ਪੜਚੋਲ ਕਰੋ
ਗੁਰਦਾਸ ਮਾਨ ਦੇ ਛੋਟੇ ਭਰਾ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਚੱਲ ਰਹੇ ਸੀ ਬਿਮਾਰ
Punjab News: ਪੰਜਾਬੀ ਗਾਇਕ ਅਤੇ ਅਦਾਕਾਰ ਗੁਰਦਾਸ ਮਾਨ ਦੇ ਭਰਾ ਗੁਰਪੰਥ ਮਾਨ ਦਾ ਸੋਮਵਾਰ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਨੇ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਏ।

Gurpanth Mann
Source : TWITTER
Punjab News: ਪੰਜਾਬੀ ਗਾਇਕ ਅਤੇ ਅਦਾਕਾਰ ਗੁਰਦਾਸ ਮਾਨ ਦੇ ਛੋਟੇ ਭਰਾ ਗੁਰਪੰਥ ਮਾਨ ਦਾ ਸੋਮਵਾਰ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਨੇ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਏ। ਉਹ ਕਰੀਬ ਦੋ ਮਹੀਨਿਆਂ ਤੋਂ ਬਿਮਾਰ ਸਨ।
ਗੁਰਦਾਸ ਮਾਨ ਦੇ ਭਰਾ ਗੁਰਪੰਥ ਮਾਨ ਆਪਣੇ ਮਗਰ ਪਤਨੀ, ਦੋ ਬੱਚੇ ਧੀ ਅਤੇ ਪੁੱਤ ਛੱਡ ਗਏ ਹਨ। ਇਸ ਦੇ ਨਾਲ ਹੀ ਗੁਰਦਾਸ ਮਾਨ ਅਤੇ ਗੁਰਪੰਥ ਮਾਨ ਦੋ ਭਰਾ ਹਨ ਅਤੇ ਇਨ੍ਹਾਂ ਦੀ ਇੱਕ ਭੈਣ ਵੀ ਹੈ।
ਜਾਣਕਾਰੀ ਮੁਤਾਬਤ ਗੁਰਪੰਥ ਮਾਨ ਗਿੱਦੜਬਾਹਾ ਦੇ ਰਹਿਣ ਵਾਲੇ ਹਨ ਅਤੇ ਕਮਿਸ਼ਨ ਏਜੰਟ ਦਾ ਕੰਮ ਕਰਦੇ ਸੀ।
ਹੋਰ ਪੜ੍ਹੋ























