ਪੜਚੋਲ ਕਰੋ

ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਧੋਣਾ ਪਵੇਗਾ ਅਸਲੇ ਤੋਂ ਹੱਥ

ਚੰਡੀਗੜ੍ਹ: ਸਰਕਾਰ ਤੇ ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਲਈ ਕੀਤੀ ਸਖ਼ਤੀ ਦੇ ਬੇਅਸਰ ਸਾਬਤ ਹੋਣ ਤੋਂ ਬਾਅਦ ਹੁਣ ਪ੍ਰਸ਼ਾਸਨ ਨੇ ਵਿਲੱਖਣ ਤਰਕੀਬ ਕੱਢ ਲਈ ਹੈ। ਜ਼ਿਲ੍ਹਾ ਫ਼ਤਿਹਾਬਾਦ ਦੇ ਡੀਸੀ ਜੇ.ਕੇ. ਆਭੀਰ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਨਵੇਂ ਹੁਕਮ ਜਾਰੀ ਕੀਤੇ ਹਨ। ਡੀਸੀ ਨੇ ਕਿਹਾ ਹੈ ਕਿ ਜੋ ਕਿਸਾਨ ਪਰਾਲੀ ਸਾੜਨਗੇ, ਉਨ੍ਹਾਂ ਦੇ ਹਥਿਆਰਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਜਾਣਗੇ। ਇਸ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਡਿਊਟੀ ਲਾਈ ਗਈ ਹੈ। ਦੀਵਾਲੀ ਵਾਲੇ ਦਿਨ ਕਈ ਕਿਸਾਨਾਂ ਨੇ ਪਰਾਲੀ ਨੂੰ ਅੱਗ ਲਾਈ ਜਿਸ ਕਰਕੇ ਬੁੱਧਵਾਰ ਨੂੰ ਲੋਕਾਂ ਨੂੰ ਸਾਹ ਲੈਣ ਵਿੱਚ ਵੀ ਦਿੱਕਤ ਆ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਫ਼ਤਿਹਾਬਾਦ ਵਿੱਚ ਕਿਸਾਨਾਂ ਨੇ ਦੀਵਾਲੀ ਵਾਲੀ ਰਾਤ ਪਟਾਕਿਆਂ ਦੀ ਆੜ ਵਿੱਚ ਪਰਾਲੀ ਨੂੰ ਅੱਗ ਲਾਈ ਜਿਸ ਕਾਰਨ ਸ਼ਹਿਰ ਵਿੱਚ ਪ੍ਰਦੂਸ਼ਣ ਇੰਨਾ ਵਧ ਗਿਆ ਕਿ ਕੁਝ ਹੀ ਦੂਰੀ ਤਕ ਦਿਖਾਈ ਦੇਣਾ ਬੰਦ ਹੋ ਗਿਆ ਜਿਸ ਕਾਰਨ ਵਾਹਨ ਚਾਲਕਾਂ ਨੂੰ ਬੇਹੱਦ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਡੀਸੀ ਆਭੀਰ ਨੇ ਹੁਕਮ ਜਾਰੀ ਕਰਕੇ ਕਿਹਾ ਕਿ ਜ਼ਿਲ੍ਹੇ ਵਿੱਚ ਜੇ ਕਿਸੇ ਕਿਸਾਨ ਕੋਲ ਹਥਿਆਰ ਹੈ ਤੇ ਜੇ ਉਸ ਨੇ ਜਾਂ ਉਸ ਦੇ ਪਰਿਵਾਰ ਦੇ ਕਿਸੇ ਹੋਰ ਮੈਂਬਰ ਨੇ ਪਰਾਲੀ ਸਾੜੀ ਹੈ ਤਾਂ ਉਸ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਏਗਾ। ਜੇ ਉਹ ਪ੍ਰਸ਼ਾਸਨ ਦੇ ਹੁਕਮਾਂ ਦੀ ਉਲੰਘਣਾ ਕਰੇਗਾ ਤਾਂ ਉਸਦੀ ਕਾਰਵਾਈ ਸ਼ੱਕ ਦੇ ਘੇਰੇ ਵਿੱਚ ਆਏਗੀ ਤੇ ਅਜਿਹੇ ਵਿੱਚ ਉਸਨੂੰ ਹਥਿਆਰ ਰੱਖਣ ਦਾ ਕੋਈ ਅਧਿਕਾਰ ਨਹੀਂ। ਅਜਿਹਾ ਕਿਸਾਨਾਂ ਦੇ ਭਵਿੱਖ ਵਿੱਚ ਲਾਇਸੈਂਸ ਦੇ ਨਵੀਨੀਕਰਨ, ਖੇਤਰ ਵਿਸਤਾਰ ਤਾਂ ਨਵੇਂ ਆਰਮ ਏਡ ਕਰਵਾਉਣ ਸਬੰਧੀ ਬਿਨੈ ਪੱਤਰ ’ਤੇ ਵੀ ਵਿਚਾਰ ਨਹੀਂ ਕੀਤਾ ਜਾਏਗਾ। 300 ਕਿਸਾਨਾਂ ਨੂੰ ਨੋਟਿਸ ਫ਼ਤਿਹਾਬਾਦ ਜ਼ਿਲ੍ਹੇ ’ਚ 1508 ਥਾਵਾਂ ’ਤੇ ਅੱਗ ਲਾਈ ਗਈ। ਪਰ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਸਿਰਫ 300 ਕਿਸਾਨਾਂ ਨੂੰ ਹੀ ਚੇਤਾਵਨੀ ਦਿੱਤੀ ਹੈ। ਅਧਿਕਾਰੀਆਂ ਨੂੰ ਨੋਟਿਸ ਦੇਣ ਦੀ ਕਾਰਵਾਈ ਹੋਰ ਤੇਜ਼ ਕਰਨ ਲਈ ਕਿਹਾ ਗਿਆ ਹੈ। ਇਸਦੇ ਨਾਲ ਹੀ ਸਬੰਧਤ ਸਰਪੰਚ, ਗਰਾਮ ਸਕੱਤਰ ਤੇ ਡਿਊਟੀ ਮੈਜਿਸਟਰੇਟ ਨੂੰ ਵੀ ਪਰਾਲੀ ਸਾੜਨ ਵਾਲੇ ਕਿਸਾਨਾਂ ਦੀ ਪਛਾਣ ਕਰਕੇ ਉਨ੍ਹਾਂ ਦੀ ਰਿਪੋਰਟ ਜਾਰੀ ਕਰਨ ਦੇ ਹੁਕਮ ਦਿੱਤੇ ਗਏ ਹਨ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
Punjab News: ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...
ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Embed widget