Gurbani Telecast Issue: ਗੁਰਬਾਣੀ ਦੇ ਮੁਫਤ ਪ੍ਰਸਾਰਣ ਨੂੰ ਲੈ ਕੇ ਪੰਜਾਬ ਵਿੱਚ ਸ਼ੁਰੂ ਹੋਇਆ ਵਿਵਾਦ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ‘ਆਪ’ ਸਰਕਾਰ ਦਰਮਿਆਨ ਤਿੱਖੀ ਬਹਿਸ ਚੱਲ ਰਹੀ ਹੈ। ਅਜਿਹੇ 'ਚ ਸੀਐੱਮ ਭਗਵੰਤ ਮਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਨੂੰ ਲੈ ਕੇ ਕੀਤੇ ਗਏ ਟਵੀਟ ਤੋਂ ਬਾਅਦ ਆਗੂ ਵਿਰਸਾ ਸਿੰਘ ਵਲਟੋਹਾ ਨੇ ਮਾਨ 'ਤੇ ਤਿੱਖਾ ਹਮਲਾ ਕੀਤਾ ਹੈ।


'ਬਿੱਲੀ ਤੇ ਕਬੂਤਰ ਦਾ ਡਰਾਮਾ ਅੱਜ ਸਮਾਪਤ'


ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ, ਤੇਰਾ “ਬਿੱਲੀ ਕਬੂਤਰ” ਵਾਲਾ ਡਰਾਮਾ ਅੱਜ ਖਤਮ ਹੋ ਗਿਆ। ਅੱਜ ਤੂੰ ਸਿੰਘਾਂ ਨੂੰ ਦਹਾੜਦੇ ਸੁਣਿਆ ਹੈ। ਹੁਣ ਖੋਲ੍ਹ ਸਕਨੈਂ ਤਾਂ ਤੂੰ ਆਪਣੀਆਂ ਅੱਖਾਂ ਖੋਹਲ ਤੇ ਭੱਜ ਸਕਨਾਂ ਏਂ ਤਾਂ ਭੱਜ ਲੈ। ਵਰਨਾ ਮਸਖਰਾਪੁਣਾ ਤਾਂ ਮੱਸਾ ਰੰਘੜ ਵੀ ਬਥੇਰਾ ਕਰਦਾ ਸੀ। ਪਰ ਸਿੰਘਾਂ ਨੂੰ ਤੇਰੇ ਵਾਲਾ ਫੂਹੜਪੁਣਾ ਨਹੀ ਆਉਂਦਾ। ਸਿੰਘਾਂ ਨੂੰ ਜੋ ਆਉਂਦਾ ਹੈ ਉਸ ਬਾਰੇ ਅਕਾਲੀ ਇਤਿਹਾਸ ਭਰਿਆ ਪਿਆ ਹੈ ਤੇ ਸਾਰਾ ਜਹਾਨ ਉਸਤੋਂ ਵਾਕਿਫ ਹੈ।



ਦੱਸ ਦਈਏ ਕਿ ਸੀ.ਐਮ ਮਾਨ ਨੇ ਟਵੀਟ ਕੀਤਾ ਸੀ ਕਿ, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ “ਮੁੱਖ ਬੁਲਾਰੇ” ਸ੍ਰੀ ਹਰਜਿੰਦਰ ਸਿੰਘ ਧਾਮੀ ਜੀ ਅੱਜ ਦੇ ਇਜਲਾਸ ਵਿੱਚ ਪਵਿੱਤਰ ਗੁਰਬਾਣੀ ਦੇ ਸਭ ਨੂੰ ਮੁਫਤ ਪ੍ਰਸਾਰਣ ਬਾਰੇ ਕੋਈ ਵਿਚਾਰ ਵਟਾਂਦਰਾ ਹੋਇਆ ਜਾਂ ਫਿਰ ਮੈਨੂੰ ਗਾਲਾਂ ਕੱਢਣ ਦਾ ਮਤਾ ਪਾਸ ਕਰਕੇ ਇਜਲਾਸ ਖਤਮ??..ਧਾਮੀ ਸਾਹਬ ਲੋਕ ਸਭ ਦੇਖ ਰਹੇ ਨੇ..ਕਬੂਤਰ ਦੇ ਅੱਖਾਂ ਮੀਚਣ ਨਾਲ ਬਿੱਲੀ ਨਹੀਂ ਭੱਜਦੀ…






 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।