਾਮਲਾ

ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁਲਜ਼ਮ ਦੀਪਕ ਸ਼ਰਮਾ ਪੁੱਤਰ ਸੁਰਿੰਦਰ ਪਾਲ ਸ਼ਰਮਾ ਨੂੰ 25 ਜਨਵਰੀ, 2023 ਨੂੰ ਡਿਪਟੀ ਕਮਿਸ਼ਨਰ ਸਟੇਟ ਟੈਕਸ, ਲੁਧਿਆਣਾ ਵੱਲੋਂ ਐਕਟ ਦੀ ਧਾਰਾ 74 ਅਧੀਨ 3.65 ਕਰੋੜ ਰੁਪਏ ਦਾ ਜਾਅਲੀ ਆਈ.ਟੀ.ਸੀ ਦਾ ਦਾਅਵਾ ਕਰਨ ਬਦਲੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ

Punjab News: ਪੰਜਾਬ ਦੇ ਆਬਕਾਰੀ ਅਤੇ ਕਰ ਵਿਭਾਗ ਨੇ ਇੱਕ ਵੱਡੀ ਸਫਲਤਾ ਹਾਸਿਲ ਕਰਦਿਆਂ ਫਤਿਹਗੜ੍ਹ ਸਾਹਿਬ ਪੁਲਿਸ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਰਾਹੀਂ ਇੱਕ ਜੀ.ਐਸ.ਟੀ ਧੋਖਾਧੜੀ ਕਰਨ ਵਾਲੇ ਇੱਕ ਅਜਿਹੇ ਸ਼ਖਸ ਨੂੰ ਗ੍ਰਿਫਤਾਰ ਕੀਤਾ ਹੈ ਜਿਸਦੇ ਦੁਆਰਾ 3.65 ਕਰੋੜ ਰੁਪਏ ਦਾ ਜਾਅਲੀ ਇੰਨਕਮ ਟੈਕਸ ਕ੍ਰੈਡਿਟ ਦਾ ਦਾਅਵਾ ਕੀਤਾ ਗਿਆ ਸੀ। 

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਵਿਭਾਗ ਦੇ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁਲਜ਼ਮ ਦੀਪਕ ਸ਼ਰਮਾ ਪੁੱਤਰ ਸੁਰਿੰਦਰ ਪਾਲ ਸ਼ਰਮਾ ਨੂੰ 25 ਜਨਵਰੀ, 2023 ਨੂੰ ਡਿਪਟੀ ਕਮਿਸ਼ਨਰ ਸਟੇਟ ਟੈਕਸ, ਲੁਧਿਆਣਾ ਵੱਲੋਂ ਐਕਟ ਦੀ ਧਾਰਾ 74 ਅਧੀਨ 3.65 ਕਰੋੜ ਰੁਪਏ ਦਾ ਜਾਅਲੀ ਆਈ.ਟੀ.ਸੀ ਦਾ ਦਾਅਵਾ ਕਰਨ ਬਦਲੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ, ਪਰ ਉਸ ਨੇ ਨਾ ਤਾਂ ਟੈਕਸ ਜਮ੍ਹਾ ਕਰਵਾਇਆ ਅਤੇ ਨਾ ਹੀ ਕੋਈ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਇਸ ਉਪਰੰਤ 13 ਜੂਨ, 2023 ਨੂੰ ਵਿਭਾਗ ਵੱਲੋਂ ਐਕਟ ਅਨੁਸਾਰ ਇੱਕ ਆਦੇਸ਼ ਪਾਸ ਕਰਦਿਆਂ ਕੀਤਾ ਗਿਆ ਅਤੇ ਦੀਪਕ ਸ਼ਰਮਾ ਨੂੰ 4.45 ਕਰੋੜ ਰੁਪਏ ਵਿਆਜ ਅਤੇ 3.65 ਕਰੋੜ ਰੁਪਏ ਜੁਰਮਾਨੇ ਸਮੇਤ 11.75 ਕਰੋੜ ਰੁਪਏ ਦਾ ਭੁਗਤਾਨ ਕਰਨ ਲਈ ਕਿਹਾ ਗਿਆ।

