ਪੜਚੋਲ ਕਰੋ

ਲੁਟੇਰਿਆਂ ਨੇ ਲੁੱਟਿਆ ਸਮੁੰਦਰੀ ਜਹਾਜ਼, ਗੁਰਦਾਸਪੁਰ ਦਾ ਇੰਜਨੀਅਰ ਲਾਪਤਾ, ਸਰਕਾਰ ਤੇ ਸੰਨੀ ਦਿਓਲ ਨੂੰ ਲਾਈ ਗੁਹਾਰ

ਲੁਟੇਰਿਆਂ ਵੱਲੋਂ ਸਮੁੰਦਰੀ ਜਹਾਜ਼ 'ਤੇ ਹਮਲਾ ਕਰ ਜਹਾਜ਼ ਤੇ ਸਵਾਰ ਨੇਵੀ ਦੇ ਦੋ ਅਧਿਕਾਰੀਆਂ ਨੂੰ ਗੋਲੀਆਂ ਮਾਰ ਕੇ ਜ਼ਖਮੀ ਕਰ ਦਿਤਾ ਗਿਆ ਸੀ ਤੇ ਨੇਵੀ ਦੇ ਸੈਕੰਡ ਇੰਜੀਨੀਅਰ ਪੰਕਜ ਕੁਮਾਰ ਨੂੰ ਜਹਾਜ਼ ਤੋਂ ਹੇਠਾਂ ਸਮੁੰਦਰ ਵਿੱਚ ਸੁੱਟ ਦਿੱਤਾ ਗਿਆ ਸੀ।

ਗੁਰਦਾਸਪੁਰ: 5 ਸਤੰਬਰ ਨੂੰ ਕੈਮਰੂਨ ਦੇਸ਼ ਤੋਂ ਵਾਪਸ ਆਉਂਦੇ ਸਮੇਂ ਗ਼ੈਬਨ ਦੇਸ਼ ਦੀ ਬੰਦਰਗਾਹ 'ਤੇ ਸਮੁੰਦਰੀ ਜਹਾਜ਼ ਤੇ ਲੁਟੇਰਿਆਂ ਵੱਲੋਂ ਕੀਤੇ ਗਏ ਹਮਲੇ ਦੌਰਾਨ ਗੁਰਦਾਸਪੁਰ ਦੇ ਪਿੰਡ ਚੌਂਤਾ ਦਾ 30 ਸਾਲਾਂ ਨੌਜਵਾਨ ਪੰਕਜ ਕੁਮਾਰ ਲਪਾਤਾ ਹੈ। ਪੰਕਜ ਕੁਮਾਰ ਦੀ ਪਤਨੀ ਤੇ ਪਰਿਵਾਰ ਨੇ ਦੁਖੀ ਮਨ ਨਾਲ ਸੰਸਦ ਮੈਂਬਰ ਸੰਨੀ ਦਿਓਲ ਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਵਿਦੇਸ਼ ਮੰਤਰਾਲੇ ਤੇ ਕੰਪਨੀ ਨਾਲ ਸੰਪਰਕ ਕਰਕੇ ਉਨ੍ਹਾਂ ਦੇ ਪੁੱਤਰ ਦੀ ਭਾਲ ਕੀਤੀ ਜਾਵੇ।

ਦੱਸਿਆ ਜਾ ਰਿਹਾ ਹੈ ਕਿ ਲੁਟੇਰਿਆਂ ਵੱਲੋਂ ਸਮੁੰਦਰੀ ਜਹਾਜ਼ 'ਤੇ ਹਮਲਾ ਕਰ ਜਹਾਜ਼ ਤੇ ਸਵਾਰ ਨੇਵੀ ਦੇ ਦੋ ਅਧਿਕਾਰੀਆਂ ਨੂੰ ਗੋਲੀਆਂ ਮਾਰ ਕੇ ਜ਼ਖਮੀ ਕਰ ਦਿਤਾ ਗਿਆ ਸੀ ਤੇ ਨੇਵੀ ਦੇ ਸੈਕੰਡ ਇੰਜੀਨੀਅਰ ਪੰਕਜ ਕੁਮਾਰ ਨੂੰ ਜਹਾਜ਼ ਤੋਂ ਹੇਠਾਂ ਸਮੁੰਦਰ ਵਿੱਚ ਸੁੱਟ ਦਿੱਤਾ ਗਿਆ ਸੀ ਜਿਸ ਦਾ ਅਜੇ ਤੱਕ ਕੁੱਛ ਪਤਾ ਨਹੀਂ ਲੱਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਨੇਵੀ ਦੇ ਇੰਜਨੀਅਰ ਪੰਕਜ ਕੁਮਾਰ ਦੇ ਪਿਤਾ ਬੋਧ ਰਾਜ, ਭਰਾ ਸੰਦੀਪ ਕੁਮਾਰ ਤੇ ਪਤਨੀ ਨੇਤਾਲੀ ਨੇ ਦੱਸਿਆ ਕਿ ਦੋ ਸਾਲ ਪਹਿਲਾਂ ਹੀ ਉਸ ਦਾ ਵਿਆਹ ਪੰਕਜ ਕੁਮਾਰ ਦੇ ਨਾਲ ਹੋਇਆ ਸੀ। ਉਨ੍ਹਾਂ ਦੱਸਿਆ ਸੀ ਕਿ 29 ਜਨਵਰੀ ਨੂੰ ਪ੍ਰੋਐਕਟਿਵ ਸ਼ਿਪਿੰਗ ਮੈਨੇਜਮੈਂਟ ਪ੍ਰਾਈਵੇਟ ਲਿਮਟਿਡ ਕੰਪਨੀ ਵੱਲੋਂ ਉਨ੍ਹਾਂ ਦੀ ਟੀਮ ਨੂੰ ਮੁੰਬਈ ਤੋਂ ਕੈਮਰੂਨ ਦੇਸ਼ ਇੱਕ ਸ਼ਿੱਪ ਲੈਣ ਦੇ ਲਈ ਭੇਜਿਆ ਗਿਆ ਸੀ।

