Crime News: ਅੰਮ੍ਰਿਤਸਰ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਗੋਲੀਬਾਰੀ ਹੋ ਗਈ। ਇਹ ਘਟਨਾ ਅੰਮ੍ਰਿਤਸਰ ਦੇ ਇਸਲਾਮਾਬਾਦ ਥਾਣੇ ਅਧੀਨ ਪੈਂਦੇ ਗੁਰੂ ਨਾਨਕਪੁਰਾ ਇਲਾਕੇ ਦੀ ਹੈ। ਪੁਰਾਣੀ ਰੰਜਿਸ਼ ਦੇ ਚੱਲਦਿਆਂ ਲੜਾਈ ਇੰਨੀ ਵੱਧ ਗਈ ਕਿ ਦੋਵਾਂ ਧਿਰਾਂ ਨੇ ਇੱਕ ਦੂਜੇ 'ਤੇ ਗੋਲੀਆਂ ਚਲਾ ਦਿੱਤੀਆਂ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਜਿਸ ਵਿੱਚ ਅੱਧੀ ਦਰਜਨ ਦੇ ਕਰੀਬ ਲੋਕ ਜ਼ਖਮੀ ਹੋ ਗਏ ਹਨ।


ਇਸ ਘਟਨਾ ਵਿੱਚ ਦੋਵੇਂ ਧੜਿਆਂ ਦੇ ਲੋਕ ਗੰਭੀਰ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਸਮਾਜ ਸੇਵੀ ਗੁਰਮੀਤ ਸਿੰਘ ਭੋਲਾ ਦੀ ਇਲਾਕੇ ਦੇ ਕੁਝ ਲੋਕਾਂ ਵੱਲੋਂ ਕਥਿਤ ਤੌਰ ’ਤੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਉਹ ਗੰਭੀਰ ਰੂਪ 'ਚ ਜ਼ਖਮੀ ਹੈ ਤੇ ਹਸਪਤਾਲ 'ਚ ਇਲਾਜ ਅਧੀਨ ਹੈ। ਪਰਿਵਾਰ ਦਾ ਕਹਿਣਾ ਹੈ ਕਿ ਉਸ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ।



ਦੂਜੀ ਧਿਰ ਦਾ ਸਤਬੀਰ ਸਿੰਘ ਵੀ ਗੰਭੀਰ ਜ਼ਖ਼ਮੀ ਹੈ। ਉਸ ਦੇ ਪਰਿਵਾਰ ਦਾ ਦੋਸ਼ ਹੈ ਕਿ ਗੁਰਮੀਤ ਸਿੰਘ ਭੋਲਾ ਤੇ ਉਸ ਦੇ ਸਾਥੀਆਂ ਨੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ।


ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਇਸਲਾਮਾਬਾਦ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ ਤਾਂ ਜੋ ਘਟਨਾ ਦੀ ਪੂਰੀ ਜਾਣਕਾਰੀ ਸਾਹਮਣੇ ਆ ਸਕੇ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਵਾਂ ਧੜਿਆਂ ਦੇ ਜ਼ਖ਼ਮੀ ਵਿਅਕਤੀਆਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਘਟਨਾ ਦੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।



ਪੁਲਿਸ ਨੇ ਵੀ ਇਸ ਘਟਨਾ ਵਿੱਚ ਗੋਲੀਆਂ ਚੱਲਣ ਦੀ ਪੁਸ਼ਟੀ ਕੀਤੀ ਹੈ ਪਰ ਕਿੰਨੀਆਂ ਗੋਲੀਆਂ ਚਲਾਈਆਂ ਗਈਆਂ ਇਸ ਬਾਰੇ ਜਾਣਕਾਰੀ ਜਾਂਚ ਤੋਂ ਬਾਅਦ ਸਾਹਮਣੇ ਆਵੇਗੀ। ਦੋਵਾਂ ਧਿਰਾਂ ਨੇ ਪੁਲੀਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।