Punjab News: ਪੰਜਾਬੀ ਗਾਇਕ ਅਤੇ ਅਦਾਕਾਰ ਗੁਰਦਾਸ ਮਾਨ ਦੇ ਛੋਟੇ ਭਰਾ ਗੁਰਪੰਥ ਮਾਨ ਦਾ ਸੋਮਵਾਰ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਨੇ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਏ। ਉਹ ਕਰੀਬ ਦੋ ਮਹੀਨਿਆਂ ਤੋਂ ਬਿਮਾਰ ਸਨ।

ਗੁਰਦਾਸ ਮਾਨ ਦੇ ਭਰਾ ਗੁਰਪੰਥ ਮਾਨ ਆਪਣੇ ਮਗਰ ਪਤਨੀ, ਦੋ ਬੱਚੇ ਧੀ ਅਤੇ ਪੁੱਤ ਛੱਡ ਗਏ ਹਨ। ਇਸ ਦੇ ਨਾਲ ਹੀ ਗੁਰਦਾਸ ਮਾਨ ਅਤੇ ਗੁਰਪੰਥ ਮਾਨ ਦੋ ਭਰਾ ਹਨ ਅਤੇ ਇਨ੍ਹਾਂ ਦੀ ਇੱਕ ਭੈਣ ਵੀ ਹੈ।

ਜਾਣਕਾਰੀ ਮੁਤਾਬਤ ਗੁਰਪੰਥ ਮਾਨ ਗਿੱਦੜਬਾਹਾ ਦੇ ਰਹਿਣ ਵਾਲੇ ਹਨ ਅਤੇ ਕਮਿਸ਼ਨ ਏਜੰਟ ਦਾ ਕੰਮ ਕਰਦੇ ਸੀ।