ਗੁਰਦਾਸਪੁਰ: ਇੱਥੋਂ ਦੀ ਪੁਲਿਸ ਨੇ ਭਾਰੀ ਮਾਤਰਾ ਵਿੱਚ ਗ਼ੈਰਕਾਨੂੰਨੀ ਸ਼ਰਾਬ ਬਰਾਮਦ ਕਰਕੇ ਤਿੰਨ ਸ਼ਰਾਬ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੀ ਕਾਰ ਨੂੰ ਜ਼ਬਤ ਕਰ ਲਿਆ ਗਿਆ ਹੈ। ਥਾਣਾ ਸਦਰ ਦੇ ਐਸਐਚਓ ਸਬਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ, ਕਿ ਐਸਐਸਪੀ ਗੁਰਦਾਸਪੁਰ ਡਾ ਨਾਨਕ ਸਿੰਘ ਦੀਆਂ ਹਿਦਾਇਤਾਂ ਉੱਤੇ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੇ ਨਾਕਾਬੰਦੀ ਕੀਤੀ ਗਈ।
ਇਸ ਤਹਿਤ ਏਐਸਆਈ ਰਣਬੀਰ ਸਿੰਘ ਨੂੰ ਸੂਚਨਾ ਮਿਲੀ ਕਿ ਪਠਾਨਕੋਟ ਦੇ ਵੱਲੋਂ ਇੱਕ ਕਾਰ ਆ ਰਹੀ ਹੈ, ਜਿਸ ਵਿੱਚ ਭਾਰੀ ਮਾਤਰਾ ਵਿੱਚ ਗ਼ੈਰਕਾਨੂੰਨੀ ਸ਼ਰਾਬ ਮੌਜੂਦ ਹੈ। ਜਿਸ ਉੱਤੇ ਉਨ੍ਹਾਂ ਨੇ ਤੁਰੰਤ ਪੁਲਿਸ ਪਾਰਟੀ ਨਾਲ ਬਰਨਾਲਾ ਪੁਲੀ ਉੱਤੇ ਨਾਕਾਬੰਦੀ ਕੀਤੀ। ਥੋੜ੍ਹੀ ਦੇਰ ਬਾਅਦ ਪਠਾਨਕੋਟ ਦੇ ਵੱਲੋਂ ਇੱਕ ਕਾਰ ਪੀਬੀ 35ਪੀ 6887 ਆਉਂਦੀ ਵਿਖਾਈ ਦਿੱਤੀ।
ਉਨ੍ਹਾਂ ਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਲੇਕਿਨ ਕਾਰ ਚਾਲਕ ਨੇ ਕਾਰ ਨੂੰ ਭਜਾ ਲਿਆ। ਉਨ੍ਹਾਂ ਪੁਲਿਸ ਕਰਮਚਾਰੀਆਂ ਦੀ ਮਦਦ ਨਾਲ ਕਾਰ ਨੂੰ ਰੋਕ ਲਿਆ। ਕਾਰ ਦੀ ਤਲਾਸ਼ੀ ਲੈਣ ਉੱਤੇ ਕਾਰ ਵਿਚੋਂ 2 ਲੱਖ 25 ਹਜ਼ਾਰ ਲੀਟਰ ਗ਼ੈਰਕਾਨੂੰਨੀ ਸ਼ਰਾਬ ਬਰਾਮਦ ਕੀਤੀ ਗਈ। ਪੁਲਿਸ ਨੇ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਅਤੇ ਉਨ੍ਹਾਂ ਦੀ ਕਾਰ ਨੂੰ ਜ਼ਬਤ ਕਰ ਲਿਆ ਗਿਆ ਹੈ।
ਐਸਐਚਓ ਐਸਆਈ ਜਤਿੰਦਰ ਸਿੰਘ ਨੇ ਦੱਸਿਆ, ਕਿ ਫੜੇ ਗਏ ਮੁਲਜ਼ਮਾਂ ਦੀ ਪਹਿਚਾਣ ਮੰਗਾ ਮਸੀਹ, ਗੁਰਪ੍ਰੀਤ ਸਿੰਘ, ਜੋਗਿੰਦਰ ਮਸੀਹ ਵਜੋਂ ਹੋਈ ਹੈ। ਇਨ੍ਹਾਂ ਖਿਲਾਫ ਐਕਸਾਈਜ਼ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਫੜੇ ਗਏ ਮੁਲਜ਼ਮਾਂ ਨੇ ਪੁਲਿਸ ਨੂੰ ਪੁੱਛਗਿਛ ਵਿੱਚ ਦੱਸਿਆ, ਕਿ ਉਹ ਸ਼ਰਾਬ ਸਪਲਾਈ ਕਰਨ ਦਾ ਕੰਮ ਕਰਦੇ ਸੀ ਅਤੇ ਉਹ ਅੱਜ ਵੀ ਉਹ ਸ਼ਰਾਬ ਸਪਲਾਈ ਕਰਨ ਜਾ ਰਹੇ ਸਨ। ਪੁਲਿਸ ਨੇ ਦੱਸਿਆ, ਇਹ ਪਤਾ ਲਗਾਇਆ ਜਾ ਰਿਹਾ ਹੈ, ਕਿ ਉਹ ਸ਼ਰਾਬ ਕਿੱਥੋਂ ਲਿਆਉਂਦੇ ਸਨ ਅਤੇ ਕਿੱਥੇ ਸਪਲਾਈ ਕਰਦੇ ਸਨ।
ਇਹ ਵੀ ਪੜ੍ਹੋ: Deep Sidhu Case Hearing: ਦੀਪੂ ਸਿੱਧੂ ਕੇਸ ਦੀ ਅਗਲੀ ਸੁਣਵਾਈ 12 ਨੂੰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904