ਚੰਡੀਗੜ੍ਹ: ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ 25 ਅਗਸਤ ਨੂੰ ਹੋਣ ਵਾਲੀ ਸੁਣਵਾਈ ਦੇ ਮੱਦੇਨਜ਼ਰ ਹਰਿਆਣਾ ਤੇ ਪੰਜਾਬ 'ਚ ਤਣਾਅ ਹੋਣ ਦੇ ਅਸਾਰ ਬਣੇ ਹੋਏ ਹਨ। ਇਸ ਕਾਰਨ ਦੋਵਾਂ ਸੂਬਿਆਂ 'ਚ ਹਾਈ ਅਲਰਟ ਜਾਰੀ ਹੈ। ਇਸ ਵਿਚਕਾਰ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਿੱਖਾਂ ਨੂੰ ਗੁਰੂ ਘਰਾਂ ਦੀ ਸੁਰੱਖਿਆ ਲਈ ਤਿਆਰ ਹੋਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕਈ ਲੋਕ ਪੰਜਾਬ ਦੀ ਸ਼ਾਂਤੀ ਨੂੰ ਖਰਾਬ ਕਰਨ ਲਈ ਘਟੀਆ ਹਰਕਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਗੁਰੂ ਘਰਾਂ ਦੇ ਬਾਹਰ ਇਕੱਠੀ ਰਹੇ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕ੍ਰਿਪਾਲ ਸਿੰਘ ਬਡੂੰਗਰ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੋ ਵੀ ਅਦਾਲਤ ਫੈਸਲਾ ਕਰੇ, ਲੋਕਾਂ ਨੂੰ ਉਸ 'ਤੇ ਅਮਲ ਕਰਨਾ ਚਾਹੀਦਾ ਹੈ।