Sidhu Moosewala News: ਸਿੱਧੂ ਮੂਸੇਵਾਲੇ ਦੇ ਪਿਤਾ ਦੇ ਬਾਡੀਗਾਰਡ ਨੇ ਮੈਰਿਜ ਪੈਲੇਸ 'ਚ ਕੀਤੀ ਫਾਇਰਿੰਗ, ਇੱਕ ਜ਼ਖ਼ਮੀ
Sidhu Moosewala News: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਸਿੱਧੂ ਦੇ ਗੰਨਮੈਨ ਨੇ ਮੈਰਿਜ ਪੈਲੇਸ 'ਚ ਗੋਲੀ ਚਲਾਈ ਸੀ। ਗਨਮੈਨ ਨਵਜੋਤ ਸਿੰਘ ਵੱਲੋਂ ਗੋਲੀ ਚਲਾਉਣ ਨਾਲ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ ਸੀ।
Sidhu Moosewala News: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਸਿੱਧੂ ਦੇ ਗੰਨਮੈਨ ਨੇ ਮੈਰਿਜ ਪੈਲੇਸ 'ਚ ਗੋਲੀ ਚਲਾਈ ਸੀ। ਗਨਮੈਨ ਨਵਜੋਤ ਸਿੰਘ ਵੱਲੋਂ ਗੋਲੀ ਚਲਾਉਣ ਨਾਲ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ ਸੀ। ਉਂਝ ਨਵਜੋਤ ਸਿੰਘ ਛੁੱਟੀ ਉੱਪਰ ਸੀ ਤੇ ਵਿਆਹ ਵੇਖਣ ਲਈ ਆਇਆ ਸੀ। ਪੁਲਿਸ ਮੁਤਾਬਕ ਨਵਜੋਤ ਸਿੰਘ ਨੇ ਗੋਲੀ ਕਿਸੇ ਮੰਦਭਾਵਨਾ ਨਾਲ ਨਹੀਂ ਚਲਾਈ।
ਹਾਸਲ ਜਾਣਕਾਰੀ ਮੁਤਾਬਕ ਮਾਨਸਾ ਕੈਂਚੀਆਂ ਦੇ ਨੇੜੇ ਮੈਰਿਜ ਪੈਲੇਸ ਰਾਇਲ ਗਰੀਨ ’ਚ ਵਿਆਹ ਦੌਰਾਨ ਗੋਲੀ ਚਲਾਉਣ ਵਾਲੇ ਨਵਜੋਤ ਸਿੰਘ ਦੀ ਮਰਹੂਮ ਪੰਜਾਬੀ ਗਾਇਕ ਸਿੱਧੂਮੂਸੇ ਵਾਲੇ ਦੇ ਪਿਤਾ ਬਲਕੌਰ ਸਿੰਘ ਸਿੱਧੂ ਦੇ ਗੰਨਮੈਨ ਵਜੋਂ ਪਛਾਣ ਹੋਈ ਹੈ। ਗੋਲੀ ਚੱਲਣ ਕਾਰਨ ਇੱਕ ਵਿਅਕਤੀ ਜ਼ਖਮੀ ਹੋ ਗਿਆ ਸੀ, ਜਿਸ ਨੂੰ ਮਗਰੋਂ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਤੇ ਬਾਅਦ ਵਿੱਚ ਬਠਿੰਡਾ ਲਈ ਰੈਫ਼ਰ ਕਰ ਦਿੱਤਾ ਗਿਆ ਹੈ।
ਪੁਲਿਸ ਅਨੁਸਾਰ ਨਵਜੋਤ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦਾ ਗੰਨਮੈਨ ਹੈ, ਜੋ ਛੁੱਟੀ ਲੈ ਕੇ ਹੀ ਵਿਆਹ ਵੇਖਣ ਆਇਆ ਸੀ ਤੇ ਬਿਨਾਂ ਕਿਸੇ ਮੰਦਭਾਵਨਾ ਤੋਂ ਗੋਲੀ ਚੱਲ ਗਈ, ਜਿਸ ਦੌਰਾਨ ਗੁਰਵਿੰਦਰ ਸਿੰਘ ਜ਼ਖ਼ਮੀ ਹੋ ਗਿਆ। ਡੀਐਸਪੀ ਸੰਜੀਵ ਗੋਇਲ ਨੇ ਦੱਸਿਆ ਕਿ ਮੈਰਿਜ ਪੈਲੇਸ ’ਚ ਬਰਾਤ ਆਈ ਹੋਈ ਸੀ।
ਉਨ੍ਹਾਂ ਦੱਸਿਆ ਕਿ ਇਸ ਦੌਰਾਨ ਨਵਜੋਤ ਸਿੰਘ ਵੱਲੋਂ ਫ਼ਾਇਰ ਕੀਤਾ ਗਿਆ ਤੇ ਗੁਰਵਿੰਦਰ ਸਿੰਘ ਨਾਮ ਦਾ ਵਿਅਕਤੀ ਜ਼ਖਮੀ ਹੋ ਗਿਆ। ਉਸ ਨੂੰ ਰੈਫ਼ਰ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਕਾਰਵਾਈ ਕੀਤੀ ਜਾ ਰਹੀ ਹੈ ਤੇ ਨਵਜੋਤ ਸਿੰਘ ਖ਼ਿਲਾਫ਼ ਅਣਗਿਹਲੀ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