ਵਿੱਤ ਮੰਤਰੀ ਨੇ ਦੱਸਿਆ ਕਿ ਟੈਕਸ ਇੰਟੈਲੀਜੈਂਸ ਯੂਨਿਟ ਅਤੇ ਸੇਲਜ ਟੈਕਸ ਅਧਿਕਾਰੀਆਂ ਵੱਲੋਂ ਜਾਂਚ ਕਰਨ ‘ਤੇ ਪਾਇਆ ਕਿ ਦੀਪਕ ਸ਼ਰਮਾ ਵੱਲੋਂ ਇੱਕ ਬੈਂਕ ਨੂੰ ਇੱਕ ਜਾਅਲੀ ਜੀ.ਐਸ.ਟੀ ਰਜਿਸਟ੍ਰੇਸ਼ਨ ਸਰਟੀਫਿਕੇਟ ਜਮ੍ਹਾ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਸੇਲ ਟੈਕਸ ਅਫਸਰ, ਫਤਿਹਗੜ੍ਹ ਸਾਹਿਬ ਦੀ ਬੇਨਤੀ 'ਤੇ ਬੈਂਕ ਵੱਲੋਂ ਇਹ ਬੈਂਕ ਖਾਤਾ ਫ੍ਰੀਜ਼ ਕਰ ਦਿੱਤਾ ਗਿਆ ਹੈ ਅਤੇ ਖਾਤੇ ਵਿੱਚ ਮੌਜੂਦ 26 ਲੱਖ ਰੁਪਏ ਦੀ ਰਿਕਵਰੀ ਲਈ ਉਕਤ ਬੈਂਕ ਨੂੰ ਨੋਟਿਸ ਭੇਜ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਐਸ.ਜੀ.ਐਸ.ਟੀ ਵਿਭਾਗ ਵੱਲੋਂ ਗਠਿਤ ਇੱਕ ਵਿਸ਼ੇਸ਼ ਟਾਸਕ ਫੋਰਸ ਨੇ ਪਿਛਲੇ ਕਈ ਹਫ਼ਤਿਆਂ ਦੌਰਾਨ ਪ੍ਰਾਪਤ ਸੂਚਨਾ 'ਤੇ ਕਾਰਵਾਈ ਕਰਦਿਆਂ ਫਤਹਿਗੜ੍ਹ ਸਾਹਿਬ ਪੁਲਿਸ ਦੇ ਸਹਿਯੋਗ ਨਾਲ ਮੁਲਜ਼ਮਾ ਨਾਲ ਜੁੜੇ ਕਈ ਟਿਕਾਣਿਆਂ 'ਤੇ ਇੱਕੋ ਸਮੇਂ ਛਾਪੇਮਾਰੀ ਕੀਤੀ। ਉਨ੍ਹਾਂ ਕਿਹਾ ਕਿ ਅਧਿਕਾਰੀ ਇਸ ਧੋਖਾਧੜੀ ਵਿੱਚ ਸ਼ਾਮਲ ਹੋਰਨਾਂ ਵਿਅਕਤੀਆਂ ਦੀ ਪਛਾਣ ਕਰਨ ਦੀ ਪ੍ਰਕਿਰਿਆ ਵਿੱਚ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਐਫ.ਆਈ.ਆਰ ਦਰਜ ਕੀਤੀ ਗਈ ਹੈ, ਅਤੇ ਇਸ ਧੋਖਾਧੜੀ ਦੀ ਕੁੱਲ ਰਕਮ ਦਾ ਪਤਾ ਲਗਾਉਣ ਅਤੇ ਚੋਰੀ ਕੀਤੇ ਟੈਕਸਾਂ ਦੀ ਵਸੂਲੀ ਲਈ ਜਾਂਚ ਜਾਰੀ ਹੈ।

ਇਸ ਦੌਰਾਨ ਵਿੱਤ ਕਮਿਸ਼ਨਰ ਕਰ-ਕਮ-ਵਧੀਕ ਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਕਿਹਾ ਕਿ ਵਿਭਾਗ ਇੱਕ ਡਾਟਾ ਵਿਸ਼ਲੇਸ਼ਣ ਸਾਫਟਵੇਅਰ 'ਤੇ ਕੰਮ ਕਰ ਰਿਹਾ ਹੈ ਤਾਂ ਜੋ ਫਰਜ਼ੀ ਆਈ.ਟੀ.ਸੀ ਤਿਆਰ ਕਰਨ ਵਾਲਿਆਂ ਦੀ ਪਛਾਣ ਕਰਦਿਆਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਹ ਸਫਲ ਆਪ੍ਰੇਸ਼ਨ ਨਾਲ ਜੀ.ਐਸ.ਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੀਤੀ ਜਾਣ ਵਾਲੀ ਧੋਖਾਧੜੀ ਦਾ ਮੁਕਾਬਲਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮਜ਼ਬੂਤ ਅੰਤਰ-ਏਜੰਸੀ ਸਹਿਯੋਗ ਅਤੇ ਦ੍ਰਿੜ ਇਰਾਦੇ ਦੀ ਮਿਸਾਲ ਮਿਲੀ ਹੈ। ਉਨ੍ਹਾਂ ਟੈਕਸ ਚੋਰੀ ਵਿਰੁੱਧ ਸਰਕਾਰ ਦੇ ਜ਼ੀਰੋ-ਟੌਲਰੈਂਸ ਰੁਖ ਨੂੰ ਦੁਹਰਾਇਆ ਅਤੇ ਚੇਤਾਵਨੀ ਦਿੱਤੀ ਕਿ ਅਜਿਹੀਆਂ ਧੋਖਾਧੜੀ ਵਾਲੀਆਂ ਗਤੀਵਿਧੀਆਂ ਨੂੰ ਕਾਨੂੰਨ ਦੀ ਪੂਰੀ ਤਾਕਤ ਨਾਲ ਨਿਜਿੱਠਿਆ ਜਾਵੇਗਾ।

ਟਾਪ ਹੈਡਲਾਈਨ

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget