ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਦੇ ਖੇਤਰ ’ਚ ਸੁਧਾਰ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਮਾਨ (Bhagwant Mann ) ਵੱਲੋਂ ਲਗਾਤਾਰ ਦਿੱਲੀ ਮਾਡਲ’ ਲਾਗੂ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ। ਜਿਸ ਕਰਕੇ ਭਗਵੰਤ ਮਾਨ ਸਰਕਾਰ (CM Bhagwant Mann) ਰਾਜ ਦੀ ਸਿੱਖਿਆ ਪ੍ਰਣਾਲੀ ਨੂੰ ਲੈ ਕੇ ਨਿੱਤ ਦਿਨ ਕਈ ਵੱਡੇ ਫੈਸਲੇ ਲੈ ਰਹੀ ਹੈ। ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਗਾਰਡ ਅਤੇ ਕੈਂਪਸ ਪ੍ਰਬੰਧਕ ਤਾਇਨਾਤ ਕੀਤੇ ਜਾਣਗੇ। ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। 

 




ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਅਗਲੇ 2-3 ਮਹੀਨਿਆਂ ‘ਚ ਅਧਿਆਪਕਾਂ ਦੀ ਟ੍ਰੇਨਿੰਗ ਸ਼ੁਰੂ ਹੋਵੇਗੀ। ਦਿੱਲੀ ਸਰਕਾਰ ਵੀ ਅਧਿਆਪਕਾਂ ਦੀ ਵਿਦੇਸ਼ਾਂ ‘ਚ ਟ੍ਰੇਨਿੰਗ ਕਰਵਾਉਂਦੀ ਹੈ। ਉਸੇ ਤਰ੍ਹਾਂ ਪੰਜਾਬ ਦੇ ਅਧਿਆਪਕਾਂ ਨੂੰ ਟਰੇਨਿੰਗ ਲਈ ਵਿਦੇਸ਼ ਭੇਜਿਆ ਜਾਵੇਗਾ। ਟਰੇਨਿੰਗ ਦੌਰਾਨ ਜੋ ਵੀ ਪੈਸਾ ਖਰਚ ਹੋਵੇਗਾ , ਉਹ ਪੰਜਾਬ ਸਰਕਾਰ ਦਾ ਹੋਵੇਗਾ। ਮਾਨ ਨੇ ਅੱਗੇ ਕਿਹਾ ਸੀ ਕਿ ਸਾਨੂੰ ਪੰਜਾਬ ਨੂੰ ਡਿਜੀਟਲ ਸਿੱਖਿਆ ਦੇ ਪੱਧਰ ‘ਤੇ ਲਿਜਾਣ ਦੀ ਲੋੜ ਹੈ। ਸਕੂਲਾਂ ਦੀਆਂ ਇਮਾਰਤਾਂ ਨੂੰ ਬਣਾਉਣ ਜਾਂ ਪੇਂਟ ਕਰਨ ਨਾਲ ਸਿੱਖਿਆ ਦਾ ਮਿਆਰ ਉੱਚਾ ਨਹੀਂ ਹੋਵੇਗਾ। ਅਸੀਂ ਸਿੱਖਿਆ ਪ੍ਰਣਾਲੀ ਨੂੰ ਦਿੱਲੀ ਮਾਡਲ ਦੇ ਤਹਿਤ ਬਣਾਉਣਾ ਹੈ।