ਨਾਨਕੇ ਘਰ ਰਹਿ ਰਹੇ ਨੌਜਵਾਨ ਨੇ ਪਾਣੀ ਦੀ ਟੈਂਕੀ ‘ਤੇ ਚੱੜ ਲਿਆ ਫਾਹਾ
ਪਿੰਡ ਭਗਤੂਪੁਰ ‘ਚ ਨਾਨਕੇ ਘਰ ਰਹਿ ਰਹੇ ਨੌਜਵਾਨ ਸਿਮਰਜੀਤ ਸਿੰਘ ਵੱਲੋਂ ਟੈਂਕੀ ‘ਤੇ ਚੜ ਕੇ ਖੁਦ ਨੂੰ ਫਾਹਾ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਖ਼ਬਰ ਮਿਲੀ।
ਗੁਰਦਾਸਪੁਰ: ਜ਼ਿਲ੍ਹੇ ਦੇ ਪਿੰਡ ਭਗਤੂਪੁਰ ਵਿੱਚ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ ਪਿੰਡ ‘ਚ ਨਾਨਕੇ ਘਰ ਰਹਿ ਰਹੇ ਨੌਜਵਾਨ ਸਿਮਰਜੀਤ ਸਿੰਘ ਵੱਲੋਂ ਟੈਂਕੀ ‘ਤੇ ਚੜ ਕੇ ਖੁਦ ਨੂੰ ਫਾਹਾ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਖ਼ਬਰ ਮਿਲੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਘੁਮਾਣ ਦੇ ਪੁਲਿਸ ਅਧਿਕਾਰੀ ਏਐਸਆਈ ਬਘੇਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਦੇ ਸਰਪੰਚ ਭੁਪਿੰਦਰ ਸਿੰਘ ਨੇ ਫੋਨ ‘ਤੇ ਇਸ ਸਬੰਧੀ ਸੂਚਨਾ ਦਿੱਤੀ ਕਿ ਪਿੰਡ ਦੀ ਪਾਣੀ ਵਾਲੀ ਟੈਂਕੀ ‘ਤੇ ਇੱਕ ਨੌਜਵਾਨ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।
ਇਸ ਦੇ ਨਾਲ ਹੀ ਪੁਲਿਸ ਨੇ ਦੱਸਿਆ ਕਿ ਮ੍ਰਿਤਕ ਸਿਮਰਨਜੀਤ ਸਿੰਘ ਜਦੋਂ ਚਾਰ ਸਾਲ ਦਾ ਸੀ ਤਾਂ ਉਹ ਇਸ ਉਮਰ ਤੋਂ ਹੀ ਆਪਣੇ ਨਾਨਾ ਬਲਬੀਰ ਸਿੰਘ ਭਗਤੂਪੁਰ ਕੋਲ ਰਹਿ ਰਿਹਾ ਸੀ। ਉਸ ਦੇ ਨਾਨਕੇ ਪਰਿਵਾਰ ਨੇ ਹੀ ਮ੍ਰਿਤਕ ਨੂੰ ਪਾਲਿਆ ਸੀ। ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਮ੍ਰਿਤਕ ਸਿਮਰਜੀਤ ਸਿੰਘ ਆਪਣੇ ਮਾਮੇ ਤਰਸੇਮ ਸਿੰਘ ਨਾਲ ਸਬਜ਼ੀ ਦਾ ਕੰਮ ਵੀ ਕਰਦਾ ਸੀ।
ਨਾਲ ਹੀ ਉਨ੍ਹਾਂ ਦੱਸਿਆ ਕਿ ਸਿਮਰਜੀਤ ਸਿੰਘ ਪਿਛਲੇ ਦੋ ਦਿਨਾਂ ਤੋਂ ਕਿਤੇ ਚਲਾ ਗਿਆ ਸੀ। ਜਿਸ ਦੀ ਉਸ ਦੇ ਨਾਨਕੇ ਪਰਿਵਾਰ ਵਲੋਂ ਭਾਲ ਵੀ ਕੀਤੀ ਜਾ ਰਹੀ ਸੀ। ਪਰ ਸ਼ਨੀਵਾਰ ਸਵੇਰੇ ਪਿੰਡ ਦੀ ਵਾਟਰ ਸਪਲਾਈ ਟੈਂਕੀ ਦੇ ਕੋਲ ਗਲ ਵਿੱਚ ਰੱਸੀ ਪਈ ਸਿਮਰਜੀਤ ਦੀ ਲਾਸ਼ ਲਟਕਦੀ ਹੋਈ ਮਿਲੀ।
ਪੁਲਿਸ ਨੇ ਇਸ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਸਬੰਧੀ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਕਿਸਾਨ ਜਥੇਬੰਦੀਆਂ ਬਾਜ਼ਾਰਾ ਤੇ ਦੁਕਾਨਾਂ ਖੋਲ੍ਹਣ ਲਈ ਕੱਢ ਰਹੀਆਂ ਰੋਸ ਮਾਰਚ, ਵੇਖੋ ਇਹ ਤਸਵੀਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin