Punjab News: ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਹਲਕੇ 'ਚ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਪਹੁੰਚੇ, ਜਿੱਥੇ ਉਨ੍ਹਾਂ ਨੇ ਕਰਤਾਰਪੁਰ ਕੋਰੀਡੋਰ ਦੇ ਕੋਲ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਮੁਲਾਕਾਤ ਕੀਤੀ। 

ਗਵਰਨਰ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਸਭ ਤੋਂ ਵੱਧ ਪ੍ਰਭਾਵਤ ਗੁਰਦਾਸਪੁਰ ਅਤੇ ਅੰਮ੍ਰਿਤਸਰ ਹਨ। ਹੁਣ ਤੱਕ 36 ਮੌਤਾਂ ਦਾ ਅੰਕੜਾ ਸਾਹਮਣੇ ਆਇਆ ਅਤੇ ਪਸ਼ੂ ਧਨ ਦੀ ਵੱਡੀ ਗਿਣਤੀ 'ਚ ਨੁਕਸਾਨ ਹੋਇਆ ਹੈ।

ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਖ਼ੁਦ ਸੜਕੀ ਆਵਾਜਾਈ ਰਾਹੀਂ ਆਏ ਹਨ ਤਾਂ ਜੋ ਸਾਰੀ ਸਥਿਤੀ ਬਾਰੇ ਖ਼ੁਦ ਦੇਖ ਸਕਣ ਅਤੇ ਜੋ ਉਹਨਾਂ ਦੇਖਿਆ ਹੈ ਕਿ ਸਭ ਤੋਂ ਵੱਧ ਪ੍ਰਭਾਵਤ ਜ਼ਿਲ੍ਹੇ ਗੁਰਦਾਸਪੁਰ ਅਤੇ ਅੰਮ੍ਰਿਤਸਰ ਹਨ। ਇੱਥੇ ਕਿਸਾਨਾਂ ਦੀ ਜਮੀਨਾਂ ਦਾ ਫਸਲਾਂ ਦਾ ਵਡਾ ਨੁਕਸਾਨ ਹੋਇਆ ਹੈ। ਉਸ ਦੇ ਨਾਲ ਹੀ ਹੁਣ ਤੱਕ 36 ਮੌਤਾਂ ਦਾ ਅੰਕੜਾ ਵੀ ਸਾਹਮਣੇ ਆਇਆ ਅਤੇ ਪਸ਼ੂ ਧਨ ਦੀ ਵੱਡੀ ਗਿਣਤੀ 'ਚ ਨੁਕਸਾਨ ਹੋਇਆ। ਰਾਜਪਾਨ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਨਾਲ ਖੜ੍ਹੀ ਹੈ ਅਤੇ ਜਿਵੇਂ ਹੀ ਪਾਣੀ ਦਾ ਪੱਧਰ ਘੱਟ ਹੋਵੇਗਾ ਤਾਂ ਨੁਕਸਾਨ ਦਾ ਅਨੁਮਾਨ ਲਗਾਇਆ ਜਾਵੇਗਾ ਅਤੇ ਲੋਕਾਂ ਦੀ ਮਦਦ ਵੀ ਕੀਤੀ ਜਾਵੇਗੀ।