ਲੁਟੇਰਿਆਂ ਨੇ ਲੁੱਟਿਆ ਸਮੁੰਦਰੀ ਜਹਾਜ਼, ਗੁਰਦਾਸਪੁਰ ਦਾ ਇੰਜਨੀਅਰ ਲਾਪਤਾ, ਸਰਕਾਰ ਤੇ ਸੰਨੀ ਦਿਓਲ ਨੂੰ ਲਾਈ ਗੁਹਾਰ

ਜਦੋਂ 5 ਸਤੰਬਰ ਨੂੰ ਉਹ ਸ਼ਿਪ ਲੈਕੇ ਵਾਪਿਸ ਆ ਰਹੇ ਸਨ ਤਾਂ ਦੇਰ ਰਾਤ ਉਨ੍ਹਾਂ ਦਾ ਸ਼ਿਪ ਖ਼ਰਾਬ ਹੋ ਗਿਆ ਤੇ ਕੰਪਨੀ ਵੱਲੋਂ ਉਨ੍ਹਾਂ ਨੂੰ ਗ਼ੈਬਨ ਦੇਸ਼ ਦੀ ਬੰਦਰਗਾਹ 'ਤੇ ਰੁਕਣ ਦੇ ਲਈ ਕਿਹਾ ਗਿਆ। ਰਾਤ ਸਮੇਂ ਜਦੋਂ ਉਹ ਬੰਦਰਗਾਹ 'ਤੇ ਰੁਕੇ ਹੋਏ ਸਨ ਤਾਂ ਸਮੁੰਦਰੀ ਲੁਟੇਰਿਆਂ ਵੱਲੋਂ ਸ਼ਿਪ ਉਪਰ ਹਮਲਾ ਕਰ ਦਿੱਤਾ ਗਿਆ ਤੇ ਲੁਟੇਰਿਆਂ ਨੇ ਸ਼ਿਪ 'ਤੇ ਸਵਾਰ ਨੇਵੀ ਦੇ ਦੋ ਅਧਿਕਾਰੀਆਂ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ ਤੇ ਪੰਕਜ ਕੁਮਾਰ ਨੂੰ ਸ਼ਿਪ ਤੋਂ ਹੇਠਾਂ ਸਮੁੰਦਰ ਵਿੱਚ ਸੁੱਟ ਦਿੱਤਾ ਤੇ ਸ਼ਿਪ ਲੁੱਟ ਕੇ ਫ਼ਰਾਰ ਹੋ ਗਏ।

ਬਾਅਦ ਵਿੱਚ ਮੌਕੇ 'ਤੇ ਪਹੁੰਚੀ ਪੁਲਿਸ ਨੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾ ਦਿੱਤਾ ਅਤੇ 5 ਦਿਨ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਸੈਕੰਡ ਇੰਜਨੀਅਰ ਪੰਕਜ ਦਾ ਕੁਝ ਪਤਾ ਨਹੀਂ ਲੱਗਿਆ ਅਤੇ ਨਾਂ ਹੀ ਕੰਪਨੀ ਦੇ ਪ੍ਰਬੰਧਕਾਂ ਵੱਲੋਂ ਉਨਾਂ ਨੂੰ ਕੁੱਝ ਦੱਸਿਆ ਜਾ ਰਿਹਾ ਹੈ। ਇਸ ਲਈ ਉਨ੍ਹਾਂ ਨੇ ਵਿਦੇਸ਼ ਮੰਤਰਾਲੇ ਅਤੇ ਮੈਂਬਰ ਪਾਰਲੀਮੈਂਟ ਸੰਨੀ ਦਿਓਲ ਤੋਂ ਮੰਗ ਕੀਤੀ ਹੈ ਪੰਕਜ ਦੀ ਭਾਲ ਕਰਨ ਲਈ ਯਤਨ ਕੀਤੇ ਜਾਣ ਤੇ ਪੰਕਜ ਬਾਰੇ ਪਤਾ ਕੀਤਾ ਜਾਵੇ।

ਪੰਕਜ ਦੇ ਪਿਤਾ ਬੋਧ ਰਾਜ ਨੇ ਕਿਹਾ ਕਿ ਉਹ ਬੀਐਸਐਫ ਦੇ ਵਿਚ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ ਅਤੇ ਉਨ੍ਹਾਂ ਨੇ ਵੀ ਨਮ ਅੱਖਾਂ ਨਾਲ ਆਪਣੇ ਪੁੱਤਰ ਦੀ ਭਾਲ ਲਈ ਮਦਦ ਦੀ ਗੁਹਾਰ ਲਗਾਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget