ਸਿਆਚਿਨ 'ਚ ਬਰਫੀਲੇ ਤੂਫਾਨ ਦੀ ਲਪੇਟ 'ਚ ਆਇਆ ਗੁਰਦਾਸਪੁਰ ਦਾ ਜਵਾਨ ਸ਼ਹੀਦ
ਗਟ ਸਿੰਘ 27 ਅਪ੍ਰੈਲ ਤੋਂ ਚੰਡੀਗੜ੍ਹ 'ਚ ਹਸਪਤਾਲ 'ਚ ਜੇਰੇ ਇਲਾਜ ਸੀ। ਬੀਤੇ ਕੱਲ ਹਸਪਤਾਲ ਵਿੱਚ ਹਾਈਪੋਥਰਮਿਆ ਤੇ ਗੁਰਦੇ ਦੀ ਗੰਭੀਰ ਸੱਟ ਕਾਰਨ ਉਸ ਨੇ ਆਖਰੀ ਸਾਹ ਲਏ।
ਗੁਰਦਾਸਪੁਰ: 25 ਅਪਰੈਲ, 2021 ਨੂੰ ਸਿਆਚਿਨ ਗਲੇਸ਼ੀਅਰ ਵਿੱਚ ਬਰਫੀਲੇ ਤੂਫਾਨ ਵਿੱਚ ਦੱਬ ਜਾਣ ਕਾਰਨ ਗੰਭੀਰ ਜ਼ਖਮੀ ਹੋਇਆ ਪੰਜਾਬ ਦੇ ਸਿਪਾਹੀ ਪ੍ਰਗਟ ਸਿੰਘ ਨੇ ਚੰਡੀਗੜ੍ਹ ਇਲਾਜ ਦੌਰਾਨ ਦਮ ਤੋੜ ਦਿੱਤਾ।
ਪ੍ਰਗਟ ਸਿੰਘ 27 ਅਪ੍ਰੈਲ ਤੋਂ ਚੰਡੀਗੜ੍ਹ 'ਚ ਹਸਪਤਾਲ 'ਚ ਜੇਰੇ ਇਲਾਜ ਸੀ। ਬੀਤੇ ਕੱਲ ਹਸਪਤਾਲ ਵਿੱਚ ਹਾਈਪੋਥਰਮਿਆ ਤੇ ਗੁਰਦੇ ਦੀ ਗੰਭੀਰ ਸੱਟ ਕਾਰਨ ਉਸ ਨੇ ਆਖਰੀ ਸਾਹ ਲਏ।
ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਡੇਰਾ ਬਾਬਾ ਨਾਨਕ ਦੇ ਪਿੰਡ ਦੋਰਾਬਜੀ ਦਾ ਰਹਿਣ ਵਾਲਾ ਸਿਪਾਹੀ ਪ੍ਰਗਟ ਸਿੰਘ ਆਪਣੇ ਪਿੱਛੇ ਪਿਤਾ ਪ੍ਰੀਤਮ ਸਿੰਘ, ਮਾਤਾ ਸੁਖਵਿੰਦਰ ਕੌਰ ਤੇ ਦੋ ਭੈਣਾਂ ਛੱਡ ਗਿਆ ਹੈ। ਅੱਜ ਸਿਪਾਹੀ ਦੀ ਮ੍ਰਿਤਕ ਦੇਹ ਉਸ ਦੇ ਜੱਦੀ ਪਿੰਡ ਪਹੁਚੇਗੀ ਜਿਥੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ 25 ਅਪਰੈਲ 2021 ਨੂੰ ਅਜਿਹੇ ਹੀ ਬਰਫ ਦੇ ਤੋਦੇ ਡਿੱਗਣ ਕਾਰਨ ਡਿਊਟੀ ਕਰਦਿਆਂ ਦੋ ਹੋਰ ਜਵਾਨ ਵੀ ਸ਼ਹੀਦ ਹੋ ਗਏ ਸਨ। ਜਿਨ੍ਹਾਂ ਵਿੱਚੋਂ ਇੱਕ ਸਿਪਾਹੀ ਬਰਨਾਲਾ ਜ਼ਿਲੇ ਦੇ ਪਿੰਡ ਕਰਮਗੜ੍ਹ ਦਾ ਅਮਰਦੀਪ ਸਿੰਘ ਤੇ ਦੂਜਾ ਸਿਪਾਹੀ ਮਾਨਸਾ ਜ਼ਿਲੇ ਦੇ ਪਿੰਡ ਹਾਕਮਵਾਲਾ ਦਾ ਪ੍ਰਭਜੋਤ ਸਿੰਘ ਸੀ।